Wednesday, January 15, 2025

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਅਗੇਤੇ ਤੌਰ ਤੇ ਸੂਚਿਤ ਕਰਨਾ ਵਿਭਾਗਾਂ ਦੀ ਜ਼ਿੰਮੇਂਵਾਰੀ– ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

Date:

ਐੱਸ ਏ ਐੱਸ ਨਗਰ/ਖਰੜ, 30 ਅਗਸਤ, 2024:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ, ਦੀ ਲਗਤਾਰਤਾ ਤਹਿਤ ਅੱਜ ਖਰੜ ਬਲਾਕ ਦੇ ਪਿੰਡ ਰਸਨਹੇੜੀ ਵਿਖੇ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਪ ਵਿੱਚ ਪਿੰਡ ਗੱਬੇ ਮਾਜਰਾ, ਤੋਲੇਮਾਜਰਾ, ਤ੍ਰਿਪੜੀ, ਮਗਰ, ਰਸਨਹੇੜੀ ਅਤੇ ਨੱਗਲ ਫੈਜ਼ਗੜ੍ਹ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਸਰਕਾਰ ਦਾ ਬਹੁਤ ਵੱਡਾ ਉਪਰਾਲਾ ਸਾਬਤ ਹੋਇਆ।
ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਪੁੱਜੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੈਂਪ ਵਿੱਚ ਪੁੱਜੇ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ, ਵਾਰਡਾਂ/ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਸਬੰਧੀ ਆਮ ਲੋਕਾਂ ਨੂੰ ਘੱਟੋ-ਘੱਟ 15 ਦਿਨ ਪਹਿਲਾਂ ਸੂਚਿਤ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕ ਆਪਣੇ ਲੰਬਿਤ ਕੰਮਾਂ ਸਬੰਧੀ ਆਪਣੇ ਦਸ਼ਤਾਵੇਜ਼ ਪੂਰੇ ਕਰ ਸਕਣ ਅਤੇ ਕੈਂਪ ਵਿੱਚ ਪਹੁੰਚਣ ’ਤੇ ਉਨ੍ਹਾਂ ਦਾ ਕੰਮ ਸਹੀ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਲੋਕਾਂ ਨੂੰ ਇਹ ਵੀ ਪਤਾ ਹੋਣਾ ਯਕੀਨੀ ਬਣਾਇਆ ਜਾਵੇ ਕਿ ਲੱਗਣ ਵਾਲੇ ਕੈਂਪ ਵਿੱਚ ਕਿਹੜੇ-ਕਿਹੜੇ ਵਿਭਾਗ ਸ਼ਾਮਲ ਹੋ ਰਹੇ ਹਨ ਤਾਂ ਜੋ ਉਸ ਅਨੁਸਾਰ ਲੋਕ ਆਪਣੀਆਂ ਅਰਜ਼ੀਆਂ ਲੈ ਕੇ ਪੁੱਜ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਕੰਮ ਵਿੱਚ ਹੋਰ ਵਧੇਰੇ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ  ਤਾਂ ਜੋ ਸਰਕਾਰ ਵੱਲੋਂ ਦਿੱਤੀ ਗਈ ਸੁਵਿਧਾ ਦਾ ਆਮ ਲੋਕ ਵੱਧ ਤੋਂ ਵੱਧ ਲਾਭ ਲੈ ਸਕਣ। ਇਸ ਤੋਂ ਇਲਾਵਾ ਉਨ੍ਹਾਂ ਨੇ ਹਰ ਵਿਭਾਗ ਨੂੰ ਉਨ੍ਹਾਂ ਕੋਲ ਪਹੁੰਚ ਕਰਨ ਵਾਲੇ ਹਰ ਨਾਗਰਿਕ ਦਾ ਨਾਮ, ਪਤਾ, ਮੋਬਾਇਲ ਨੰਬਰ, ਕਿੰਨੀਆਂ ਸਮੱਸਿਆਵਾਂ/ਮੁਸ਼ਕਿਲਾਂ ਸਬੰਧੀ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਕਿੰਨੀਆਂ ਦਾ ਹੱਲ ਮੌਕੇ ਤੇ ਕਰ ਦਿੱਤਾ ਗਿਆ ਹੈ ਅਤੇ ਕਿੰਨੀਆਂ ਲੰਬਿਤ ਹਨ ਸਬੰਧੀ ਵੇਰਵੇ ਦਰਜ ਕਰਨ ਲਈ ਵੀ ਕਿਹਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਨਾਲ ਸਬੰਧਤ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ ਇਨ੍ਹਾਂ ਕੈਂਪਾਂ ਰਾਹੀਂ ਆਪਣੇ ਦਫ਼ਤਰ ਛੱਡ ਉਨ੍ਹਾਂ ਨੂੰ ਸੇਵਾਵਾਂ ਦੇਣ ਪੁੱਜੇ ਵਿਭਾਗ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਉੱਥੇ ਹੀ ਨਿਪਟਾਰਾ ਕਰ ਸਕਣ।
ਕੈਂਪ ਵਿੱਚ ਪਹੁੰਚੇ ਐਸ.ਐਚ.ਓ, ਸਿਟੀ ਥਾਣਾ ਖਰੜ ਪੈਰੀਂਵਿੰਕਲ ਸਿੰਘ,  ਵੱਲੋਂ ਐਨ.ਜੀ.ਟੀ. ਅਤੇ ਸਰਕਾਰ ਵੱਲੋ ਪਰਾਲੀ ਨੂੰ ਅੱਗ ਲਗਾਉਣ ਦੀ ਰੋਕਥਾਮ ਲਈ ਦਿੱਤੇ ਸਖਤ ਹੁਕਮਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਡਾ. ਗੁਰਦਿਆਲ ਕੁਮਾਰ ਏ.ਡੀ.ਓ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦਾ ਸੁਚਾਰੂ ਪ੍ਰਬੰਧਨ ਜ਼ਿਲ੍ਹੇ ਵਿੱਚ ਉਪਲੱਬਧ ਮਸ਼ੀਨਾਂ ਦੀ ਵਰਤੋਂ ਨਾਲ ਕਰਨ ਲਈ ਜਾਣਕਾਰੀ ਦਿਤੀ। ਇਸ ਮੌਕੇ ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੀ ਮੌਜੂਦ ਸਨ।
ਇਨ੍ਹਾਂ ਕੈਂਪਾਂ ਤੋਂ ਇਲਾਵਾ ਲੋਕ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਟੋਲ ਫ੍ਰੀ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕਰ ਸਕਦੇ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।

