ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ 1.95 ਕਰੋੜ ਦੀ ਆਸ਼ੀਰਵਾਦ ਰਾਸ਼ੀ ਹੋਈ ਜਾਰੀ- ਵਿਨੀਤ ਕੁਮਾਰ

ਫਰੀਦਕੋਟ 30 ਅਗਸਤ,

ਪੰਜਾਬ ਸਰਕਾਰ ਵੱਲੋਂ ਜਿਲ੍ਹਾ ਫ਼ਰੀਦਕੋਟ ਦੇ ਸਾਲ 2023-24 ਤਹਿਤ ਮਹੀਨਾ ਫਰਵਰੀ 2024 ਤੋਂ ਲੈ ਕੇ ਮਈ 2024 ਤੱਕ ਕੁੱਲ 384 ਐਸ. ਸੀ. ਵਰਗ ਨਾਲ ਸਬੰਧਤ ਲਾਭਪਾਤਰੀਆਂ ਨੂੰ (ਪ੍ਰਤੀ ਲਾਭਪਾਤਰੀ 51000 ਰੁਪਏ ) ਦੇ ਹਿਸਾਬ ਨਾਲ ਲਗਭਗ 1.95 ਕਰੋੜ ਰੁਪਏ ਦੀ ਧਨ ਰਾਸ਼ੀ ਲਾਭਪਾਤਰੀਆਂ ਦੇ ਖਾਤੇ ਵਿੱਚ ਆਨਲਾਈਨ ਟਰਾਂਸਫਰ ਕਰਨ ਪ੍ਰਵਾਨਗੀ ਜਾਰੀ ਹੋ ਚੁੱਕੀ ਹੈ, ਜੋ ਕਿ ਜਲਦ ਹੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51,000 ਰੁਪਏ ਦੀ ਆਰਥਿਕ ਸਹਾਇਤਾ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਨਵੀਆਂ ਵਿਆਹੀਆਂ ਬੱਚੀਆਂ ਦੀ ਰਜਿਸਟਰੇਸ਼ਨ ਆਸ਼ੀਰਵਾਦ ਪੋਰਟਲ (https://ashirwad.punjab.gov.in/) ਤੇ ਕਰਨ।

ਇਸ ਸਕੀਮ ਬਾਰੇ ਹੋਰ ਚਾਨਣਾ ਪਾਉਂਦਿਆਂ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਮੀਤ ਸਿੰਘ ਬਰਾੜ ਨੇ ਦੱਸਿਆ ਕਿ ਇਹ ਸਕੀਮ ਦਾ ਲਾਭ ਇਕ ਪਰਿਵਾਰ ਦੀਆਂ 2 ਲੜਕੀਆਂ ਲੈ ਸਕਦੀਆਂ ਹਨ। ਬਿਨੈਕਾਰ ਪੰਜਾਬ ਰਾਜ ਦਾ ਵਸਨੀਕ ਹੋਣਾ ਚਾਹੀਦਾ ਹੈ। ਪਰਿਵਾਰ ਦੀ ਸਾਲਾਨਾ ਆਦਮਨ 32,790 ਰੁਪਏ ਤੋਂ ਵੱਧ ਨਹੀਂ ਹੋਈ ਚਾਹੀਦੀ। ਲੜਕੀ ਦੀ ਉਮਰ 18 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ। ਬਿਨੈਕਾਰ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਵਿਆਹ ਦੀ ਮਿਤੀ ਤੋਂ ਪਹਿਲਾਂ ਜਾਂ ਵਿਆਹ ਤੋਂ 30 ਦਿਨ ਬਾਅਦ ਤੱਕ ਆਪਣੀ ਦਰਖ਼ਾਸਤ ਆਨ ਲਾਈਨ ਪੋਰਟਲ ਤੇ ਅਪਲਾਈ ਕਰ ਸਕਦੇ ਹਨ।

[wpadcenter_ad id='4448' align='none']