ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਖੇਡਾਂ ਸਮੂਹ ਬਲਾਕਾਂ ਵਿੱਚ ਜਾਰੀ

ਫ਼ਰੀਦਕੋਟ 01 ਸਤੰਬਰ,2024

ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ 3 ਅਧੀਨ ਬਲਾਕ ਪੱਧਰੀ ਖੇਡਾਂ ਫ਼ਰੀਦਕੋਟ ਦੇ ਵੱਖ-ਵੱਖ ਬਲਾਕਾਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਚੱਲ ਰਹੀਆਂ ਹਨ। 

ਇਨ੍ਹਾ ਖੇਡਾਂ ਵਿੱਚ ਅੱਜ ਫ਼ਰੀਦਕੋਟ ਬਲਾਕ ਵਿਖੇ ਸ. ਗੁਰਤੇਜ਼ ਸਿੰਘ ਖੋਸਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸ. ਗੁਰਦੀਪ ਸਿੰਘ ਮੱਲ੍ਹੀ ਯਾਦਗਾਰੀ ਕਬੱਡੀ ਹਾਲ ਫ਼ਰੀਦਕੋਟ ਵਿਖੇ ਚੱਲ ਰਹੇ ਕਬੱਡੀ ਦੇ ਮੈਚਾਂ ਵਿੱਚ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। 

ਉਨ੍ਹਾਂ  ਮੈਚਾਂ ਦਾ ਅਨੰਦ ਮਾਣਦੇ ਹੋਏ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਦੇ ਖੇਤਰ ਨਾਲ ਜੁੜਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਇੱਕ ਚੰਗਾ ਉਪਰਾਲਾ ਹੈ ਜਿਸ ਨਾਲ ਖਿਡਾਰੀ ਨਸ਼ਿਆਂ ਤੋਂ ਬਚ ਕੇ ਖੇਡਾਂ ਦੇ ਖੇਤਰ ਨਾਲ ਜੁੜ ਰਹੇ ਹਨ।

 ਸ. ਬਲਜਿੰਦਰ ਸਿੰਘ ਜ਼ਿਲ੍ਹਾ ਖੇਡ ਅਫਸਰ ਫ਼ਰੀਦਕੋਟ ਨੇ ਦੱਸਿਆ ਕਿ ਬਲਾਕ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਵੱਖ-ਵੱਖ 9 ਉਮਰ ਵਰਗਾਂ ਦੇ ਖੇਡ ਮੁਕਾਬਲੇ  ਜਾਰੀ ਹਨ ਜਿਸ ਵਿੱਚ ਖਿਡਾਰੀ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਉਨ੍ਹਾ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਐਥਲੈਟਿਕਸ, ਵਾਲੀਬਾਲ, ਕਬੱਡੀ, ਫੁੱਟਬਾਲ ਅਤੇ ਖੋਹ-ਖੋਹ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। 

ਅੱਜ ਫ਼ਰੀਦਕੋਟ ਵਿਖੇ ਹੋਏ ਖੇਡ ਮੁਕਾਬਲਿਆਂ ਵਿੱਚ ਐਥਲੈਟਿਕਸ 21-30 ਲੜਕੇ 200 ਮੀਟਰ ਵਿੱਚ ਹਰਮਨਪ੍ਰੀਤ ਸਿੰਘ ਨੇ ਪਹਿਲਾ, ਗੌਰਵ ਸ਼ਰਮਾਂ ਨੇ ਦੂਜਾ, ਖੁਸ਼ਪ੍ਰੀਤ ਸਿੰਘ ਨੇ ਤੀਜਾ ਅਤੇ ਹੈਰੀ ਸਿੰਘ ਨੇ ਚੌਥਾ ਸਥਾਨ ਹਾਸਲ ਕੀਤਾ। 1500 ਮੀਟਰ (ਲੜਕੇ) ਅੰਡਰ 21 ਵਿੱਚ ਰਵਿੰਦਰ ਸਿੰਘ ਨੇ ਪਹਿਲਾ, ਰਣਜੀਤ ਸਿੰਘ ਨੇ ਦੂਜਾ ਅਤੇ ਖੁਸ਼ਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 5000 ਮੀਟਰ ਅੰਡਰ 21 (ਲੜਕੇ) ਵਿੱਚ ਅਕਾਸ਼ਦੀਪ ਸਿੰਘ ਨੇ ਪਹਿਲਾ, ਧਰਮਪ੍ਰੀਤ ਸਿੰਘ ਨੇ ਦੂਜਾ ਅਤੇ ਜਸਪਾਲ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।

