ਪੀ ਐਮ ਕਿਸਾਨ ਸਕੀਮ ਤਹਿਤ 18ਵੀ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ* : ਡਿਪਟੀ ਕਮਿਸ਼ਨਰ

ਫਰੀਦਕੋਟ: 1  ਅਗਸਤ  2024(         )ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ l ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ  ਦੀ ਰਕਮ  ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ l ਯੋਗ ਕਿਸਾਨਾਂ ਦੇ ਈ-ਕੇਵਾਈਸੀ ਦੇ ਮਾਮਲੇ ਵਿੱਚ ਜ਼ਿਲ੍ਹਾ ਫਰੀਦਕੋਟ ਨੇ 77 % ਈ ਕੇ ਵੀ ਸੀ ਮੁਕੰਮਲ ਕਰਕੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈl।

ਭਾਰਤ ਸਰਕਾਰ ਵਲੋਂ ਇਸ ਸਕੀਮ ਦਾ ਲਾਭ ਲੈਣ ਲਈ ਈ ਕੇ ਵਾਈ ਸੀ ਮਤਲਬ “ਇਲੈਕਟ੍ਰਾਨਿਕ ਮਾਧਿਅਮ ਰਹੀ ਖਪਤਕਾਰ ਨੂੰ ਜਾਨਣਾ” ਕਰਵਾਉਣੀ ਜ਼ਰੂਰੀ ਕਰ ਦਿੱਤੀ ਹੈ l ਜੇਕਰ ਕਿਸਾਨ ਈ-ਕੇਵਾਈਸੀ ਨਹੀਂ ਕਰਵਾਉਂਦੇ ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ । ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ ਪੂਰੇ ਸਾਲ ਵਿੱਚ ਖਾਦਾਂ, ਬੀਜਾਂ ਅਤੇ ਦਵਾਈਆਂ ਆਦਿ ਦੇ ਖੇਤੀ ਕੰਮਾਂ ਲਈ ਕੁੱਲ ਛੇ ਹਜ਼ਾਰ ਰੁਪਏ ਜਮ੍ਹਾਂ ਕਰਵਾਏ ਜਾਂਦੇ ਹਨ, ਤਾਂ ਜੋ ਕਿਸਾਨਾਂ ਵਲੋਂ ਫਸਲਾਂ ਦੀ ਪੈਦਾਵਾਰ ਤੇ ਕੀਤੇ ਜਾਂਦੇ ਖਰਚੇ ਦੀ ਕੁਝ ਹੱਦ ਤੱਕ ਪੂਰਤੀ ਕੀਤੀ ਜਾ ਸਕੇ l 

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ  ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ 44,050 ਕਿਸਾਨ ਇਸ ਯੋਜਨਾ ਲਈ ਯੋਗ ਹਨ ਅਤੇ 33,376 ਕਿਸਾਨਾਂ ਦੀ ਈ-ਕੇਵਾਈਸੀ ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ 10,674 ਕਿਸਾਨਾਂ ਦੀ ਈ-ਕੇਵਾਈਸੀ ਦੀ ਪ੍ਰਕਿਰਿਆ ਬਕਾਇਆ ਰਹਿੰਦੀ ਹੈ। ਉਨ੍ਹਾਂ ਦੱਸਿਆ ਲੰਬਿਤ ਰਹਿੰਦੇ ਲਾਭਪਾਤਰੀਆਂ ਦੀ ਈ ਕੇ ਵਾਈ ਸੀ ਮੁਕੰਮਲ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 1 ਅਗਸਤ ਤੋਂ 10 ਅਗਸਤ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੀ ਸਫਲਤਾ ਲਈ 47 ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਪਿੰਡਾਂ ਵਿਚ ਸਾਂਝੀਆਂ ਥਾਵਾਂ ਤੇ ਬੈਠ ਕੇ ਲਾਭਪਾਤਰੀ ਕਿਸਾਨਾਂ ਦੀ ਈ ਕੇ ਵਾਈ ਸੀ ਦਾ 100% ਕੰਮ ਮੁਕੰਮਲ ਕਰਨ ਨੂੰ ਯਕੀਨੀ ਬਨਾਉਨਗੀਆਂ। 

