Wednesday, January 15, 2025

ਕੋਠੇ ਅਮਨਗੜ੍ਹ ਅਤੇ ਚੱਕ ਮਦਰੱਸਾ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਟ੍ਰੇਨਿੰਗ ਦਾ ਆਯੋਜਨ

Date:

ਸ੍ਰੀ ਮੁਕਤਸਰ ਸਾਹਿਬ, 30 ਅਗਸਤ

ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ, ਡਾ. ਗੁਰਨਾਮ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਤਮਾ ਸਕੀਮ ਅਧੀਨ ਅੱਜ ਜ਼ਿਲ੍ਹੇ ਦੇ ਪਿੰਡ ਕੋਠੇ ਅਮਨਗੜ੍ਹ (ਕੋਟਲੀ ਅਬਲੂ) ਅਤੇ ਚੱਕ ਮਦਰੱਸਾ ਵਿਖੇ ਜਲਵਾਯੂ ਅਨੁਕੂਲ ਖੇਤੀ, ਕੁਦਰਤੀ ਖੇਤੀ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਬਾਸਮਤੀ ਤੇ ਪਾਬੰਦੀਸ਼ੁਦਾ ਜਹਿਰਾਂ ਸਬੰਧੀ ਕਿਸਾਨ ਟ੍ਰੇਨਿੰਗ ਲਗਾਈ ਗਈ।

ਜ਼ਿਲ੍ਹੇ ਦੇ ਪਿੰਡ ਕੋਠੇ ਅਮਨਗੜ੍ਹ (ਕੋਟਲੀ ਅਬਲੂ) ਵਿਖੇ ਲਗਾਈ ਗਈ ਟ੍ਰੇਨਿੰਗ ਦੌਰਾਨ ਸ਼੍ਰੀ ਜਗਤਾਰ ਸਿੰਘ, ਏ.ਈ.ਓ ਵੱਲੋਂ ਝੋਨਾ/ਬਾਸਮਤੀ ਦੀ ਸੁਚੱਜੀ ਕਾਸ਼ਤ ਸਬੰਧੀ ਨੁਕਤੇ ਦੱਸੇ ਅਤੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਅਧਾਰ ’ਤੇ ਖਾਦਾ ਦੀ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ।

ਇਸ ਮੌਕੇ ਸ਼੍ਰੀ ਕਰਨਜੀਤ ਸਿੰਘ, ਪ੍ਰੋਜੈਕਟ ਡਾਇਰੈਕਟਰ (ਆਤਮਾ) ਵੱਲੋਂ ਇਸ ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਉਨ੍ਹਾ ਵੱਲੋਂ ਕੁਦਰਤੀ ਖੇਤੀ ਵੱਲ ਮੋੜਨ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਘਰੇਲੂ ਲੋੜ ਅਨੁਸਾਰ ਸਬਜੀਆਂ ਅਤੇ ਫਲਾਂ ਦੀ ਕਾਸ਼ਤ ਖੁਦ ਕਰਨ ਤਾਂ ਜੋ ਬਿਨ੍ਹਾਂ ਰੇਹ ਸਪਰੇਅ ਜ਼ਹਿਰ ਮੁਕਤ ਉਤਪਾਦ ਪੈਦਾ ਕੀਤੇ ਜਾ ਸਕੇ।  

ਉਨ੍ਹਾਂ ਵੱਲੋਂ ਕਿਸਾਨਾਂ ਨੂੰ ਬਾਸਮਤੀ ’ਤੇ ਪੰਜਾਬ ਸਰਕਾਰ ਵੱਲੋਂ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕੀਤਾ ਗਿਆ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੜ੍ਹੇ ਪਾਣੀ ਵਿੱਚ ਛਿੱਟਾ ਦੇ ਕੇ ਜ਼ਹਿਰ ਦੀ ਵਰਤੋਂ ਨਾ ਕਰਨ ਅਤੇ ਲੋੜ ਅਨੁਸਾਰ ਸਪਰੇਅ ਕਰਨ ਨੂੰ ਤਰਜੀਹ ਦੇਣ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਕੋਈ ਕਿਸਾਨ ਖੇਤੀ ਨਾਲ  ਸਹਾਇਕ ਧੰਦੇ ਅਪਣਾਉਣ ਲਈ ਟ੍ਰੇਨਿੰਗ ਪ੍ਰਾਪਤ ਕਰਨਾ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਆਤਮਾ ਸਕੀਮ ਅਧੀਨ ਟ੍ਰੇਨਿੰਗ ਬਿਲਕੁਲ ਫਰੀ ਕਰਵਾਈ ਜਾਵੇਗੀ।  ਇਸ ਉਪਰੰਤ ਸ਼੍ਰੀ ਜਗਪ੍ਰੀਤ ਸਿੰਘ, ਏ.ਟੀ.ਐਮ ਵੱਲੋਂ ਕਿਸਾਨਾਂ ਨੂੰ ਪੀ.ਐਮ ਕਿਸਾਨ ਸਨਮਾਨ ਨਿੱਧੀ ਯੋਜਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਲੈਂਡ ਸੀਡਿੰਗ ਕਰਵਾਉਣ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਮੌਕੇ ਮੌਜੂਦ ਕਿਸਾਨਾਂ ਦੀ ਕੇ.ਵਾਈ.ਸੀ ਵੀ ਕੀਤੀ ਗਈ ਅਤੇ ਸ਼੍ਰੀ ਅਰਸ਼ਦੀਪ ਸਿੰਘ, ਏ.ਐਸ.ਆਈ ਵੱਲੋਂ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ।

