Mega Road Show in Jalandhar ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਅੱਜ ਆਪਣੀ ਪਾਰਟੀ ਦੇ ਉਮੀਦਵਾਰ ਦੇ ਕਾਗਜ਼ ਭਰਨ ਜਾ ਰਹੇ ਹਨ। ਸੁਸ਼ੀਲ ਰਿੰਕੂ ਵੱਲੋਂ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਜਲੰਧਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੈਗਾ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਸੁਸ਼ੀਲ ਰਿੰਕੂ ਦੇ ਹੱਕ ਵਿਚ ਕੀਤੇ ਜਾ ਰਹੇ ਰੋਡ ਸ਼ੋਅ ਦੌਰਾਨ ਸਣੇ ਹੋਰ ਵੀ ਕਈ ਸੀਨੀਅਰ ਲੀਡਰ ਮੌਜੂਦ ਹਨ। ਰਿੰਕੂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ‘ਆਪ’ ਲੀਡਰਸ਼ਿਪ ਦੇ ਨਾਲ ਜਾਣਗੇ
ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ, ਜਿਨ੍ਹਾਂ ਨੂੰ ਜ਼ਿਮਨੀ ਚੋਣ ਲਈ ਪਾਰਟੀ ਦਾ ਇੰਚਾਰਜ ਬਣਾਇਆ ਗਿਆ ਹੈ ਅਤੇ ਹੋਰ ਮੰਤਰੀ ਅਤੇ ਲੀਡਰਸ਼ਿਪ ਰਿੰਕੂ ਦੇ ਨਾਲ ਅੱਜ ਡੀ. ਸੀ. ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਆਮ ਆਦਮੀ ਪਾਰਟੀ ਪੂਰੇ ਉਤਸ਼ਾਹ ਨਾਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਜਾ ਰਹੀ ਹੈ।Mega Road Show in Jalandhar
ਰੋਡ ਸ਼ੋਅ ਦੌਰਾਨ ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ਵਿਰੋਧੀਆਂ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਭਾਜਪਾ ਡਰਦੀ ਹੈ। ਉਨ੍ਹਾਂ ਕਿਹਾ ਕਿ 10 ਸਾਲਾ ਵਿਚ ਆਮ ਆਦਮੀ ਪਾਰਟੀ ਬਣੀ ਨੈਸ਼ਨਲ ਪਾਰਟੀ ਬਣੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਮਾਫ਼ੀਆ ਬਣਾਏ ਹੋਏ ਸਨ ਪਰ ਹੁਣ ਇਹ ‘ਝਾੜੂ’ ਪੂਰੇ ਦੇਸ਼ ਵਿਚ ਫਿਰੇਗਾ। ਅਸੀਂ ਕੰਮ ਪੱਕੇ ਪੈਰੀਂ ਕਰਦੇ ਹਾਂ। ਉਨ੍ਹਾਂ ਕਿਹਾ ਕਿ ਜਦੋਂ ਹੁਸ਼ਿਆਰਪੁਰ ਤੋਂ ਮੰਤਰੀ ਫੜਿਆ ਗਿਆ ਸੀ ਤਾਂ ਉਸ ਦੇ ਘਰੋਂ ਨੋਟ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਗਈ ਸੀ।
ALSO READ : –ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ‘ਤੇ ਚਲਾਈ ਤਲਾਸ਼ੀ ਮੁਹਿੰਮ
ਆਪਣੀ ਸਰਕਾਰ ਦੀ ਇਕ ਸਾਲ ਦੀ ਪੰਜਾਬ ਵਿਚ ਕੀਤੀ ਗਈ ਕਾਰਗੁਜ਼ਾਰੀ ਬਾਰੇ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ 13 ਮਹੀਨੇ ਹੋ ਗਏ ਹਨ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣੇ ਅਤੇ 13 ਮਹੀਨਿਆਂ ਵਿਚ ਪੰਜਾਬ ਵਿਚ ਦਿੱਤੀਆਂ 28 ਹਜ਼ਾਰ ਤੋਂ ਵਧੇਰੇ ਨੌਕਰੀਆਂ ਦਿੱਤੀਆਂ ਗਈਆਂ ਹਨ। ਬਿਜਲੀ ਬੋਰਡ ਦਾ ਸਾਰਾ ਪੈਸਾ ਮੋੜ ਦਿੱਤਾ ਗਿਆ ਹੈ ਅਤੇ 82 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਹੁਣ ਜ਼ੀਰੋ ਆ ਰਹੇ ਹਨ। ਭਰਤੀ ਪ੍ਰਕਿਰਿਆ ਬਾਰੇ ਕਿਹਾ ਕਿ ਸਾਰੀ ਭਰਤੀ ਪ੍ਰਕਿਰਿਆ ਪੂਰੀ ਕਰਾਂਗੇ। ਉਨ੍ਹਾਂ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਲੰਧਰ ਵਾਲਿਆਂ ਨੇ ਪੰਜਾਬ ਦਾ ਮਾਣ ਰੱਖਣਾ ਹੈ ਅਤੇ ਇਸ ਵਾਰ ਲੁਟੇਰਿਆਂ ਨੂੰ ਭਜਾਉਣਾ ਹੈ।Mega Road Show in Jalandhar