Great welcome to Vinesh Phogat
ਵਿਨੇਸ਼ ਫੋਗਾਟ ਅੱਜ ਪੈਰਿਸ ਤੋਂ ਭਾਰਤ ਪਹੁੰਚੇ ਹਨ। ਵਿਨੇਸ਼ ਫੋਗਾਟ ਪੈਰਿਸ ਓਲੰਪਿਕ ਲਈ ਕਈ ਦਿਨਾਂ ਤੋਂ ਪੈਰਿਸ ‘ਚ ਸੀ। ਭਾਰਤ ਪਰਤਣ ‘ਤੇ ਆਈਜੀਆਈ ਏਅਰਪੋਰਟ ‘ਤੇ ਉਨ੍ਹਾਂ ਦਾ ਫੁੱਲਾਂ ਅਤੇ ਹਾਰਾਂ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਬਜਰੰਗ ਪੂਨੀਆ, ਸਾਕਸ਼ੀ ਮਲਿਕ ਵਰਗੇ ਦਿੱਗਜ ਵੀ ਉਨ੍ਹਾਂ ਦਾ ਸਵਾਗਤ ਕਰਨ ਲਈ ਏਅਰਪੋਰਟ ਪਹੁੰਚੇ , ਜਿਨ੍ਹਾਂ ਨੂੰ ਦੇਖ ਕੇ ਉਹ ਬਹੁਤ ਭਾਵੁਕ ਹੋ ਗਏ। ਵਿਨੇਸ਼ ਫੋਗਾਟ ਏਅਰਪੋਰਟ ਤੋਂ ਬਾਹਰ ਆਉਂਦੇ ਹੀ ਸ਼ਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਦੇ ਗਲ ਲੱਗ ਕਾਫੀ ਭਾਵੁਕ ਹੋ ਗਏ।
ਇਸ ਮੌਕੇ ਕਾਂਗਰਸ ਸਾਂਸਦ ਦੀਪੇਂਦਰ ਹੁੱਡਾ ਵੀ ਏਅਰਪੋਰਟ ‘ਤੇ ਸਵਾਗਤ ਲਈ ਪਹੁੰਚੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ ਵੀ ਉਨ੍ਹਾਂ ਦਾ ਸਵਾਗਤ ਕਰਨ ਪਹੁੰਚੇ।Great welcome to Vinesh Phogat
ਜ਼ਿਕਰਯੋਗ ਹੈ ਕਿ ਫਾਈਨਲ ਤੋਂ ਪਹਿਲਾਂ ਪੈਰਿਸ ਓਲੰਪਿਕ ਵਿੱਚ ਭਾਰਤ ਦੀ ਵਿਨੇਸ਼ ਫੋਗਾਟ 50 ਕਿਲੋ ਕੁਸ਼ਤੀ ਵਰਗ ਵਿੱਚ ਫਾਈਨਲ ਵਿੱਚ ਪਹੁੰਚੀ ਸੀ। ਪਰ ਜਦੋਂ ਮੈਚ ਤੋਂ ਪਹਿਲਾਂ ਉਸਦਾ ਵਜ਼ਨ ਕੀਤਾ ਗਿਆ ਤਾਂ ਇਹ 100 ਗ੍ਰਾਮ ਵੱਧ ਨਿਕਲਿਆ। ਇਸ ਤੋਂ ਬਾਅਦ ਉਸ ਨੂੰ ਅਯੋਗ ਕਰਾਰ ਦੇ ਦਿੱਤਾ ਗਿਆ ਸੀ।ਫਾਈਨਲ ਮੈਚ ‘ਚ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਫੋਗਾਟ ਨੇ CAS ‘ਚ ਚਾਂਦੀ ਦੇ ਤਗਮੇ ਲਈ ਅਪੀਲ ਕੀਤੀ ਸੀ। ਪਰ 14 ਅਗਸਤ ਨੂੰ ਉਸ ਦੀ ਇਹ ਅਪੀਲ ਰੱਦ ਕਰ ਦਿੱਤੀ ਗਈ ਅਤੇ ਉਸ ਨੂੰ ਚਾਂਦੀ ਦਾ ਤਮਗਾ ਨਹੀਂ ਦਿੱਤਾ ਗਿਆ। ਇਸ ਫੈਸਲੇ ਤੋਂ ਬਾਅਦ ਭਾਰਤੀ ਪ੍ਰਸ਼ੰਸਕਾਂ ਦਾ ਦਿਲ ਟੁੱਟ ਗਿਆ।
ALSO READ :- ਮਰੀਜ਼ਾਂ ਲਈ ਖ਼ਾਸ ਖ਼ਬਰ, ਅੱਜ ਪੂਰੀ ਤਰ੍ਹਾਂ ਬੰਦ ਰਹਿਣਗੀਆਂ OPD, ਸਿਰਫ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਚਾਲੂ
ਪੂਰੀ ਦੁਨੀਆ ਦੀਆਂ ਨਜ਼ਰਾਂ ਵਿਨੇਸ਼ ਫੋਗਾਟ ‘ਤੇ ਟਿਕੀਆਂ ਹੋਈਆਂ ਸਨ। ਭਾਰਤੀ ਮਹਿਲਾ ਪਹਿਲਵਾਨ ਨੇ ਜੋ ਕੀਤਾ ਉਹ ਭਾਰਤੀ ਇਤਿਹਾਸ ਵਿੱਚ ਪਹਿਲਾਂ ਕਦੇ ਨਹੀਂ ਹੋਇਆ ਸੀ। ਉਹ ਭਾਰਤ ਲਈ ਓਲੰਪਿਕ ਫਾਈਨਲ ਵਿੱਚ ਥਾਂ ਬਣਾਉਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਸੀ। ਹਾਲਾਂਕਿ ਵਿਨੇਸ਼ ਨੇ ਹੁਣ ਕੁਸ਼ਤੀ ਤੋਂ ਸੰਨਿਆਸ ਲੈ ਲਿਆ ਹੈ।Great welcome to Vinesh Phogat