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਈ ਕੇ ਵਾਈ ਸੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕਿਸਾਨਾਂ ਨਾਲ ਟੈਲੀਫੋਨ ਰਾਹੀਂ ਅਤੇ ਨਿੱਜੀ ਤੌਰ ਤੇ ਸੰਪਰਕ ਕਰਕੇ ਈ ਕੇ ਵਾਈ ਸੀ ਮੁਕੰਮਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ l ਉਨ੍ਹਾਂ ਦੱਸਿਆ ਕਿ  ਯੋਗ ਕਿਸਾਨਾਂ ਨੂੰ 18ਵੀ ਕਿਸ਼ਤ ਪ੍ਰਾਪਤ ਕਰਨ ਲਈ ਈ ਕੇ ਵਾਈ ਸੀ ਕਰਵਾ ਲੈਣੀ ਚਾਹੀਦੀ ਹੈl ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਬਾਕੀ ਰਹਿੰਦੇ ਕਿਸਾਨ 18ਵੀ ਕਿਸ਼ਤ ਪੈਣ ਤੋਂ ਪਹਿਲਾਂ ਪਿੰਡ ਵਿੱਚ ਮੌਜੂਦ ਸੀਐਚਸੀ (ਸਾਂਝਾ ਸੇਵਾ ਕੇਂਦਰ )ਕੇਂਦਰ ਜਾਂ ਮੋਬਾਈਲ ਰਾਹੀਂ ਜਾਂ ਪ੍ਰਧਾਨ ਮੰਤਰੀ ਕਿਸਾਨ ਐਪ ਰਾਹੀਂ ਆਪਣੀ ਈ-ਕੇਵਾਈਸੀ ਕਰਵਾ ਸਕਦੇ ਹਨ। 

 ਇਸ ਤੋਂ ਇਲਾਵਾ ਕਿਸਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ  ਦੇ ਖੇਤੀਬਾੜੀ ਅਧਿਕਾਰੀ /ਕਰਮਚਾਰੀਆਂ ਨਾਲ ਸੰਪਰਕ ਕਰਕੇ ਆਪਣੀ ਈ-ਕੇਵਾਈਸੀ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਈ-ਕੇਵਾਈਸੀ ਨਹੀਂ ਕਰਵਾਉਂਦੇ ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਣਗੇ। ਜਿਨ੍ਹਾਂ ਕਿਸਾਨਾਂ ਨੇ ਆਪਣੀ ਜ਼ਮੀਨ ਦੀ ਅਜੇ ਤੱਕ ਲੈਂਡ ਸੀਡਿੰਗ (ਤਸਦੀਕ) ਦਰੁਸਤ ਨਹੀਂ ਕਰਵਾਈ ਹੈ, ਉਹ ਕਿਸਾਨ  ਮੁੱਖ ਖੇਤੀਬਾੜੀ ਦਫ਼ਤਰ ਫਰੀਦਕੋਟ ਆ ਕੇ ਆਪਣੀ ਜ਼ਮੀਨ ਦੀ ਤਸਦੀਕ ਕਰਵਾ ਸਕਦੇ ਹਨ। 

ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀਆਂ ਕਿਸ਼ਤਾਂ ਤਸਦੀਕ ਨਾ ਹੋਣ ਕਾਰਨ ਬਕਾਇਆ ਪਈਆਂ ਹਨ, ਉਹ ਆਪਣੀ ਜ਼ਮੀਨ ਦੀ ਪੜਤਾਲ ਕਰਵਾ ਕੇ ਉਕਤ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਚਾਹੀਦਾ ਹੈ ਕਿ ਲਾਭ ਪਾਤਰੀ ਦਾ ਮੌਤ ਸਰਟੀਫਿਕੇਟ ਅਤੇ ਬਿਨੈਪਤਰ ਨਜ਼ਦੀਕੀ ਖੇਤੀਬਾੜੀ ਦਫਤਰ ਵਿੱਚ ਜਮ੍ਹਾਂ ਕਰਵਾਉਣ ਤਾਂ ਜੋ ਮ੍ਰਿਤਕ ਲਾਭਪਾਤਰੀ ਦੇ ਨਾਮ ਸੂਚੀ ਵਿੱਚੋਂ ਕੱਟੇ ਜਾ ਸਕਣ l

[wpadcenter_ad id='4448' align='none']