Wednesday, January 15, 2025

ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਨੂੰ ਦਰਪੇਸ਼ ਮੁਸਕਲਾਂ ਦੇ ਹੱਲ ਲਈ ਲੁਧਿਆਣਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰੇਗਾ

Date:

ਚੰਡੀਗੜ, ਅਗਸਤ 19

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਔਰਤਾਂ ਦੇ ਹੱਕਾਂ ਨੂੰ ਸੁਰੱਖਿਤ ਕਰਨ ਅਤੇ ਉਹਨਾਂ ਨੂੰ ਇਨਸਾਫ ਦਿਵਾਉਣ ਦੇ ਉਦੇਸ ਨਾਲ ਮੰਗਲਵਾਰ ਨੂੰ ਲੁਧਿਆਣਾ ਦੇ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ।

ਇਸੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨ ਅਤੇ ਉਨ੍ਹਾ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ ਹੈ। ਉਨ੍ਹਾ ਦੱਸਿਆ ਕਿ ਮਹਿਲਾਵਾਂ ਦੇ ਹੱਕਾਂ ਨੂੰ ਸੁਰੱਖਿਤ ਕਰਨ, ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾ ਬਾਰੇ ਜਾਨਣ ਅਤੇ ਉਨ੍ਹਾ ਨੂੰ ਇਨਸਾਫ ਦਿਵਾਉਣ ਲਈ ਲੁਧਿਆਣਾ ਦੇ ਉੱਚ ਪੁਲਿਸ ਅਧਿਕਾਰੀਆ ਨਾਲ ਮੰਗਲਵਾਰ ਮੀਟਿੰਗ ਕਰਨਗੇ।

ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਉਹ ਮਹਿਲਾ ਜੇਲ੍ਹ ਲੁਧਿਆਣਾ ਵਿੱਚ ਬੰਦ ਕੈਦੀਆਂ ਨਾਲ ਮੁਲਾਕਾਤ ਵੀ ਕਰਨਗੇ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਮਹਿਲਾ ਕੈਦੀਆਂ ਦੇ ਹੱਕਾਂ ਨੂੰ ਪੂਰੀ ਤਰ੍ਹਾਂ ਸੁਰੱਖਿਤ ਰੱਖਿਆ ਜਾਵੇਗਾ। ਉਨ੍ਹਾ ਕਿਹਾ ਕਿ ਜੇਕਰ ਕਿਸੇ ਮਹਿਲਾ ਨੂੰ ਕੋਈ ਮੁਸਕਿਲ ਆ ਰਹੀ ਹੈ ਤਾਂ ਉਸ ਦਾ ਢੁਕਵਾਂ ਹਲ ਜਲਦੀ ਕੀਤਾ ਜਾਵੇਗਾ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...