Wednesday, January 1, 2025

ਪਲਟ ਗਈ ਸਵਾਰੀਆਂ ਨਾਲ ਭਰੀ ਬੱਸ, 5 ਯਾਤਰੀਆਂ ਦੀ ਮੌਤ

Date:

A bus full of passengers overturned
ਭੋਪਾਲ ਤੋਂ ਹੈਦਰਾਬਾਦ ਜਾ ਰਹੀ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਤੇਜ਼ ਰਫ਼ਤਾਰ ਬੱਸ ਮਹਾਰਾਸ਼ਟਰ ਦੀ ਸਰਹੱਦ ਨਾਲ ਲੱਗਦੇ ਮੱਧ ਪ੍ਰਦੇਸ਼ ਦੇ ਨਵੇਂ ਬਣੇ ਪੰਧੁਰਨਾ ਜ਼ਿਲ੍ਹੇ ਵਿੱਚ ਪਲਟ ਗਈ, ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 40 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਸ਼ੁੱਕਰਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ।

ਪੁਲਸ ਦੇ ਉਪ-ਮੰਡਲ ਅਧਿਕਾਰੀ (SDOP) ਬ੍ਰਿਜੇਸ਼ ਭਾਰਗਵ ਨੇ ਫੋਨ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੱਸ ਵੀਰਵਾਰ ਰਾਤ ਕਰੀਬ 10 ਵਜੇ ਮੋਹਿਤ ਘਾਟ ‘ਤੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ ਸੀ। ਤਿੰਨ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਦੀ ਮੌਤ ਹਾਦਸੇ ਵਾਲੀ ਥਾਂ ਤੋਂ ਲਗਭਗ 60 ਕਿਲੋਮੀਟਰ ਦੂਰ ਨਾਗਪੁਰ ਦੇ ਇੱਕ ਹਸਪਤਾਲ ਵਿੱਚ ਹੋਈ ਹੈ। ਭਾਰਗਵ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਚਾਰ ਐਂਬੂਲੈਂਸਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। A bus full of passengers overturned

also read :- ਕੋਲਕਾਤਾ ਡਾਕਟਰ ਰੇਪ-ਕਤਲ ਮਾਮਲੇ ‘ਤੇ ਕ੍ਰਿਕਟਰ ਦਾ ਫੁੱਟਿਆ ਗੁੱਸਾ ਕਿਹਾ ‘ ‘ਪੈਰ ਤੋੜ ਦਿਓ, ਪ੍ਰਾਈਵੇਟ ਪਾਰਟ ‘ਤੇ ਮਾਰੋ’, …

ਇਸ ਦੌਰਾਨ ਮੁੱਢਲੀ ਜਾਂਚ ਦਾ ਹਵਾਲਾ ਦਿੰਦੇ ਹੋਏ ਅਧਿਕਾਰੀ ਨੇ ਕਿਹਾ ਕਿ ਸਵਾਰੀਆਂ ਨਾਲ ਭਰੀ ਬੱਸ 110 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਜਾ ਰਹੀ ਸੀ, ਜਿਸ ਕਾਰਨ ਡਰਾਈਵਰ ਬੱਸ ਦਾ ਕੰਟਰੋਲ ਗੁਆ ਬੈਠਾ। ਅਤੇ ਇਹ ਹਾਦਸਾ ਵਾਪਰ ਗਿਆ। ਦੱਸ ਦੇਈਏ ਕਿ ਪਿਛਲੇ ਸਾਲ ਛਿੰਦਵਾੜਾ ਤੋਂ ਵੱਖ ਕਰਕੇ ਪੰਧਰਾਣਾ ਜ਼ਿਲ੍ਹਾ ਬਣਾਇਆ ਗਿਆ ਸੀ। ਇਹ ਮੱਧ ਪ੍ਰਦੇਸ਼ ਦਾ 55ਵਾਂ ਜ਼ਿਲ੍ਹਾ ਹੈ।A bus full of passengers overturned

Share post:

Subscribe

spot_imgspot_img

Popular

More like this
Related

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ ! ਲਗਾਤਾਰ ਘੱਟ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ

Farmers Protest Kisan Andolan  ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 1 ਜਨਵਰੀ 2025

Hukamnama Sri Harmandir Sahib Ji ਜੈਤਸਰੀ ਮਹਲਾ ੪ ਘਰੁ ੧...

ਡਿਪਟੀ ਕਮਿਸ਼ਨਰ ਨੇ 10 ਆਸ਼ਾ ਵਰਕਰਾਂ ਨੂੰ ਟੀ ਬੀ ਮੁਹਿੰਮ ਵਿੱਚ ਵਧੀਆ ਕਾਰਗੁਜਾਰੀ ਵਿਖਾਉਣ ਲਈ ਕੀਤਾ ਸਨਮਾਨਿਤ

ਅੰਮ੍ਰਿਤਸਰ 31 ਦਸੰਬਰ 2024-- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਸਿਹਤ...

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ – ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 31 ਦਸੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ...