ਫ਼ਿਰੋਜ਼ਪੁਰ, 12 ਅਗਸਤ 2024:
ਨਗਰ ਕੌਂਸਲ ਫ਼ਿਰੋਜ਼ਪੁਰ ਵੱਲੋਂ ਪੀ.ਐਮ.ਆਈ.ਡੀ.ਸੀ. ਚੰਡੀਗੜ੍ਹ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਭਗਵਾਨ ਮੈਮੋਰਿਅਲ ਸਕੂਲ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਨੌਜਵਾਨ ਦਿਵਸ ਮਨਾਇਆ ਗਿਅ।
ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਵੇਸਟ ਪ੍ਰੋਸੈਸਿੰਗ ਪਲਾਂਟ ਦਾ ਦੌਰਾ ਕਰਵਾਇਆ ਗਿਆ ਅਤੇ ਸੋਲਿਡ ਵੇਸਟ ਮੈਨੇਜਮੈਂਟ ਦੇ ਵੱਖ-ਵੱਖ ਪਹਿਲੂਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਨੌਜਵਾਨ ਵਿਦਿਆਰਥੀਆਂ ਨੂੰ ਗਿੱਲੇ ਕੂੜੇ ਦੇ ਨਿਪਟਾਰੇ ਸੰਬੰਧੀ ਨਗਰ ਕੌਂਸਲ ਵੱਲੋਂ ਬਣਾਏ ਗਏ ਕੰਪੋਸਟ ਪਿਟਾਂ ਰਾਂਹੀ ਜੈਵਿਕ ਖਾਦ ਤਿਆਰ ਕਰਨ ਸਬੰਧੀ ਵੀ ਦੱਸਿਆ ਗਿਆ ਅਤੇ ਸੁੱਕੇ ਕੂੜੇ ਦੇ ਨਿਪਟਾਰੇ ਲਈ ਬਣਾਏ ਗਏ ਐਮ.ਆਰ.ਐਫ. ਪਲਾਂਟ ਦਾ ਦੌਰਾ ਵੀ ਕਰਵਾਇਆ ਗਿਆ ਅਤੇ ਪਲਾਸਟਿਕ ਨੂੰ ਰੀਸਾਇਕਲ ਕਰਨ ਤੱਕ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਨਾ ਵਰਤਣ ਤੋਂ ਲੈ ਕੇ ਜ਼ੀਰੋ ਵੇਸਟ ਈਕੋ ਸੀਸਟਮ ਬਣਾਉਣ ਤੱਕ ਅਤੇ ਕੂੜੇ ਨੂੰ ਵੱਖ-ਵੱਖ ਕਰਨ ਬਾਰੇ ਜਾਗਰੂਕਤਾ ਫੈਲਾਉਣ ਆਦਿ ਬਾਰੇ ਨੌਜਵਾਨਾਂ ਨੂੰ ਟਿਕਾਊ ਭਵਿੱਖ ਦੀ ਅਗਵਾਈ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ।
ਇਸ ਮੋਕੇ ਨਗਰ ਕੌਂਸਲ ਦੇ ਚੀਫ਼ ਸੈਨਟਰੀ ਇੰਸਪੈਕਟਰ ਸ. ਗੁਰਿੰਦਰ ਸਿੰਘ, ਪ੍ਰਿੰਸੀਪਲ ਸ੍ਰੀ ਅਜੀਤ ਕੁਮਾਰ, ਪ੍ਰੋਗਰਾਮ ਕੁਆਡੀਨੇਟਰ ਸ. ਸਿਮਰਨਜੀਤ ਸਿੰਘ ਅਤੇ ਸਮੂਹ ਮੋਟੀਵੇਟਰ ਮੌਜੂਦ ਸਨ।