ਐਨ.ਆਈ.ਸੀ. ਵੱਲੋਂ ਸੇਵਾ ਕੇਂਦਰਾਂ ਦੇ ਸਟਾਫ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਆਯੋਜਿਤ

ਲੁਧਿਆਣਾ, 7 ਅਗਸਤ (000) – ਨੈਸ਼ਨਲ ਇਨਫੋਰਮੈਟਿਕ ਸੈਂਟਰ (ਐਨ.ਆਈ.ਸੀ.) ਲੁਧਿਆਣਾ ਦੇ ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਨੀਰਜ਼ ਗਰਗ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਈ-ਸਨਦ ਪੋਰਟਲ ‘ਤੇ ਸੇਵਾ ਕੇਂਦਰ ਦੇ ਸਟਾਫ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਭਾਰਤੀ ਨਾਗਰਿਕਾਂ, ਪ੍ਰਵਾਸੀ ਭਾਰਤੀਆਂ ਜਿਨ੍ਹਾਂ ਨੇ ਭਾਰਤ ਵਿੱਚ ਦਸਤਾਵੇਜ਼ ਜਾਰੀ ਕਰਨ ਵਾਲੀਆਂ ਅਥਾਰਟੀਆਂ ਤੋਂ ਦਸਤਾਵੇਜ਼ ਪ੍ਰਾਪਤ ਕਰਨੇ ਹਨ, ਨੂੰ ਸਿਰਫ ਈ-ਸਨਦ ਪੋਰਟਲ ਰਾਹੀਂ ਆਨਲਾਈਨ ਅਪਲਾਈ ਕਰਨ ਲਈ ਜਾਗਰੂਕ ਕੀਤਾ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਇਹ ਯਕੀਨੀ ਬਣਾਉਣ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਭਾਰਤੀ ਨਾਗਰਿਕਾਂ ਅਤੇ ਪ੍ਰਵਾਸੀ ਭਾਰਤੀਆਂ ਨੂੰ ਈ-ਸਨਦ ਪੋਰਟਲ ਦਾ ਲਾਭ ਲੈਣ ਲਈ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸੇਵਾ ਕੇਂਦਰਾਂ ਦਾ ਸਟਾਫ ਉਨ੍ਹਾਂ ਨੂੰ ਭਰਪੂਰ ਜਾਣਕਾਰੀ ਦੇਣ ਦੇ ਸਮਰੱਥ ਹੋਣਾ ਚਾਹੀਦਾ ਹੈ।

ਸੇਵਾ ਕੇਂਦਰ ਸਟਾਫ ਦੀ ਟ੍ਰੇਨਿੰਗ ਸੈਸ਼ਨ ਦੌਰਾਨ ਅੱਜ ਉਨ੍ਹਾਂ ਦੇ ਨਾਲ ਸਹਾਇਕ ਜ਼ਿਲ੍ਹਾ ਸੂਚਨਾ ਵਿਗਿਆਨ ਅਫ਼ਸਰ ਸੰਜੇ  ਵੀ ਮੌਜੂਦ ਸਨ।

ਜ਼ਿਲ੍ਹਾ ਸੂਚਨਾ ਵਿਗਿਆਨ ਅਫ਼ਸਰ ਨੀਰਜ਼ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਈ-ਸਨਦ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ ਜਿਸਦਾ ਉਦੇਸ਼ ਭਾਰਤੀ ਨਾਗਰਿਕਾਂ, ਪ੍ਰਵਾਸੀ ਭਾਰਤੀਆਂ ਜਿਨ੍ਹਾਂ ਨੇ ਭਾਰਤ ਵਿੱਚ ਦਸਤਾਵੇਜ਼ ਜਾਰੀ ਕਰਨ ਵਾਲੀਆਂ ਅਥਾਰਟੀਆਂ ਤੋਂ ਦਸਤਾਵੇਜ਼ ਪ੍ਰਾਪਤ ਕਰਨੇ ਹਨ, ਲਈ ਕੰਟੈਕਟਲੈੱਸ ਅਤੇ ਕਾਗਜ਼ ਰਹਿਤ ਦਸਤਾਵੇਜ਼ ਵੈਰੀਫਿਕੇਸ਼ਨ/ਤਸਦੀਕ/ਅਪੋਸਟਾਈਲ (ਕਾਨੂੰਨੀ ਮਾਨਤਾ) ਸੇਵਾ ਲਈ ਇੱਕ ਕੇਂਦਰੀ ਪਲੇਟਫਾਰਮ ਪ੍ਰਦਾਨ ਕੀਤਾ ਹੈ।

