Wednesday, January 15, 2025

ਕੋਲਕਾਤਾ ਰੇਪ-ਕਤਲ ਮਾਮਲੇ ਤੋਂ ਬਾਅਦ ਹਰਿਆਣਾ ਸਰਕਾਰ ਨੇ ਹਸਪਤਾਲਾਂ ਨੂੰ ਜਾਰੀ ਕੀਤੀ ਐਡਵਾਈਜ਼ਰੀ

Date:

 Advisory issued to hospitals

ਕੋਲਕਾਤਾ ਦੇ ਮੈਡੀਕਲ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ ਹਸਪਤਾਲਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਵਿੱਚ ਸੂਬੇ ਦੇ ਸਾਰੇ ਮੈਡੀਕਲ ਕਾਲਜਾਂ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਕਾਲਜਾਂ ਵਿੱਚ ਸੁਰੱਖਿਆ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਡਾਕਟਰ ਸੁਮਿਤਾ ਮਿਸ਼ਰਾ, ਵਧੀਕ ਮੁੱਖ ਸਕੱਤਰ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੇ ਮੈਡੀਕਲ ਕਾਲਜਾਂ ਨੂੰ ਆਪਣੇ ਨਜ਼ਦੀਕੀ ਪੁਲਸ ਸਟੇਸ਼ਨ, ਐੱਸਐੱਚਓ ਅਤੇ ਡੀਐੱਸਪੀ ਨਾਲ ਨਜ਼ਦੀਕੀ ਸੰਪਰਕ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ

ਆਦੇਸ਼ ਵਿੱਚ ਅੱਗੇ ਕਿਹਾ ਗਿਆ ਹੈ ਕਿ ਸਾਰੇ ਹੋਸਟਲਾਂ ਦੇ ਬਾਹਰ, ਮੁੱਖ ਗੇਟਾਂ, ਸੜਕਾਂ, ਚੌਕਾਂ, ਵੱਖ-ਵੱਖ ਹਸਪਤਾਲਾਂ/ਕਾਲਜ ਬਲਾਕਾਂ ਵਿੱਚ ਅਤੇ ਕੈਂਪਸ ਦੀ ਹਰ ਮੰਜ਼ਿਲ ‘ਤੇ ਸੀਸੀਟੀਵੀ ਲਗਾਏ ਜਾਣੇ ਚਾਹੀਦੇ ਹਨ। ਸੁਰੱਖਿਆ ਦੇ ਮੱਦੇਨਜ਼ਰ ਕਾਲਜ ਕੈਂਪਸ ਵਿੱਚ ਜਿੱਥੇ ਵੀ ਸੀਸੀਟੀਵੀ ਅਤੇ ਟਰਾਂਸਪੋਰਟ ਦੀ ਲੋੜ ਹੈ, ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇ। 48 ਘੰਟਿਆਂ ਦੇ ਅੰਦਰ ਅਨੁਪਾਲਣਾ ਦੀ ਇਕ ਰਿਪੋਰਟ ਹੈੱਡਕੁਆਰਟਰ ਨੂੰ ਭੇਜੀ ਜਾਵੇ। ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ: ਸੁਮਿਤਾ ਮਿਸ਼ਰਾ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। Advisory issued to hospitals

ਇਸ ਤਹਿਤ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਇੱਕ ਪੁਲਸ ਚੌਕੀ ਹੋਣੀ ਚਾਹੀਦੀ ਹੈ, ਜੋ 24 ਘੰਟੇ ਖੁੱਲ੍ਹੀ ਰਹਿੰਦੀ ਹੈ। ਇਸ ਵਿੱਚ ਘੱਟੋ-ਘੱਟ ਇੱਕ ਮਹਿਲਾ ਪੁਲਿਸ ਮੁਲਾਜ਼ਮ ਤਾਇਨਾਤ ਕੀਤੀ ਜਾਵੇ। ਸਾਰੇ ਹੋਸਟਲਾਂ, ਗੇਟਾਂ ‘ਤੇ, ਸੜਕਾਂ ‘ਤੇ ਸੀਸੀਟੀਵੀ ਕੈਮਰੇ ਲਗਾਏ ਜਾਣੇ ਚਾਹੀਦੇ ਹਨ ਅਤੇ ਸੀਸੀਟੀਵੀ ਦੀ 24 ਘੰਟੇ ਨਿਗਰਾਨੀ ਹੋਣੀ ਚਾਹੀਦੀ ਹੈ ਅਤੇ ਨਿਯਮਤ ਸੁਰੱਖਿਆ ਗਸ਼ਤ ਹੋਣੀ ਚਾਹੀਦੀ ਹੈ। 

ALSO READ :- ਅਗਲੇ 24 ਘੰਟਿਆਂ ‘ਚ ਭਾਰੀ ਮੀਂਹ , ਪੰਜਾਬ ਸਣੇ ਇਹਨਾਂ ਸੂਬਿਆਂ ਲਈ ਅਲਰਟ ਜ਼ਾਰੀ

ਕਲਕੱਤਾ ਵਿੱਚ ਡਾਕਟਰ ਨਾਲ ਦੋ ਘਟਨਾ ਵਾਰਕੀ ਹੈ, ਉਸ ਨੂੰ ਧਿਆਨ ਵਿੱਚ ਰੱਖਦੇ ਮੈਂ ਕੁਝ ਫ਼ੈਸਲੇ ਲਏ ਅਤੇ ਦਿਸ਼ਾ-ਨਿਰਦੇਸ਼ ਦਿੱਤੇ। ਹਰਿਆਣਾ ਵਿਚ ਜਿੰਨੇ ਵੀ ਮੈਡੀਕਲ ਕਾਲਜ ਹਨ, ਉਥੇ ਸੀਸੀਟੀਵੀ ਕੈਮਰੇ ਲਗਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਡਾਕਟਰਾਂ, ਵਿਦਿਆਰਥੀਆਂ, ਨਰਸਾਂ ਖ਼ਾਸ ਕਰਕੇ ਔਰਤਾਂ ਲਈ ਸੁਰੱਖਿਅਤ, ਭੈਅ ਰਹਿਤ ਅਤੇ ਸਨਮਾਨਜਨਕ ਮਾਹੌਲ ਸਿਰਜਣ ਲਈ ਇਹ ਦਿਸ਼ਾ-ਨਿਰਦੇਸ਼ ਜਲਦੀ ਤੋਂ ਜਲਦੀ ਲਾਗੂ ਕੀਤੇ ਜਾਣਗੇ: ਡਾ: ਸੁਮਿਤਾ ਮਿਸ਼ਰਾ, ਵਧੀਕ ਮੁੱਖ ਸਕੱਤਰ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ।Advisory issued to hospitals

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਗੁਰਦਾਸਪੁਰ, 15 ਜਨਵਰੀ (       ) - 26 ਜਨਵਰੀ ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ...

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ

ਚੰਡੀਗੜ੍ਹ/ਤਰਨਤਾਰਨ, 15 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

ਚੰਡੀਗੜ੍ਹ, 15 ਜਨਵਰੀ: ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ...