Wednesday, January 15, 2025

ਆਜ਼ਾਦੀ ਦਿਵਸ ਦੀਆਂ ਤਿਆਰੀਆਂ ਮੱਦੇਨਜ਼ਰ ਰਾਉਕੇ ਕਲਾਂ ਵਿਖੇ 14 ਅਗਸਤ ਨੂੰ ਲੱਗਣ ਵਾਲਾ ਕੈਂਪ ਹੁਣ 19 ਅਗਸਤ ਨੂੰ

Date:

ਮੋਗਾ 14 ਅਗਸਤ:
ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਅਗਾਊਂ ਸ਼ਡਿਊਲ ਜਾਰੀ ਕੀਤਾ ਗਿਆ ਸੀ। ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਨੂੰ ਮੱਦੇਨਜ਼ਰ ਸ਼ਡਿਊਲ ਤਹਿਤ ਮਿਤੀ 14 ਅਗਸਤ 2024 ਨੂੰ ਰਾਉਕੇ ਕਲਾਂ ਵਿਖੇ ਲੱਗਣ ਵਾਲਾ ਕੈਂਪ ਹੁਣ 19 ਅਗਸਤ, 2024 ਦਿਨ ਸੋਮਵਾਰ ਨੂੰ ਆਯੋਜਿਤ ਕੀਤਾ ਜਾਵੇਗਾ ਤਾਂ ਕਿ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਪ੍ਰਭਾਵਿਤ ਨਾ ਹੋ ਸਕਣ। 19 ਅਗਸਤ ਨੂੰ ਰਾਉਕੇ ਕਲਾਂ ਦੇ ਗੁਰਦੁਆਰਾ ਜੰਡ ਸਾਹਿਬ ਵਿਖੇ ਲੋਪੋ, ਬੱਧਨੀ ਕਲਾਂ, ਬੱਧਨੀ ਖੁਰਦ, ਰਾਉਂਕੇ ਕਲਾਂ, ਬੀਰ ਰਾਉਂਕੇ, ਬੌਡੇ, ਬੀਰ ਬੱਧਨੀ, ਬੁਰਜ ਦੁੱਨਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਿਕਲਾਂ ਸੁਣੀਆਂ ਜਾਣਗੀਆਂ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕੀਤਾ। ਉਹਨਾਂ ਦੱਸਿਆ ਕਿ ਬਾਕੀ ਲੱਗਣ ਵਾਲੇ ਕੈਂਪਾਂ ਪਹਿਲਾਂ ਤੋਂ ਜਾਰੀ ਕੀਤੇ ਸ਼ਡਿਊਲ ਅਨੁਸਾਰ ਹੀ ਆਯੋਜਿਤ ਕੀਤੇ ਜਾਣਗੇ।  ਉਹਨਾਂ ਅੱਗੇ ਦੱਸਿਆ ਕਿ ਮਿਤੀ 16 ਅਗਸਤ ਦਿਨ ਸ਼ੁੱਕਰਵਾਰ ਨੂੰ ਜਲਾਲਾਬਾਦ ਪੂਰਬੀ, ਫਤਿਹਗੜ੍ਹ ਕੋਰੋਟਾਣਾ, ਪੱਤੀ ਰਾਜਪੁਰਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਜਲਾਲਾਬਾਦ ਪੂਰਬੀ ਪੰਚਾਇਤ ਘਰ ਵਿਖੇ ਸੁਣੀਆਂ ਜਾਣਗੀਆਂ। ਮਿਤੀ 21 ਅਗਸਤ  ਦਿਨ ਬੁੱਧਵਾਰ ਨੂੰ ਰਾਜਿਆਣਾ ਪਦਾਰਥ ਪੱਤੀ ਧਰਮਸ਼ਾਲਾ ਵਿਖੇ ਵੈਰੋਕੇ, ਰਾਜਿਆਣਾ, ਉੱਗੋ ਕੇ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 23 ਅਗਸਤ ਦਿਨ ਸ਼ੁੱਕਰਵਾਰ ਨੂੰ ਢੁੱਡੀਕੇ ਕਮਿਉਨਿਟੀ ਹਾਲ ਵਿਖੇ ਢੁੱਡੀਕੇ, ਡਾਲਾ, ਦੌਧਰ ਗਰਬੀ, ਦੌਧਰ ਸ਼ਰਕੀ, ਤਖਾਣਵੱਧ, ਮੱਲੇਆਣਾ, ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 28 ਅਗਸਤ ਦਿਨ ਬੁੱਧਵਾਰ ਨੂੰ ਭਿੰਡਰ ਖੁਰਦ ਦੇ ਕੋਆਪਰੇਟਿਵ ਸੁਸਾਇਟੀ ਵਿਖੇ ਭਿੰਡਰ ਕਲਾਂ, ਭਿੰਡਰ ਖੁਰਦ, ਦਾਤਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 30 ਅਗਸਤ ਦਿਨ ਸ਼ੁੱਕਰਵਾਰ ਨੂੰ ਰੌਂਤਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਖਾਈ, ਦੀਨਾ, ਰੌਂਤਾ, ਬੁਰਜ ਹਮੀਰਾ, ਗਾਜੀਆਣਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਸਮੂਹ ਵਿਭਾਗ ਇਨ੍ਹਾਂ ਜਨ ਸੁਣਵਾਈ ਕੈਂਪਾਂ ਵਿੱਚ ਹਾਜ਼ਰ ਹੋ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ  ਤੁਰੰਤ ਨਿਪਟਾਰਾ ਕਰਨ ਨੂੰ ਯਕੀਨੀ ਬਣਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਸਬੰਧਤ ਪਿੰਡਾਂ ਦੇ ਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

Share post:

Subscribe

spot_imgspot_img

Popular

More like this
Related

ਹਿਮਾਂਸ਼ੀ ਖੁਰਾਣਾ ਹਸਪਤਾਲ ‘ਚ ਭਰਤੀ ! ਹਸਪਤਾਲ ਦੇ ਬੈੱਡ ‘ਤੇ ਬੈਠ ਮੇਕਅੱਪ ਕਰਦੀ ਆਈ ਨਜ਼ਰ

Himanshi Khurana Hospitalized ਮਸ਼ਹੂਰ ਪੰਜਾਬੀ ਅਦਾਕਾਰਾ ਅਤੇ ਗਾਇਕਾ ਹਿਮਾਂਸ਼ੀ ਖੁਰਾਣਾ...

12 ਸਾਲ ਬਾਅਦ ਜੇਲ੍ਹ ‘ਚੋਂ ਬਾਹਰ ਆਇਆ ਆਸਾਰਾਮ, ਸੇਵਾਦਾਰਾ ਨੇ ਕੀਤਾ ਭਰਵਾਂ ਸਵਾਗਤ

Asaram Bapu Jail Release ਰਾਜਸਥਾਨ ਹਾਈ ਕੋਰਟ ਤੋਂ ਬਲਾਤਕਾਰ ਮਾਮਲੇ...