ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੰਤ ਲੌਂਗੋਵਾਲ ਦੀ ਸ਼ਹਾਦਤ ਨੂੰ ਨਮਨ

Date:

ਲੋਕੇਸ਼ਨ ਲੌਂਗੋਵਾਲ
ਪ੍ਰਦੀਪ ਕੁਮਾਰ ਸੁਨਾਮ

ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੰਤ ਲੌਂਗੋਵਾਲ ਦੀ ਸ਼ਹਾਦਤ ਨੂੰ ਨਮਨ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿੱਚ ਬਰਸੀ ਮਨਾਈ ਗਈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਪਹੁੰਚੀ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਨੇਤਾ ਪਰਮਿੰਦਰ ਸਿੰਘ ਢੀਡਸਾ ਦੀ ਅਗਵਾਈ ਵਿੱਚ ਵੀ ਸੰਤ ਲੌਂਗੋਵਾਲ ਦੀ ਬਰਸੀ ਮਨਾਈ ਗਈ ਜਿਸ ਵਿੱਚ ਸੁਖਦੇਵ ਸਿੰਘ ਢੀਡਸਾ ਪ੍ਰੇਮ ਸਿੰਘ ਚੰਦੂ ਮਾਜਰਾ ਬੀਬੀ ਜੰਗੀਰ ਕੌਰ ਤੋਂ ਇਲਾਵਾ ਸਾਰੀ ਲੀਡਰਸ਼ਿਪ ਮੌਜੂਦ ਸੀ Sant Harchand Singh Longowal

ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਖੂਨਦਾਨ ਕੈਂਪ ਦਾ ਆਯੋਜਨ Sant Harchand Singh Longowal

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸਥਾਨਕ ਅਨਾਜ ਮੰਡੀ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਦੌਰਾਨ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਬੂਟੇ ਵੀ ਵੰਡੇ ਗਏ ਤਾਂ ਜੋ ਵੱਧ ਤੋਂ ਵੱਧ ਬੂਟੇ ਲਗਵਾ ਕੇ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀ ਜਾਨ ਵਾਰ ਦਿੱਤੀ ਅਤੇ ਅੱਜ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸ਼ਹਾਦਤ ਨੂੰ ਇਹ ਸੱਚੀ ਸ਼ਰਧਾਂਜਲੀ ਹੈ ਕਿ ਸੰਤਾਂ ਦੀ ਬਰਸੀ ਮੌਕੇ ਸਿਆਸੀ ਦੂਸ਼ਣਬਾਜ਼ੀਆਂ ਅਤੇ ਫੋਕੀਆਂ ਸ਼ੋਹਰਤਾਂ ਤੋਂ ਦੂਰ ਰਹਿ ਕੇ ਇੱਕ ਨੇਕ ਕੰਮ, ਖੂਨਦਾਨ ਕੈਂਪ, ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਉੱਤਮ ਦਾਨ ਹੈ ਜਿਸ ਜ਼ਰੀਏ ਹਸਪਤਾਲਾਂ ਵਿੱਚ ਜੇਰੇ ਇਲਾਜ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਯੋਗਦਾਨ ਪਾਇਆ ਜਾ ਸਕਦਾ ਹੈ।

ਕੈਬਨਿਟ ਮੰਤਰੀ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹ ਹਮੇਸ਼ਾਂ ਜਿਊਂਦੀਆਂ ਰਹਿੰਦੀਆਂ ਹਨ। ਅਮਨ ਅਰੋੜਾ ਨੇ ਕਿਹਾ ਕਿ ਸੰਤਾਂ ਦੀ ਯਾਦ ਨੂੰ ਸਮਰਪਿਤ ਇਸ ਖੂਨਦਾਨ ਕੈਂਪ ਰਾਹੀਂ ਇਕੱਤਰ ਹੋਣ ਵਾਲੇ ਖੂਨ ਦੀ ਇੱਕ ਇੱਕ ਬੂੰਦ ਕੀਮਤੀ ਜ਼ਿੰਦਗੀਆਂ ਨੂੰ ਬਚਾਉਣ ਵਿੱਚ ਸਹਾਈ ਸਾਬਤ pਹੋਵੇਗੀ।Sant Harchand Singh Longowal

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਂਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਵਿਨੀਤ ਕੁਮਾਰ, ਸਿਵਲ ਸਰਜਨ ਡਾ. ਕਿਰਪਾਲ ਸਿੰਘ ਹਾਜ਼ਰ ਸਨ
ਬਾਈਟ ਕੈਬਨਟ ਮੰਤਰੀ ਅਮਨ ਅਰੋੜਾ
ਪਰਮਿੰਦਰ ਸਿੰਘ ਢੀਡਸਾ ਸਾਬਕਾ ਵਿੱਤ ਮੰਤਰੀ
ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੰਤਰੀ

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...