Wednesday, January 15, 2025

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ

Date:

ਮਾਨਸਾ, 03 ਅਗਸਤ :
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੇ ਸਾਈਬਰ ਕੈਫੇ, ਐਸ.ਟੀ.ਡੀ. ਅਤੇ ਪੀ.ਸੀ.ਓ. ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨ੍ਹਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐਸ. ਟੀ. ਡੀ. ਅਤੇ ਪੀ. ਸੀ. ਓ. ਆਦਿ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖ਼ਰ ਕਰਨੇ ਵੀ ਲਾਜ਼ਮੀ ਹੋਣਗੇ। ਉਨ੍ਹਾਂ ਕਿਹਾ ਕਿ ਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਕੈਫੇ ਮਾਲਕ ਵੱਲੋਂ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ।
ਹੁਕਮ ਵਿਚ ਕਿਹਾ ਗਿਆ ਹੈ ਕਿ ਐਕਟਿਵਟੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱਟ ਛੇ ਮਹੀਨੇ ਲਈ ਰੱਖਿਆ ਜਾਵੇਗਾ। ਕੈਫੇ ਵਿੱਚ ਆਉਣ ਵਾਲੇ ਕਿਸੇ ਵਿਅਕਤੀ ਤੇ ਸ਼ੱਕ ਹੋਣ ਤੇ ਕੈਫੇ ਮਾਲਕ ਤੁਰੰਤ ਸਬੰਧਤ ਥਾਣੇ ਨੂੰ ਸੂਚਿਤ ਕਰੇਗਾ। ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ।
           ਇਹ ਹੁਕਮ 30 ਸਤੰਬਰ 2024 ਤੱਕ ਲਾਗੂ ਰਹੇਗਾ।

Share post:

Subscribe

spot_imgspot_img

Popular

More like this
Related

ਹਿਮਾਂਸ਼ੀ ਖੁਰਾਣਾ ਹਸਪਤਾਲ ‘ਚ ਭਰਤੀ ! ਹਸਪਤਾਲ ਦੇ ਬੈੱਡ ‘ਤੇ ਬੈਠ ਮੇਕਅੱਪ ਕਰਦੀ ਆਈ ਨਜ਼ਰ

Himanshi Khurana Hospitalized ਮਸ਼ਹੂਰ ਪੰਜਾਬੀ ਅਦਾਕਾਰਾ ਅਤੇ ਗਾਇਕਾ ਹਿਮਾਂਸ਼ੀ ਖੁਰਾਣਾ...

12 ਸਾਲ ਬਾਅਦ ਜੇਲ੍ਹ ‘ਚੋਂ ਬਾਹਰ ਆਇਆ ਆਸਾਰਾਮ, ਸੇਵਾਦਾਰਾ ਨੇ ਕੀਤਾ ਭਰਵਾਂ ਸਵਾਗਤ

Asaram Bapu Jail Release ਰਾਜਸਥਾਨ ਹਾਈ ਕੋਰਟ ਤੋਂ ਬਲਾਤਕਾਰ ਮਾਮਲੇ...