Share post:

Subscribe

spot_imgspot_img

Popular

More like this
Related

ਹਿਮਾਂਸ਼ੀ ਖੁਰਾਣਾ ਹਸਪਤਾਲ ‘ਚ ਭਰਤੀ ! ਹਸਪਤਾਲ ਦੇ ਬੈੱਡ ‘ਤੇ ਬੈਠ ਮੇਕਅੱਪ ਕਰਦੀ ਆਈ ਨਜ਼ਰ

Himanshi Khurana Hospitalized ਮਸ਼ਹੂਰ ਪੰਜਾਬੀ ਅਦਾਕਾਰਾ ਅਤੇ ਗਾਇਕਾ ਹਿਮਾਂਸ਼ੀ ਖੁਰਾਣਾ...

12 ਸਾਲ ਬਾਅਦ ਜੇਲ੍ਹ ‘ਚੋਂ ਬਾਹਰ ਆਇਆ ਆਸਾਰਾਮ, ਸੇਵਾਦਾਰਾ ਨੇ ਕੀਤਾ ਭਰਵਾਂ ਸਵਾਗਤ

Asaram Bapu Jail Release ਰਾਜਸਥਾਨ ਹਾਈ ਕੋਰਟ ਤੋਂ ਬਲਾਤਕਾਰ ਮਾਮਲੇ...