Know the situation of the next days ਪੰਜਾਬ ਅਤੇ ਹਰਿਆਣਾ ਵਿਚ ਇਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ 18 ਤੋਂ 20 ਅਪਰੈਲ ਤੱਕ ਤਿੰਨ ਦਿਨਾਂ ਤੱਕ ਕਈ ਥਾਵਾਂ ਉਤੇ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ‘ਚ ਸੋਮਵਾਰ ਨੂੰ ਅੰਸ਼ਕ ਤੌਰ ਉਤੇ ਬੱਦਲ ਛਾਏ ਰਹਿਣਗੇ।
ਇਸ ਕਾਰਨ ਤਾਪਮਾਨ ਵਿਚ ਗਿਰਾਵਟ ਆਵੇਗੀ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਹੁਣ ਮੌਸਮ ਕਰਵਟ ਬਦਲ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਵੀ ਪੈ ਸਕਦਾ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੇ ਮੁਖੀ ਡਾ. ਪਵਨੀਤ ਕੌਰ ਕਿੰਗਰਾ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਮੌਸਮ ਵਿਚ ਇੱਕ ਵਾਰ ਫਿਰ ਬਦਲਾਅ ਆਉਣ ਵਾਲਾ ਹੈ। ਉਨ੍ਹਾਂ ਦੱਸਿਆ ਕਿ 18 ਅਤੇ 19 ਅਪ੍ਰੈਲ ਨੂੰ ਪੂਰੇ ਪੰਜਾਬ ’ਚ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ।Know the situation of the next days
ALSO READ :- ਇਟਲੀ ਦੇ ਅੰਬੈਸਡਰ ਨੇ ਕੀਤੀ ਜਥੇਦਾਰ ਨਾਲ ਮੁਲਾਕਾਤ
ਉਧਰ, NCR ਵਿਚ ਅੱਜ ਯਾਨੀ 17 ਅਪ੍ਰੈਲ ਨੂੰ ਹਲਕੀ ਬਾਰਿਸ਼ ਜਾਂ ਬੂੰਦਾ-ਬਾਂਦੀ ਹੋ ਸਕਦੀ ਹੈ। ਇਸ ਦੇ ਨਾਲ ਹੀ ਅਸਮਾਨ ਵਿੱਚ ਆਮ ਤੌਰ ‘ਤੇ ਬੱਦਲ ਛਾਏ ਰਹਿਣਗੇ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਤੋਂ 20 ਅਪ੍ਰੈਲ ਤੱਕ ਦਿੱਲੀ-ਐਨਸੀਆਰ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਕਈ ਥਾਵਾਂ ‘ਤੇ ਗਰਜ਼-ਤੂਫ਼ਾਨ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਜਦਕਿ ਪੂਰਬੀ ਉੱਤਰ ਪ੍ਰਦੇਸ਼ ਵਿੱਚ ਮੌਸਮ ਆਮ ਤੌਰ ‘ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਆਈਐਮਡੀ ਨੇ ਅਗਲੇ 4 ਦਿਨਾਂ ਦੌਰਾਨ ਪੱਛਮੀ ਹਿਮਾਲੀਅਨ ਖੇਤਰਾਂ ਅਤੇ ਨਾਲ ਲੱਗਦੇ ਮੈਦਾਨੀ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।Know the situation of the next days