ਇਸੇ ਤਰ੍ਹਾਂ ਪਿੰਡ ਚੱਕ ਮਦਰੱਸਾ ਵਿੱਚ ਲਗਾਈ ਜਾ ਰਹੀ ਟ੍ਰੇਨਿੰਗ ਦੌਰਾਨ ਡਾ. ਹਰਮਨਦੀਪ ਸਿੰਘ, ਏ.ਡੀ.ਓ, ਬਧਾਈ ਵੱਲੋਂ ਨਰਮੇ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਡਾ. ਹਰਮਨਜੀਤ ਸਿੰਘ ਏ.ਡੀ.ਓ (ਪੀ.ਪੀ) ਵੱਲੋਂ ਬਾਸਮਤੀ ’ਤੇ ਪਾਬੰਦੀਸ਼ੁਦਾ ਜਹਿਰਾਂ ਬਾਰੇ ਕਿਸਾਨਾਂ ਨਾਲ ਵਿਚਾਰ ਵਟਾਂਦਰਾਂ ਕੀਤਾ ਅਤੇ ਡਾ. ਸ਼ਵਿੰਦਰ ਸਿੰਘ ਏ.ਡੀ.ਓ (ਜ.ਕ) ਨੇ ਸੁਆਇਲ ਹੈਲਥ ਕਾਰਡ ਆਧਾਰਿਤ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਸ਼੍ਰੀਮਤੀ ਨਵਦੀਪ ਕੌਰ ਏ.ਐਸ.ਆਈ ਨੇ ਕਿਸਾਨਾਂ ਨੂੰ ਪੀ.ਐਮ ਕਿਸਾਨ ਸਨਮਾਨ ਨਿੱਧੀ ਯੋਜਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਤੇ ਸ਼੍ਰੀ ਸਵਰਨਜੀਤ ਸਿੰਘ, ਏ.ਟੀ.ਐਮ, ਸ਼੍ਰੀ ਦੀਪਇੰਦਰ ਸਿੰਘ ਸੇਵਾਦਾਰ ਅਤੇ ਸ਼੍ਰੀ ਲਾਭ ਸਿੰਘ ਆਪ ਵਰਕਰ ਅਤੇ ਪਿੰਡ ਦੇ ਹੋਰ ਮੋਹਤਬਾਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਸਨ।

Share post:

Subscribe

spot_imgspot_img

Popular

More like this
Related

ਹਿਮਾਂਸ਼ੀ ਖੁਰਾਣਾ ਹਸਪਤਾਲ ‘ਚ ਭਰਤੀ ! ਹਸਪਤਾਲ ਦੇ ਬੈੱਡ ‘ਤੇ ਬੈਠ ਮੇਕਅੱਪ ਕਰਦੀ ਆਈ ਨਜ਼ਰ

Himanshi Khurana Hospitalized ਮਸ਼ਹੂਰ ਪੰਜਾਬੀ ਅਦਾਕਾਰਾ ਅਤੇ ਗਾਇਕਾ ਹਿਮਾਂਸ਼ੀ ਖੁਰਾਣਾ...

12 ਸਾਲ ਬਾਅਦ ਜੇਲ੍ਹ ‘ਚੋਂ ਬਾਹਰ ਆਇਆ ਆਸਾਰਾਮ, ਸੇਵਾਦਾਰਾ ਨੇ ਕੀਤਾ ਭਰਵਾਂ ਸਵਾਗਤ

Asaram Bapu Jail Release ਰਾਜਸਥਾਨ ਹਾਈ ਕੋਰਟ ਤੋਂ ਬਲਾਤਕਾਰ ਮਾਮਲੇ...