ਸਪੀਕਰ ਸੰਧਵਾਂ ਨੇ ਬਾਜੀਦਪੁਰ ਵਿਖੇ ਸਿਲੰਡਰ ਫੱਟਣ ਨਾਲ ਜਖਮੀ ਹੋਏ ਬੱਚਿਆ ਦਾ ਹਾਲ ਜਾਣਿਆ

ਫਰੀਦਕੋਟ 5 ਅਗਸਤ () ਬੀਤੇ ਦਿਨੀਂ ਫਿਰੋਜ਼ਪੁਰ ਜਿਲ੍ਹੇ ਦੇ ਪਿੰਡ ਬਾਜੀਦਪੁਰ ਦੇ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸਿਲੰਡਰ ਫੱਟਣ ਦੇ ਹਾਦਸੇ ਕਾਰਨ ਜਖਮੀ ਹੋਏ ਬੱਚਿਆਂ ਦਾ ਹਾਲ ਜਾਣਨ ਅਤੇ ਸਬੰਧਤ ਪਰਿਵਾਰਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਮਿਲਣ ਲਈ ਬੀਤੀ ਸ਼ਾਮ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਪਹੁੰਚੇ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਜਖਮੀਆਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਜ਼ਖਮੀਆਂ ਦਾ ਇਲਾਜ ਵਧੀਆ ਤਰੀਕੇ ਨਾਲ ਕੀਤਾ ਜਾਵੇ। ਇਸ ਮੌਕੇ ਪੀੜਤ ਬੱਚਿਆਂ ਦੇ ਮਾਪਿਆਂ ਨੇ ਹੋ ਰਹੇ ਇਲਾਜ ਤੇ ਸੰਤੁਸ਼ਟੀ ਪ੍ਰਗਟ ਕੀਤੀ।

ਇਸ ਮੌਕੇ ਉਨ੍ਹਾਂ ਜ਼ਖਮੀ ਸਕੂਲੀ ਬੱਚਿਆਂ ਨੂੰ 50-50 ਹਜ਼ਾਰ ਰੁਪਏ ਆਪਣੇ ਅਖਤਿਆਰੀ ਕੋਟੇ ਵਿੱਚੋਂ ਵੀ ਦਿੱਤੇ। ਉਨ੍ਹਾਂ ਕਿਹਾ ਕਿ ਵਾਪਰੀ ਘਟਨਾ ਬਹੁਤ ਮੰਦਭਾਗੀ ਹੈ ਅਤੇ ਪੰਜਾਬ ਸਰਕਾਰ ਹਮੇਸ਼ਾ ਦੁੱਖ ਦੀ ਘੜੀ ਵਿੱਚ ਪੰਜਾਬ ਵਾਸੀਆਂ ਦੇ ਨਾਲ ਖੜ੍ਹੀ ਹੈ। 

[wpadcenter_ad id='4448' align='none']