ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਕੀਤਾ ਗਿਆ ਆਯੋਜਨ

ਫਰੀਦਕੋਟ 9 ਅਗਸਤ,2024  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਅੱਜ ਬਾਹਰਲਾ ਗੁਰਦੁਆਰਾ ਸਾਹਿਬ  ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਰਭਿੰਦਰ ਸਿੰਘ ਗਰੇਵਾਲ ਨੇ ਲੋਕਾਂ ਦਾਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਪਿੰਡ ਸਾਧਾਂਵਾਲਾ, ਚੁੱਘੇਵਾਲਾ, ਝਾੜੀਵਾਲਾ, ਘੋਨੀਵਾਲਾ, ਨੱਥਲਵਾਲਾ ਅਤੇ ਪੱਖੀ ਖੁਰਦ ਦੇ ਲੋਕਾਂ ਨੇ ਸੁਵਿਧਾ ਕੈਂਪ ਵਿੱਚ ਸ਼ਿਰਕਤ ਕਰਕੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। 

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਸੁਵਿਧਾ ਕੈਂਪ ਵਿੱਚ ਬਿਨੈਕਾਰਾਂ ਦੀ ਸਹੂਲਤ ਲਈ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕਾਊਂਟਰ ਲਗਾਏ ਗਏ ਸਨ, ਜਿਸ ਵਿੱਚ ਸਬੰਧਤ ਵਿਭਾਗਾਂ ਦੇ ਮੁੱਖੀ/ਨੁਮਾਇੰਦੇ ਹਾਜ਼ਰ ਹੋਏ। ਉਨ੍ਹਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਇਕੋ ਥਾਂ `ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਲੋਕਾਂ ਦੇ ਕੰਮ ਪਿੰਡ ਪੱਧਰ ਤੇ ਹੀ ਹੋ ਸਕਣ ਅਤੇ ਉਨ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ। ਇਸ ਤੋਂ ਇਲਾਵਾ ਬਾਰਿਸ਼ਾਂ ਦੇ ਮੌਸਮ ਦੌਰਾਨ ਪਾਣੀ ਨੂੰ ਸਟੋਰ ਕਰਨ ਸਬੰਧੀ ਜਾਗਰੂਕ ਕਰਨ ਪੋਸਟਰ ਵੀ ਜਾਰੀ ਕੀਤਾ ਗਿਆ ।

ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਅਰਜੀਆਂ ਪੈਨਸ਼ਨ, ਰਾਸ਼ਨ ਕਾਰਡ,  ਸਿਹਤ ਵਿਭਾਗ, ਬਿਜਲੀ ਵਿਭਾਗ, ਕਿਰਤ ਵਿਭਾਗ, ਖੇਤੀਬਾੜੀ ਵਿਭਾਗ, ਮਗਨਰੇਗਾ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਸਨ। ਉਨ੍ਹਾਂ ਦੱਸਿਆ ਕਿ ਅਰਜੀਆਂ ਨੂੰ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਦੇ ਕੇ ਸਮਾਂ ਬੱਧ ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੁਵਿਧਾ ਕੈਂਪ ਵਿਚ ਅਧਿਕਾਰੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਡੀ.ਐਸ.ਐਸ.ਓ ਨਵੀਨ ਗੜਵਾਲ, ਐਸ.ਡੀ.ਓ. ਸੰਦੀਪ ਸਿੰਘ, ਜੇ.ਈ. ਰਾਜਨ ਗੋਇਲ ਅਤੇ ਵੱਖ ਵੱਖ ਦਫ਼ਤਰਾਂ ਦੇ ਨੁਮਾਇੰਦੇ ਹਾਜ਼ਰ ਸਨ।

[wpadcenter_ad id='4448' align='none']