ਸਿਖਲਾਈ ਸੈਸ਼ਨ ਦੌਰਾਨ ਉਨ੍ਹਾਂ ਦੱਸਿਆ ਕਿ ਈ-ਸਨਦ ਪੋਰਟਲ ਦੀ ਵਰਤੋਂ ਤਹਿਤ ਬਿਨੈਕਾਰ ਆਪਣੇ ਆਪ ਨੂੰ ਈ-ਸਨਦ ਪੋਰਟਲ URL-https://esanad.nic.in‘ ‘ਤੇ ਰਜਿਸਟਰ ਕਰੇਗਾ ਅਤੇ ਲੌਗਇਨ ਕਰੇਗਾ, ਉਪਰੰਤ ਗੈਰ-ਪ੍ਰੀ-ਪ੍ਰਮਾਣਿਤ ਦਸਤਾਵੇਜ਼ਾਂ ਦੀ ਆਪਸ਼ਨ ਚੁਣੇਗਾ, ਦਸਤਾਵੇਜ਼ ਦੀ ਕਿਸਮ ਨੂੰ ਨਿੱਜੀ ਅਤੇ ਜਾਰੀ ਕਰਨ ਵਾਲੀ ਅਥਾਰਟੀ ਰਾਜ ਨੂੰ ਪੰਜਾਬ ਵਜੋਂ ਚੁਣੇਗਾ। ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਦੀ ਚੋਣ ਕੀਤੀ ਜਾਵੇ, ਜਿਸ ਦੇ ਅਧੀਨ ਉਸ ਦੀ ਰਿਹਾਇਸ਼ ਆਉਂਦੀ ਹੈ, ਉਸ ਤੋਂ ਬਾਅਦ ਲੋੜੀਂਦੇ ਵੇਰਵੇ ਭਰੇ ਜਾਣ ਅਤੇ ਦਸਤਾਵੇਜ਼ ਅਪਲੋਡ ਕੀਤੇ ਜਾਣ, ਫਿਰ ਤਸਦੀਕ/ਅਪੋਸਟਿਲ ਲਈ ਔਨਲਾਈਨ ਭੁਗਤਾਨ ਲਈ ਅੱਗੇ ਵਧੋ, ਈ-ਸਨਦ ਪੋਰਟਲ ਸਫਲ ਭੁਗਤਾਨ ਤੋਂ ਬਾਅਦ ਇਸਦੀ ਪ੍ਰਾਪਤੀ ਰਸੀਦ ਤਿਆਰ ਕਰੇਗਾ। ਅਰਜ਼ੀ ਦੀ ਸਥਿਤੀ ਦੀ ਜਾਂਚ ਕਰਨ ਲਈ, https://esanad.nic.in/checkStatus ‘ਤੇ ਜਾਣਾ ਪਵੇਗਾ।

ਉਨ੍ਹਾਂ ਦੱਸਿਆ ਕਿ ਇਹ ਪ੍ਰਣਾਲੀ ਪੂਰੀ ਤਰ੍ਹਾਂ ਨਾਲ ਫੇਸ-ਰਹਿਤ, ਨਕਦੀ ਰਹਿਤ, ਕਾਗਜ਼ ਰਹਿਤ ਅਤੇ ਸਮਾਂ ਬਚਾਉਣ ਵਾਲੀ ਹੈ। ਇਸ ਤੋਂ ਇਲਾਵਾ, ਬਿਨੈਕਾਰ ਐਸ.ਐਮ.ਐਸ. ਅਤੇ ਈਮੇਲਾਂ ਰਾਹੀਂ ਆਪਣੀ ਅਰਜ਼ੀ ਦੀ ਪ੍ਰਕਿਰਿਆ ਦੇ ਹਰੇਕ ਪੜਾਅ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।

[wpadcenter_ad id='4448' align='none']