ਭਾਰਤ ਬੰਦ: SDM ਸਾਬ੍ਹ ਨੂੰ ਵੀ ਪਏ ਪੁਲਸ ਦੇ ਡੰਡੇ

 SDM Sabah also got police batons
ਬੁੱਧਵਾਰ ਨੂੰ ਦੇਸ਼ ਭਰ ‘ਚ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਪਟਨਾ ‘ਚ ਰਾਖਵੇਂਕਰਨ ਦੇ ਮੁੱਦੇ ‘ਤੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕੀਤਾ ਗਿਆ ਹੈ। ਬੰਦ ਦਾ ਸਮਰਥਨ ਕਰ ਰਹੇ ਲੋਕ ਬੁੱਧਵਾਰ ਸਵੇਰ ਤੋਂ ਹੀ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਅਜਿਹੇ ‘ਚ ਪੁਲਸ ਨੂੰ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕਰਨਾ ਪਿਆ ਪਰ ਇਸ ਦੌਰਾਨ ਪੁਲਸ ਨੇ ਗਲਤੀ ਨਾਲ ਸਬ-ਡਿਵੀਜ਼ਨਲ ਮੈਜਿਸਟ੍ਰੇਟ (SDM) ‘ਤੇ ਵੀ ਲਾਠੀਚਾਰਜ ਕਰ ਦਿੱਤਾ।

ਦਰਅਸਲ ਭਾਰਤ ਬੰਦ ਕਾਰਨ ਬਿਹਾਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਲੋਕ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਬੰਦ ਦੌਰਾਨ ਪਟਨਾ ਵਿਚ ਸਮਰਥਕਾਂ ਨੂੰ ਕਾਬੂ ਕਰਨ ਲਈ ਪੁਲਸ ਨੇ ਲਾਠੀਚਾਰਜ ਕੀਤਾ ਅਤੇ ਲੋਕਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਇਸ ਦੌਰਾਨ ਪੁਲਸ ਮੁਲਾਜ਼ਮ ਨੇ SDM ’ਤੇ ਵੀ ਲਾਠੀਚਾਰਜ ਕਰ ਦਿੱਤਾ। ਇਸ ਤੋਂ ਬਾਅਦ ਤਿੰਨ ਪੁਲਸ ਮੁਲਾਜ਼ਮ SDM ਸਾਬ੍ਹ ਨੂੰ ਘੇਰ ਕੇ ਚੱਲਦੇ ਹੋਏ ਨਜ਼ਰ ਆਏ।

also read :- ਇਸ ਦਿਨ ਤੋਂ ਹਸਪਤਾਲਾਂ ‘ਚ ਬੰਦ ਰਹਿਣਗੀਆਂ ਆ’ਹ ਸੇਵਾਵਾਂ, 24 ਘੰਟੇ ਦੀ ਹੜਤਾਲ ‘ਤੇ ਡਾਕਟਰ, IMA ਨੇ ਕੀਤਾ ਐਲਾਨ
ਸੁਪਰੀਮ ਕੋਰਟ ਨੇ ਹਾਲ ਹੀ ਵਿਚ ਆਪਣੇ ਇਕ ਫ਼ੈਸਲੇ ਵਿਚ ਅਨੁਸੂਚਿਤ ਜਾਤੀਆਂ (SC), ਅਨੁਸੂਚਿਤ ਕਬੀਲਿਆਂ (ST) ਦੇ ਲੋਕਾਂ ਵਿਚਾਲੇ ਹੀ ਵੱਖ-ਵੱਖ ਸ਼੍ਰੇਣੀਆਂ ਬਣਾਉਣ ਦੀ ਸੂਬਾ ਸਰਕਾਰਾਂ ਨੂੰ ਮਨਜ਼ੂਰੀ ਦਿੱਤੀ ਸੀ। ਕੋਰਟ ਨੇ ਕਿਹਾ ਸੀ ਕਿ ਰਾਖਵਾਂਕਰਨ ਦਾ ਸਭ ਤੋਂ ਵੱਧ ਫਾਇਦਾ ਲੋੜਵੰਦਾਂ ਨੂੰ ਮਿਲਣਾ ਚਾਹੀਦਾ ਹੈ। ਅਜਿਹੇ ਵਿਚ ਇਸ ਫ਼ੈਸਲੇ ਖਿਲਾਫ਼ ਦਲਿਤ ਅਤੇ ਆਦਿਵਾਸੀ ਸੰਗਠਨਾਂ ਨੇ ਰਾਸ਼ਟਰੀ ਪਰਿਸੰਘ  (NACDAOR) ਨੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਕਈ ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਖਿਲਾਫ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ ਕਿਉਂਕਿ ਕੋਰਟ ਦੇ ਇਸ ਫ਼ੈਸਲੇ ਨੂੰ ਦਲਿਤ ਅਤੇ ਆਦਿਵਾਸੀਆਂ ਦੇ ਸੰਵਿਧਾਨਕ ਅਧਿਕਾਰਾਂ ਖਿਲਾਫ਼ ਦੱਸਿਆ ਗਿਆ ਸੀ। ਕੋਰਟ ਤੋਂ ਇਸ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। SDM Sabah also got police batons

[wpadcenter_ad id='4448' align='none']