Wednesday, January 15, 2025

ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਦੇ ਵੱਖ-ਵੱਖ ਠਿਕਾਣਿਆਂ ‘ਤੇ ਛਾਪੇਮਾਰੀ

Date:

Inspector’s house raided

ਨਸ਼ਿਆਂ ਖਿਲਾਫ ਸਖਤ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਤੜਕੇ ਹੀ ਆਪਣੇ ਹੀ ਅਧਿਕਾਰੀ ਦੇ ਘਰ ਵਿੱਚ ਵੀ ਛਾਪੇਮਾਰੀ ਕੀਤੀ ਗਈ। ਭਾਰੀ ਪੁਲਿਸ ਬਲ ਅਤੇ ਐਸਟੀਐਫ ਦੀਆਂ ਟੀਮਾਂ ਨੇ ਬਠਿੰਡਾ ਅਤੇ ਮੌੜ ਮੰਡੀ ਵਿਖੇ ਡਰੱਗ ਇੰਸਪੈਕਟਰ ਦੇ ਘਰਾਂ ‘ਤੇ ਰੇਡ ਕੀਤੀ। ਇਹ ਰੇਡ ਤੜਕੇ 6 ਵਜੇ ਮੌੜ ਮੰਡੀ ਅਤੇ ਬਠਿੰਡਾ ਵਿਖੇ ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਦੇ ਘਰ ਕੀਤੀ ਗਈ । ਇਸ ਦੀ ਅਗਵਾਈ ਦੋ ਵੱਖ ਵੱਖ ਡੀਐਸਪੀ ਤਜਿੰਦਰ ਪਾਲ ਸਿੰਘ ਅਤੇ ਬਠਿੰਡਾ ਵਿਖੇ ਡੀਐਸਪੀ ਪਰਮਜੀਤ ਸਿੰਘ ਡੋਰ ਵੱਲੋਂ ਕੀਤੀ ਗਈ।

ਮਿਲੀ ਜਾਣਕਾਰੀ ਮੁਤਾਬਿਕ ਡਰੱਗ ਇੰਸਪੈਕਟਰ ਨੇ ਨਸ਼ਾ ਤਸਕਰਾਂ ਨਾਲ ਮਿਲ ਕੇ ਬੇਨਾਮੀ ਜਾਇਦਾਦ ਬਣਾਈ ਹੈ, ਇਸ ਸ਼ਿਕਾਇਤ ਦੇ ਅਧਾਰ ‘ਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਹੈ ਕਿਹਾ ਜਾ ਰਿਹਾ ਹੈ ਕਿ ਜਦੋਂ ਤੋਂ ਸ਼ਿਸ਼ਾਨ ਮਿੱਤਲ ਦਾ ਨਾਮ ਨਸ਼ਾ ਤਸਕਰਾਂ ਨਾਲ ਜੁੜਿਆ ਹੈ ਉਦੋਂ ਤੋਂ ਹੀ ਉਹ ਛੁੱਟੀ ‘ਤੇ ਚੱਲ ਰਹੇ ਹਨ। ਹੁਣ ਪੁਲਿਸ ਵੱਲੋਂ ਉਹਨਾਂ ਦੇ ਖਾਤਿਆਂ ਦੀ ਜਾਂਚ ਕੀਤੀ ਜਾਵੇਗੀ।Inspector’s house raided

also read :- ਪੰਜਾਬੀਆਂ ਲਈ ਖੁਸ਼ਖ਼ਬਰੀ ! ਦਿੱਲੀ ਹਵਾਈ ਅੱਡੇ ‘ਤੇ ਖੁੱਲ੍ਹਿਆ ਪੰਜਾਬ ਸਹਾਇਤਾ ਕੇਂਦਰ,24 ਘੰਟੇ ਮਿਲੇਗੀ ਮਦਦ

ਮੋਹਾਲੀ ‘ਚ ਦਰਜ ਕੀਤਾ ਗਿਆ ਮਾਮਲਾ: ਦੱਸਣਯੋਗ ਹੈ ਕਿ ਬੀਤੇ ਦਿਨੀਂ ਐਸਟੀਐਫ ਵੱਲੋਂ ਮੋਹਾਲੀ ਵਿਖੇ ਦਰਜ ਕੀਤੇ ਗਏ ਮਾਮਲੇ ਦੇ ਸਬੰਧ ਵਿੱਚ ਜਾਂਚ ਕਰਨ ਪਹੁੰਚੇ ਸਨ। ਮੌੜ ਮੰਡੀ ਡੀਐਸਪੀ ਦੀ ਅਗਵਾਈ ਵਿੱਚ ਐਸ ਟੀ ਐਫ ਵੱਲੋਂ ਕੀਤੀ ਗਈ। ਇਸ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ ਕੁਝ ਦਸਤਾਵੇਜ਼ ਅਤੇ ਗੱਡੀ ਦੇ ਕਾਗਜ਼ਾਤ ਲਏ ਕਬਜ਼ੇ ‘ਚ ਲਏ ਗਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਫਿਲਹਾਲ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਕਹਿਣ ‘ਤੇ ਰੇਡ ਕੀਤੀ ਗਈ ਹੈ ਅਤੇ ਅਜੇ ਹੋਰ ਵੀ ਥਾਵਾਂ ਦੀ ਜਾਂਚ ਕੀਤੀ ਜਾਵੇਗੀ।Inspector’s house raided

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...