ਪੈਰਿਸ ਓਲੰਪਿਕ ‘ਚ ਟੁੱਟਿਆ ‘ਸੋਨੇ’ ਦਾ ਸੁਪਨਾ, ਤਾਂ ਕਿਹਾ- ਮਾਫ ਕਰਨਾ, ਮੈਂ ਹਾਰ ਗਈ…ਵਿਨੇਸ਼ ਫੋਗਾਟ ਨੇ ਕੁਸ਼ਤੀ ਨੂੰ ਕਿਹਾ ਅਲਵਿਦਾ

I am retiring from wrestling

ਪੈਰਿਸ ਓਲੰਪਿਕ ‘ਚ ਸੋਨ ਤਮਗਾ ਜਿੱਤਣ ਦਾ ਸੁਪਨਾ ਟੁੱਟਣ ਤੋਂ ਬਾਅਦ ਵਿਨੇਸ਼ ਫੋਗਾਟ ਨੇ ਕੁਸ਼ਤੀ ਨੂੰ ਅਲਵਿਦਾ ਕਹਿ ਦਿੱਤਾ ਹੈ। ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਨੇ ਓਲੰਪਿਕ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵੀਰਵਾਰ ਨੂੰ ਸੰਨਿਆਸ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਐਕਸ ‘ਤੇ ਇਕ ਭਾਵੁਕ ਸੰਦੇਸ਼ ਸਾਂਝਾ ਕੀਤਾ। ਵਿਨੇਸ਼ ਫੋਗਾਟ ਨੇ X ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ, ‘ਮਾਂ ਕੁਸ਼ਤੀ ਜਿੱਤ ਗਈ, ਮੈਂ ਹਾਰ ਗਈ।’

ਦਰਅਸਲ, ਬੁੱਧਵਾਰ ਨੂੰ ਵਿਨੇਸ਼ ਨੂੰ ਪੈਰਿਸ ਓਲੰਪਿਕ 2024 ਦੇ 50 ਕਿਲੋਗ੍ਰਾਮ ਫ੍ਰੀਸਟਾਈਲ ਫਾਈਨਲ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। 29 ਸਾਲਾ ਪਹਿਲਵਾਨ ਵਿਨੇਸ਼ ਫੋਗਾਟ ਦਾ ਵਜ਼ਨ ਫਾਈਨਲ ਵਾਲੇ ਦਿਨ ਵੇਟ-ਇਨ ਦੌਰਾਨ ਨਿਰਧਾਰਤ ਸੀਮਾ ਤੋਂ ਥੋੜ੍ਹਾ ਵੱਧ ਪਾਇਆ ਗਿਆ, ਜਿਸ ਤੋਂ ਬਾਅਦ ਉਸ ਨੂੰ ਇਹ ਨਤੀਜਾ ਭੁਗਤਣਾ ਪਿਆ।

ਵਿਨੇਸ਼ ਫੋਗਾਟ ਨੇ ਇੰਸਟਾਗ੍ਰਾਮ ‘ਤੇ ਆਪਣੇ ਪ੍ਰਸ਼ੰਸਕਾਂ ਤੋਂ ਮੁਆਫੀ ਮੰਗੀ ਅਤੇ ਕਿਹਾ ਕਿ ਹੁਣ ਉਸ ਦਾ ਹੌਂਸਲਾ ਜਵਾਬ ਦੇ ਗਿਆ ਹੈ ਅਤੇ ਉਹ ਹੁਣ ਕੁਸ਼ਤੀ ਨਹੀਂ ਕਰ ਸਕਦੀ। ਉਸ ਨੇ ਕਿਹਾ, ‘ਮਾਂ ਕੁਸ਼ਤੀ ਮੇਰੇ ਤੋਂ ਜਿੱਤ ਗਈ, ਮੈਂ ਹਾਰ ਗਈ। ਮੈਨੂੰ ਮਾਫ਼ ਕਰੋ, ਮੇਰਾ ਸੁਪਨਾ, ਮੇਰਾ ਹੌਂਸਲਾ ਸਭ ਟੁੱਟ ਗਿਆ। ਮੇਰੇ ਕੋਲ ਹੁਣ ਇਸ ਤੋਂ ਵੱਧ ਤਾਕਤ ਨਹੀਂ ਹੈ। ਅਲਵਿਦਾ ਕੁਸ਼ਤੀ 2001-2024। ਮੈਂ ਆਪ ਸਭ ਦੀ ਸਦਾ ਰਿਣੀ ਰਹਾਂਗਾ। ਮਾਫ਼ੀ

ਸੰਨਿਆਸ ਤੋਂ ਪਹਿਲਾਂ, ਵਿਨੇਸ਼ ਫੋਗਾਟ ਨੇ ਪੈਰਿਸ ਓਲੰਪਿਕ ਦੇ ਮਹਿਲਾ ਕੁਸ਼ਤੀ 50 ਕਿਲੋਗ੍ਰਾਮ ਵਰਗ ਦੇ ਫਾਈਨਲ ਤੋਂ ਅਯੋਗ ਠਹਿਰਾਏ ਜਾਣ ਦੇ ਖਿਲਾਫ ਬੁੱਧਵਾਰ ਨੂੰ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (ਸੀਏਐਸ) ਨੂੰ ਅਪੀਲ ਕੀਤੀ ਅਤੇ ਮੰਗ ਕੀਤੀ ਕਿ ਉਸ ਨੂੰ ਸਾਂਝਾ ਚਾਂਦੀ ਦਾ ਤਗਮਾ ਦਿੱਤਾ ਜਾਵੇ। ਭਾਰਤੀ ਦਲ ਵਿੱਚ ਸ਼ਾਮਲ ਭਾਰਤੀ ਓਲੰਪਿਕ ਸੰਘ (IOA) ਦੇ ਇੱਕ ਸੂਤਰ ਨੇ ਇਸ ਦੀ ਪੁਸ਼ਟੀ ਕੀਤੀ ਹੈ।

[wpadcenter_ad id='4448' align='none']