Rain falling in many places
ਪੰਜਾਬ ਵਿੱਚ ਅੱਜ ਯਾਨੀ ਐਤਵਾਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ‘ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੱਲ੍ਹ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ‘ਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸ ਗਿਰਾਵਟ ਤੋਂ ਬਾਅਦ ਸੂਬੇ ਵਿੱਚ ਤਾਪਮਾਨ ਆਮ ਵਾਂਗ ਹੋ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਲੁਧਿਆਣਾ ਅਧੀਨ ਪੈਂਦੇ ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 36.5 ਡਿਗਰੀ ਦਰਜ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਰਾਤ 10 ਵਜੇ ਤੱਕ ਪੰਜਾਬ ਦੇ 10 ਜ਼ਿਲ੍ਹਿਆਂ ਪਟਿਆਲਾ, ਐਸਏਐਸ ਨਗਰ, ਕਪੂਰਥਲਾ, ਤਰਨਤਾਰਨ, ਜਲੰਧਰ, ਐਸਬੀਐਸ ਨਗਰ, ਰੂਪਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।Rain falling in many places
ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਅੱਜ ਵੀ ਯੈਲੋ ਅਲਰਟ ਹੈ। ਪਰ ਇਹ ਅਲਰਟ ਸਿਰਫ਼ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਤੱਕ ਹੀ ਸੀਮਤ ਹੈ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਨਾਲ ਹੀ ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਪੂਰੇ ਸੂਬੇ ‘ਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।
also read :- ਸਕੂਲਾਂ ‘ਚ ਹੁਣ ‘ਗੁੱਡ ਮਾਰਨਿੰਗ’ ਦੀ ਥਾਂ ‘ਤੇ ‘ਜੈ ਹਿੰਦ’ ਬੋਲਣਗੇ ਵਿਦਿਆਰਥੀ, 15 ਅਗਸਤ ਤੋੋਂ ਲਾਗੂ ਹੋਵੇਗਾ ਫੈਸਲਾ
ਪੰਜਾਬ ਵਿੱਚ ਮਾਨਸੂਨ ਕਮਜ਼ੋਰ ਹੋ ਰਿਹਾ ਹੈ। ਅਗਸਤ ਮਹੀਨੇ ਵਿਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਸੀ ਪਰ ਇਸ ਦੇ ਬਾਵਜੂਦ ਬਾਰਿਸ਼ ਆਮ ਨਾਲੋਂ 36 ਫੀਸਦੀ ਘੱਟ ਹੈ। ਜੇਕਰ ਗੁਆਂਢੀ ਸੂਬੇ ਹਰਿਆਣਾ ਦੀ ਗੱਲ ਕਰੀਏ ਤਾਂ ਜੁਲਾਈ ਵਿੱਚ ਸੁਸਤ ਰਹਿਣ ਵਾਲਾ ਮਾਨਸੂਨ ਅਗਸਤ ਵਿੱਚ ਸਰਗਰਮ ਹੁੰਦਾ ਨਜ਼ਰ ਆ ਰਿਹਾ ਹੈ। ਹਰਿਆਣਾ ‘ਚ ਅਗਸਤ ਦੇ ਪਹਿਲੇ 10 ਦਿਨਾਂ ‘ਚ 44 ਫੀਸਦੀ ਜ਼ਿਆਦਾ ਬਾਰਿਸ਼ ਹੋਈ ਹੈ। ਦਸ ਦਿਨਾਂ ਵਿੱਚ ਇੱਥੇ 76.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।
ਪੰਜਾਬ ਦੀ ਗੱਲ ਕਰੀਏ ਤਾਂ ਪਹਿਲੇ ਦਸ ਦਿਨਾਂ ਵਿੱਚ ਸਿਰਫ਼ 40.5 ਮਿਲੀਮੀਟਰ ਮੀਂਹ ਹੀ ਰਿਕਾਰਡ ਕੀਤਾ ਗਿਆ ਹੈ, ਜਦੋਂ ਕਿ ਆਮ ਤੌਰ ’ਤੇ ਇੱਥੇ ਇਨ੍ਹਾਂ ਦਿਨਾਂ ਵਿੱਚ 63.2 ਮਿਲੀਮੀਟਰ ਮੀਂਹ ਦਰਜ ਕੀਤਾ ਜਾਂਦਾ ਹੈ।Rain falling in many places