Wednesday, January 15, 2025

ਰਾਈਸ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਪ੍ਰਿੰਸੀਪਲ ਸੈਕਟਰੀ ਵਿਕਾਸ ਗਰਗ 

Date:

ਬਠਿੰਡਾ, 18 ਅਗਸਤ : ਰਾਈਸ ਮਿਲਰਾਂ ਨੂੰ ਬੀਤੇ ਵਰ੍ਹੇ ਜਿਸ ਕਿਸਮ ਦੀ ਵੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਹੈ ਉਹ ਭਵਿੱਖ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੁਰਾਕ ਸਪਲਾਈ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਸ਼੍ਰੀ ਵਿਕਾਸ ਗਰਗ ਨੇ ਮਾਲਵੇ ਦੇ ਬਠਿੰਡਾ, ਮਾਨਸਾ, ਫਿਰੋਜਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਰਾਈਸ ਮਿਲਰਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਖੁਰਾਕ ਸਪਲਾਈ ਵਿਭਾਗ ਦੇ ਡਾਇਰੈਕਟਰ ਸ਼੍ਰੀ ਪੁਨੀਤ ਗੋਇਲ, ਵਧੀਕ ਡਾਇਰੈਕਟਰ ਸ਼੍ਰੀ ਅਜੈਬੀਰ ਸਿੰਘ ਸਰਾਓ ਅਤੇ ਐਸਡੀਐਮ ਬਠਿੰਡਾ ਮੈਡਮ ਇਨਾਯਤ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਇਸ ਮੌਕੇ ਪ੍ਰਿੰਸੀਪਲ ਸੈਕਟਰੀ ਸ੍ਰੀ ਵਿਕਾਸ ਗਰਗ ਨੇ ਰਾਈਸ ਮਿਲਰਾਂ ਨੂੰ ਕਿਹਾ ਕਿ ਹਰ ਸਾਲ ਨਵੀਂ ਬਨਣ ਵਾਲੀ ਕਸਟਮ ਮਿਲਿੰਗ ਪਾਲਿਸੀ ਚ ਸੁਧਾਰ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਰਾਈਸ ਮਿਲਰਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਹਰ ਸੰਭਵ ਹੱਲ ਕੱਢਿਆ ਜਾਵੇਗਾ।

ਇਸ ਤੋਂ ਪਹਿਲਾਂ ਪ੍ਰਿੰਸੀਪਲ ਸੈਕਟਰੀ ਨੇ ਰਾਈਸ ਮਿਲਰਾਂ ਦੇ ਸੁਝਾਅ ਲ਼ਏ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਿਆ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰਾਇਸ ਮਿਲਰਾਂ ਨੂੰ ਹਰ ਤਰ੍ਹਾਂ ਦਾ ਸੰਭਵ ਸਹਿਯੋਗ ਦਿੱਤਾ ਜਾਵੇ।

ਇਸ ਮੌਕੇ ਖੁਰਾਕ ਸਿਵਲ ਤੇ ਸਪਲਾਈ ਕੰਟਰੋਲਰ ਮੈਡਮ ਰੂਪਪ੍ਰੀਤ, ਸਹਾਇਕ ਸਿਵਲ ਤੇ ਸਪਲਾਈ ਕੰਟਰੋਲਰ ਅਫਸਰ ਹਰਸ਼ਿਤ ਮਹਿਤਾ, ਸ਼੍ਰੀ ਮੁਕਤਸਰ ਸਾਹਿਬ, ਫਾਜਿਲਕਾ, ਫਿਰੋਜਪੁਰ, ਮਾਨਸਾ ਅਤੇ ਫਰੀਦਕੋਟ ਆਦਿ ਜ਼ਿਲ੍ਹਿਆਂ ਦੇ ਡੀਐਫਐਸਸੀਜ਼ ਤੋਂ ਇਲਾਵਾ ਜ਼ਿਲ੍ਹਾ ਮੈਨੇਜ਼ਰ ਪਨਸਪ, ਵੇਅਰਹਾਊਸ, ਮਾਰਕਫੈਡ ਤੇ ਰਾਈਸ ਮਿਲਰ ਆਦਿ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...