ਫਾਜਿਲਕਾ 10 ਅਗਸਤ
ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾ ਅਨੁਸਾਰ ਸਕੂਲਾਂ ਦੇ ਬੱਚਿਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ਰੈਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂੰਆਣਾ ਬੋਦਲਾ ਵਿਖੇ ਕਰਵਾਏ ਗਏ। ਸਕੇਟਿੰਗ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ ਜਿਸ ਵਿੱਚ ਰੋਲਰ ਸਕੇਟਿੰਗ ਕੋਚਿੰਗ ਸੈਂਟਰ ਫਾਜਿਲਕਾ ਦੇ ਬੱਚਿਆ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਹ ਮੁਕਾਬਲੇ ਅੰਡਰ 11, 14,17, 19 ਵਰਗ ਵਿਚ ਹੋਏ। ਰੋਲਰ ਸਕੇਟਿੰਗ ਕੋਚਿੰਗ ਸੈਂਟਰ ਫਾਜਿਲਕਾ ਦੇ ਕੁੱਲ 15 ਬੱਚੇ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ।
ਡਿਪਟੀ ਕਮਿਸ਼ਨਰ
ਡਾ ਸੇਨੂ ਦੁੱਗਲ ਵੱਲੋਂ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਉਹਨਾਂ ਨੇ ਜੇਤੂ ਖਿਡਾਰੀਆਂ ਅਤੇ ਟੀਮ
ਇੰਚਾਰਜ ਮਨਜੀਤ ਪ੍ਰਜਾਪਤ ਨੂੰ ਵਧਾਈ ਦਿੰਦਿਆਂ ਉਮੀਦ ਕੀਤੀ ਕਿ ਇਹ ਖਿਡਾਰੀ ਭਵਿੱਖ ਵਿੱਚ ਵੀ ਸਖਤ ਮਿਹਨਤ ਕਰਦੇ ਹੋਏ ਹੋਰ ਵੱਡੀਆਂ ਪ੍ਰਾਪਤੀਆਂ ਕਰਕੇ ਜ਼ਿਲ੍ਹਾ ਫਾਜਿਲਕਾ ਤੇ ਆਪਣੇ ਮਾਤਾ–ਪਿਤਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ।
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਖੇਡਾ (ਸਕੇਟਿੰਗ )’ਚ ਪਹਿਲਾ ਸਥਾਨ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ
Date: