Wednesday, January 15, 2025

ਹਲਕੇ ਦੇ ਵਿਕਾਸ ਲਈ ਫੰਡਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਮੀ : ਚੇਅਰਮੈਨ ਜਤਿੰਦਰ ਭੱਲਾ

Date:

ਬਠਿੰਡਾ, 23 ਅਗਸਤ : ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ ਨੇ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਚੇਅਰਮੈਨ ਸ ਜਤਿੰਦਰ ਭੱਲਾ ਨੇ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਪਿੰਡ ਬੱਲੂਆਣਾ ਵਿਚ 10 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਨਾਲ ਬਣੀ ਗਲੀ ਦਾ ਉਦਘਾਟਨ ਕੀਤਾ ਜਦੋਂ ਕਿ ਇਸੇ ਪਿੰਡ ਵਿੱਚ ਹੀ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੰਟਰਲਾਕਿੰਗ ਟਾਇਲਾਂ ਵਾਲੀ ਗਲੀ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ।

ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਤੇ ਆਮ ਲੋਕਾਂ ਦੀ ਰਾਇ ਅਤੇ ਸੁਝਾਵਾਂ ਤੋਂ ਬਾਅਦ ਹਲਕੇ ਅੰਦਰ ਹੋਰ ਵੀ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਹੈ ਕਿ ਪੰਜਾਬ ਨੂੰ ਵਿਕਾਸ ਅਤੇ ਤਰੱਕੀ ਦੀਆਂ ਮੰਜ਼ਿਲਾਂ ’ਤੇ ਲੈ ਕੇ ਜਾਇਆ ਜਾਵੇ, ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਪੰਜਾਬ ਦੇ ਲੋਕ ਉਨ੍ਹਾਂ ਦਾ ਸਾਥ ਦੇਣ।

ਇਸ ਮੌਕੇ ਬੀਡੀਪੀਓ ਬਠਿੰਡਾ ਭਪਿੰਦਰ ਸਿੰਘ, ਬੀਡੀਪੀਓ ਸੰਗਤ ਜਗਸਿਮਰਨ ਸਿੰਘ, ਪੰਚਾਇਤ ਅਫਸਰ ਇਕਬਾਲ ਸਿੰਘ, ਜੇਈ ਧੀਰਜ ਕੁਮਾਰ ਤੋਂ ਇਲਾਵਾ ਪਿੰਡ ਦੇ ਮੋਹਤਵਰ ਆਗੂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਆਦਿ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਜਲੰਧਰ ਦਿਹਾਤੀ ਪੁਲਿਸ ਨੇ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

ਜਲੰਧਰ, 15 ਜਨਵਰੀ, 2025: ਸੰਗਠਿਤ ਵਾਹਨ ਚੋਰੀ ਵਿਰੁੱਧ ਇੱਕ ਵੱਡੀ...

ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਪ੍ਰੀਖਿਆ ਪ੍ਰਬੰਧ ਸਬੰਧੀ ਅਹਿਮ ਮੀਟਿੰਗ 

ਫਿਰੋਜਪੁਰ 15 ਜਨਵਰੀ () ਪੀ.ਐੱਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ...