ਆਜ਼ਾਦੀ ਦਿਹਾੜੇ ਮੌਕੇ ਸਰਹੱਦੀ ਜ਼ਿਲੇ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਨੇ ਲਹਿਰਾਇਆ ਤਿਰੰਗਾਂ     

ਫਿਰੋਜ਼ਪੁਰ 15 ਅਗਸਤ (             )                    

ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਖੇ ਆਜ਼ਾਦੀ ਦਿਹਾੜੇ ਮੌਕੇ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਵੱਲੋਂ ਦੇਸ਼ ਦੀ ਆਨ ਬਾਨ ਅਤੇ ਸ਼ਾਨ ਦਾ ਪ੍ਰਤੀਕ ਰਾਸ਼ਟਰੀ ਤਿਰੰਗਾਂ  ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਜਿਥੇ ਉਹਨਾਂ ਇਲਾਕਾ ਨਿਵਾਸੀਆਂ ਨੂੰ ਹੋਰ ਚੰਗੀਆਂ ਸਿਹਤ ਸੇਵਾਵਾਂ ਮੁੱਹਈਆ ਕਰਵਾਉਣ ਦਾ ਭਰੋਸਾ ਦਿੱਤਾ ਉਥੇ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਦੀ ਤਰੱਕੀ ਅਤੇ ਉੱਨਤੀ ਲਈ ਹਰ ਵਿਅਕਤੀ ਆਪਣਾ ਬਣਦਾ ਯੋਗਦਾਨ ਦੇਵੇ। 

ਇਸ ਮੌਕੇ ਉਨ੍ਹਾਂ  ਲੋਕਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ, ਸਮਾਜ ਨੂੰ ਨਸ਼ਿਆਂ ਦੇ ਵਿਰੁੱਧ ਜਾਗਰੂਕ ਕਰਨ ਅਤੇ ਨਸ਼ਿਆਂ ਨਾਲ ਪੀੜਤ ਮਰੀਜ਼ਾਂ ਨੂੰ ਨਸ਼ੇ ਦੀ ਗੁਲਾਮੀ ਤੋ ਆਜ਼ਾਦ ਕਰਵਾਉਣ ਲਈ ਮਿਲ ਕੇ ਹਮਲਾ ਮਾਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਭਾਰਤ ਦਾ ਹਰ ਨਾਗਰਿਕ ਖੁਸ਼ੀ ਦੇ ਪਲ ਮਨਾ ਰਿਹਾ ਹੈ ਅਤੇ ਸਾਨੂੰ ਇਸ ਖੁਸ਼ੀ ਨੂੰ ਬਰਕਰਾਰ ਰੱਖਣ ਲਈ ਆਪਣੇ ਦੇਸ਼ ਦੇ ਹਿੱਤ ਬਾਰੇ ਸੋਚਣਾ ਚਾਹੀਦਾ ਹੈ। ਦੇਸ਼ ਲਈ ਆਪਾ ਵਾਰਨ ਵਾਲੇ ਕੌਮ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ, ਸ਼ਹੀਦ ਸੁਖਦੇਵ ਤੇ ਸ਼ਹੀਦ ਰਾਜਗੂਰ ਨੇ  ਆਜ਼ਾਦੀ ਦੇ ਸੰਗਰਾਮ ਵਿਚ ਮੋਹਰੀ ਰੋਲ ਅਦਾ ਕੀਤਾ ਅਤੇ ਸਾਨੂੰ ਉਨ੍ਹਾਂ ਦੇ ਦੱਸੇ ਰਾਹ ਤੇ ਚਲਦਿਆਂ ਸਮਾਜ ਨੂੰ ਤੰਦਰੁਸਤ ਰੱਖਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

                      ਸਮਾਗਮ ਉਪਰੰਤ ਸਿਵਲ ਸਰਜਨ ਵੱਲੋਂ ਚੰਗੀਆਂ ਸਿਹਤ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ, ਡਾ ਮੀਨਾਕਸ਼ੀ ਢੀਂਗਰਾ ਜ਼ਿਲ੍ਹਾ ਟੀਕਾਕਰਣ ਅਫ਼ਸਰ, ਡਾ ਗੁਰਮੇਜ ਰਾਮ, ਡਾ ਨਿਖਿਲ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ, ਪਰਮਵੀਰ ਮੋਂਗਾ ਸੁਪਰੀਟੇਡੈਂਡ, ਵਿਕਾਸ ਕਾਲਰਾ ਪੀ.ਏ ਟੁ  ਸਿਵਲ ਸਰਜਨ, ਸੰਜੀਵ ਸ਼ਰਮਾ ਜ਼ਿਲ੍ਹਾ ਮਾਸ ਮੀਡਿਆ ਅਫਸਰ, ਨੇਹਾ ਭੰਡਾਰੀ ਡਿਪਟੀ ਮਾਸ ਮੀਡੀਆ ਅਫਸਰ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫਸਰ ਸਮੇਤ ਸਿਵਲ ਹਸਪਤਾਲ ਦੇ ਡਾਕਟਰ ਤੇ ਪੈਰਾ ਮੈਡੀਕਲ ਸਟਾਫ ਹਾਜ਼ਰ ਸੀ।

[wpadcenter_ad id='4448' align='none']