Wednesday, January 15, 2025

ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਦੀ ਯਾਦ ਵਿੱਚ ਸਪੀਕਰ ਸੰਧਵਾਂ ਨੇ ਲਗਾਏ ਬੂਟੇ

Date:

ਫ਼ਰੀਦਕੋਟ 19 ਅਗਸਤ,2024    

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ “ਮੈਂ ਤੇ ਮੇਰਾ ਰੁੱਖ” ਮੁਹਿੰਮ ਤਹਿਤ ਅੱਜ ਕੋਟਕਪੂਰਾ ਵਿਖੇ ਸ. ਮਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ਤੇ  ਸ਼ਿਰਕਤ ਕੀਤੀ ਅਤੇ ਬਹੁਤ ਹੀ ਸਿਰੜੀ, ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਸ. ਜੋਗਿੰਦਰ ਸਿੰਘ ਸਪੋਕਸਮੈਨ ਦੀ ਯਾਦ ਵਿੱਚ ਗੁੱਡ ਮੌਰਨਿੰਗ ਵੈਲਫ਼ੇਅਰ ਕਲੱਬ, ਕੋਟਕਪੂਰਾ ਦੇ ਸਹਿਯੋਗ ਨਾਲ ਬੂਟੇ ਲਗਾ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ।

ਸਪੀਕਰ ਸੰਧਵਾਂ ਨੇ ਕਿਹਾ ਕਿ ਜੋਗਿੰਦਰ ਸਿੰਘ ਸਪੋਕਸਮੈਨ ਜੋ ਕਿ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ,  ਉਹਨਾਂ ਦੀ ਯਾਦ ਨੂੰ ਸਦੀਵੀ ਕਰਨ ਦੇ ਲਈ 100 ਬੂਟਾ ਲਾਉਣ ਦਾ ਪ੍ਰਣ ਕੀਤਾ ਗਿਆ ਹੈ।

ਉਨ੍ਹਾਂ ਇਸ ਗੱਲ ਤੇ ਜਿਆਦਾ ਜ਼ੋਰ ਦਿੱਤਾ ਕਿ ਅਸੀਂ ਆਪਣੇ ਬੱਚਿਆਂ ਨੂੰ ਵਿਰਾਸਤ ਵਿੱਚ ਪ੍ਰਦੂਸ਼ਿਤ ਹਵਾ ਦੇ ਬਜਾਏ ਸ਼ੁੱਧ ਹਵਾ ਦੇ ਕੇ ਜਾਈਏ ਤਾਂ ਕਿ ਆਉਣ ਵਾਲੀਆਂ ਪੀੜੀਆਂ ਤੰਦਰੁਸਤ ਰਹਿ ਸਕਣ । ਉਨ੍ਹਾਂ ਕਿਹਾ ਕਿ ਆਕਸੀਜਨ ਦੀ ਕਮੀ ਸਿਰਫ ਦਰਖਤ ਹੀ ਪੂਰੀ ਕਰ ਸਕਦੇ ਹਨ ।  ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਾਤਾਵਰਨ ਵਿੱਚ ਬਦਲਾਅ ਆ ਰਿਹਾ ਹੈ, ਜਿਸ ਤੋਂ ਬਚਾਅ ਲਈ ਬੂਟੇ ਲਾਉਣੇ ਜ਼ਰੂਰੀ ਹਨ। 

 ਉਨ੍ਹਾਂ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਆਮ ਲੋਕਾਂ ਨੂੰ ਹਿੱਸਾ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੌਦਿਆਂ ਦੀ ਸੇਵਾ ਕਰਕੇ ਵੱਡੇ ਦਰਖਤ ਬਣਾਉਣਾ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ ਤਾਂ ਜੋ ਆਉਣ ਵਾਲੇ ਸਮੇ ਵਿਚ ਵੱਧ ਰਹੀ ਗਰਮੀ ਨੂੰ ਕਾਬੂ ਕੀਤਾ ਜਾ ਸਕੇ ।

ਇਸ ਮੌਕੇ ਸ.ਚਮਕੌਰ ਸਿੰਘ, ਜੰਗਲਾਤ ਰੇਂਜ ਅਫ਼ਸਰ, ਸਰਬਜੀਤ ਸਿੰਘ ਬਲਾਕ ਅਫ਼ਸਰ, ਕੁਲਦੀਪ ਸਿੰਘ ਬਲਾਕ ਅਫ਼ਸਰ ਆਦਿ ਹਾਜ਼ਰ ਸਨ ।

Share post:

Subscribe

spot_imgspot_img

Popular

More like this
Related

ਗਣਤੰਤਰ ਦਿਵਸ  ਸਮਾਰੋਹ ਲਈ ਸੱਭਿਆਚਾਰਕ ਪੇਸ਼ਕਾਰੀਆਂ ਦੀ ਹੋਈ ਚੋਣ

ਨੰਗਲ 15 ਜਨਵਰੀ () ਗਣਤੰਤਰ ਦਿਵਸ ਦਾ ਸਮਾਰੋਹ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਨੰਗਲ ਵਿੱਚ ਉਤਸ਼ਾਹ  ਨਾਲ  ਮਨਾਇਆ  ਜਾਵੇਗਾ। ਇਸ ਸਮਾਰੋਹ ਵਿਚ 26 ਜਨਵਰੀ ਨੂੰ ਮੁੱਖ ਮਹਿਮਾਨ ਸਟੇਡੀਅਮ ਵਿਚ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ...

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਤੋਂ ਲਿਆ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ

ਹੁਸ਼ਿਆਰਪੁਰ, 15 ਜਨਵਰੀ :  ਸਥਾਨਕ ਪੁਲਿਸ ਲਾਈਨ ਵਿਖੇ 26...

ਯੁਵਕ ਸੇਵਾਵਾਂ ਵਿਭਾਗ, ਤਰਨਤਾਰਨ ਵੱਲੋਂ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਦਿੱਲੀ ਦਾ ਦੌਰਾ ਕਰਵਾਇਆ ਗਿਆ

ਤਰਨਤਾਰਨ 15 ਜਨਵਰੀ- ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਹੁਕਮਾਂ...