ਮਨੁੱਖਤਾ ਦੇ ਭਲੇ ਲਈ ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ..

Date:

Guru Nanak Dev Engineering College

ਲੁਧਿਆਣਾ (ਸੁਖਦੀਪ ਸਿੰਘ ਗਿੱਲ )ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਲੁਧਿਆਣਾ ਵਿਖੇ ਮਨੁੱਖਤਾ ਦੇ ਭਲੇ ਲਈ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਵਲੋਂ ਐਨ ਐਸ ਐਸ ਵਿੰਗ ਦੇ ਪ੍ਰੋਜੈਕਟ ਪ੍ਰੋਗਰਾਮ ਅਫਸਰ ਪ੍ਰੋ.ਜਸਵੀਰ ਦੇ ਸਹਿਯੋਗ ਨਾਲ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਮਹਾਨ ਖੂਨਦਾਨ ਕੈਂਪ ਲਾਇਆ ਗਿਆ।


ਇਸ ਖ਼ੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਡਾਇਰੈਕਟਰ ਨਨਕਾਣਾ ਸਾਹਿਬ ਐਜੂਕੇਸ਼ਨ ਟ੍ਰਸਟ ਸ.ਇੰਦਰਪਾਲ ਸਿੰਘ ਅਤੇ ਪ੍ਰਿੰਸੀਪਲ ਡਾ.ਸਹਿਜਪਾਲ ਸਿੰਘ ਨੇ ਮਨੁਖਤਾ ਦੇ ਭਲੇ ਲਈ ਖੂਨਦਾਨ ਕਰ ਰਹੇ ਐਨ.ਐਸ.ਐਸ ਵਲੰਟੀਅਰਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਸੰਸਾਰ ਤੇ ਸੱਭ ਤੋਂ ਮਹਾਨ ਸੇਵਾ ਹੈ, ਖੂਨਦਾਨ ਕੈਂਪ ਰਾਹੀਂ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਰੀਜ਼ਾਂ ਦੀਆਂ ਜ਼ਿੰਦਗੀਆ ਬਚਾਇਆ ਜਾ ਸਕਦਾ ਹੈ ਉਥੇ ਸ਼ਰੀਰ ਨੂੰ ਬਹੁਤ ਸਾਰੇ ਫਾਇਦੇ ਮਿਲਦੇ ਹਨ। ਇਸ ਮੌਕੇ ਤੇ ਪੰਥ ਪ੍ਰਸਿੱਧ ਕਥਾਵਾਚਕ ਸਿੱਖ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਮਖੂ ਨੇ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।

Read Also : ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ , ਹੁਣ ਪੈਟ੍ਰੋਲ ਪੰਪ ‘ਤੇ ਹੀ ਭਰਨਾ ਪਵੇਗਾ 10,000 ਦਾ ਜ਼ੁਰਮਾਨਾ

ਇਸ ਮੌਕੇ ਤੇ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦਸਿਆ ਕਿ ਸੁਸਾਇਟੀ ਵਲੋਂ 745ਵਾਂ ਵਾ ਮਹਾਨ ਖੂਨਦਾਨ ਕੈਂਪ ਦੌਰਾਨ 100 ਬਲੱਡ ਯੂਨਿਟ ਸਿਵਿਲ ਹਸਪਤਾਲ ਅਤੇ ਗੁਰਦੇਵ ਹਸਪਤਾਲ ਦੇ ਨਿੱਘੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਡਾ. ਚਤਵੰਤ ਸਿੰਘ ਪੰਧੇਰ, ਪ੍ਰੋ.ਸੁਖਜੀਤ ਸਿੰਘ, ਪ੍ਰੋ. ਪ੍ਰਦੀਪ ਸਿੰਘ ਜੋਈਆ, ਪ੍ਰੋ.ਸ਼ਿਵਮਨਜੀਤ ਸਿੰਘ, ਲਾਇਬ੍ਰੇਰੀਅਨ ਸੁਰਿੰਦਰ ਕੌਰ ਸੰਧੂ , ਰੇਣੂ ਪਾਲੀਵਾਲ, ਇੰਦਰਪਾਲ ਸਿੰਘ, ਅਗਮਦੀਪ ਸਿੰਘ ਹਾਜ਼ਿਰ ਸਨ ।

Guru Nanak Dev Engineering College

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...