CM ਮਾਨ ਨੂੰ ਪੈਰਿਸ ਜਾਣ ਦੀ ਇਜਾਜ਼ਤ ਨਾ ਦੇਣ ‘ਤੇ MLA ਗਿਆਸਪੁਰਾ ਨੇ ਕੇਂਦਰ ਨੂੰ ਘੇਰਿਆ

MLA Gyaspura surrounded the centre

MLA Gyaspura surrounded the centre

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਓਲੰਪਿਕ ਵਿਚ ਹਾਕੀ ਦੇ ਕੁਆਰਟਰ ਫ਼ਾਈਨਲ ਮੁਕਾਬਲੇ ਵਿਚ ਜਾ ਕੇ ਖ਼ਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਨਿਯਮਾਂ ਮੁਤਾਬਕ ਕੇਂਦਰ ਸਰਕਾਰ ਤੋਂ ਇਜਾਜ਼ਤ ਮੰਗੀ ਸੀ। ਪਰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਪੈਰਿਸ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੂਬਾ ਪੱਧਰੀ ਹਾਕੀ ਖਿਡਾਰੀ ਰਹੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਹੈ। MLA Gyaspura surrounded the centre

also read :- ਪੰਜਾਬ ‘ਚ ਮੀਂਹ ਪੈਣ ਨੂੰ ਲੈ ਕੇ ਆਈ ਨਵੀਂ ਅਪਡੇਟ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Alert

ਵਿਧਾਨ ਸਭਾ ਹਲਕਾ ਪਾਇਲ ਤੋਂ ‘ਆਪ’ ਵਿਧਾਇਕ ਅਤੇ ਸੂਬਾ ਪੱਧਰੀ ਹਾਕੀ ਖਿਡਾਰੀ ਰਹੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਉਹ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦੇ ਹਨ।  ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਕਿਹਾ ਕਿ ਹਾਲਾਤ ਹਮੇਸ਼ਾ ਇੱਕੋ ਜਿਹੇ ਨਹੀਂ ਰਹਿੰਦੇ। ਅੱਜ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਹਨ, ਕੱਲ੍ਹ ਨੂੰ ਕੋਈ ਹੋਰ ਵੀ ਹੋ ਸਕਦਾ ਹੈ। ਇਸ ਲਈ ਭਾਜਪਾ ਨੂੰ ਓਨੇ ਹੀ ਜ਼ੁਲਮ ਕਰਨੇ ਚਾਹੀਦੇ ਹਨ, ਜਿੰਨੇ ਬਾਅਦ ਵਿਚ ਉਹ ਖੁਦ ਵੀ ਝੱਲ ਸਕਣ। ਦੱਸ ਦਈਏ ਕਿ ਹਾਕੀ ਦੀ ਟੀਮ ਵਿਚ 22 ਵਿਚੋਂ 19 ਖਿਡਾਰੀ ਪੰਜਾਬ ਨਾਲ ਸਬੰਧਤ ਹਨ। MLA Gyaspura surrounded the centre

[wpadcenter_ad id='4448' align='none']