ਬਲਾਕ ਕੋਟਕਪੂਰਾ ਦੀਆਂ ਬਲਾਕ ਪੱਧਰੀ ਖੇਡਾਂ ਸਰਕਾਰੀ ਸੀਨੀ. ਸਕੈਂ. ਸਕੂਲ ਹਰੀ ਨੌ ਵਿਖੇ ਚੱਲ ਰਹੀਆਂ ਹਨ। ਇਨ੍ਹਾਂ ਖੇਡਾਂ ਵਿੱਚ ਅੱਜ ਸ. ਪਰਮਿੰਦਰ ਸਿੰਘ ਸਹਾਇਕ ਡਾਇਰੈਕਟਰ ਸਪੋਰਟਸ ਹਾਜ਼ਰ ਹੋਏ ਅਤੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਆਪਣੇ ਜ਼ਿਲ੍ਹੇ ਦਾ ਨਾਮ ਉੱਚਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਖੇਡਾਂ ਸਾਡੇ ਜੀਵਨ ਦਾ ਇੱਕ ਅਨਿੱਖੜਵਾਂ ਅੰਗ ਹਨ ਜਿਸ ਨਾਲ ਅਸੀਂ ਆਪਣੀ ਸਰੀਰਕ ਤੰਦਰੁਸਤੀ ਨੂੰ ਬਰਕਰਾਰ ਰੱਖ ਸਕਦੇ ਹਾਂ।

ਇਸੇ ਤਰ੍ਹਾ ਬਲਾਕ ਜੈਤੋ ਦੀਆਂ ਬਲਾਕ ਪੱਧਰੀ ਖੇਡਾਂ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ. ਸਕੈਂ. ਸਕੂਲ ਜੈਤੋ ਵਿਖੇ ਚੱਲ ਰਹੀਆਂ ਹਨ। ਇਨ੍ਹਾਂ ਖੇਡਾਂ ਵਿੱਚ ਅੱਜ ਦੇ ਖੇਡ ਮੁਕਾਬਲਿਆਂ ਵਿੱਚ ਅੰਡਰ 14 (ਲੜਕੇ) ਕਬੱਡੀ ਸਰਕਲ ਵਿੱਚ ਸਰਕਾਰੀ ਸੀਨੀ ਸਕੈਂ ਸਕੂਲ ਬਰਗਾੜੀ ਦੀ ਟੀਮ ਨੇ ਸਰਕਾਰੀ ਹਾਈ ਸਕੂਲ ਬਹਿਬਲ ਖੁਰਦ ਦੀ ਟੀਮ ਨੂੰ ਹਰਾਇਆ, ਸਰਕਾਰੀ ਸੀਨੀ. ਸਕੈ. ਸਕੂਲ ਸਕੂਲ ਝੱਖੜਵਾਲਾ ਦੀ ਟੀਮ ਨੇ ਸਰਕਾਰੀ ਹਾਈ ਸਕੂਲ ਗੋਂਦਾਰਾ ਦੀ ਟੀਮ ਨੂੰ ਹਰਾਇਆ। ਅੰਡਰ 17 (ਲੜਕੇ) ਕਬੱਡੀ ਸਰਕਲ ਵਿੱਚ ਸਰਕਾਰੀ ਸੀਨੀ.ਸਕੈਂ. ਸਕੂਲ ਜੈਤੋ ਦੀ ਟੀਮ ਨੇ ਸਰਕਾਰੀ ਸੀਨੀ. ਸਕੈਂ. ਸਕੂਲ ਮੱਤਾ ਦੀ ਟੀਮ ਤੇ ਜਿੱਤ ਪ੍ਰਾਪਤ ਕੀਤੀ ਅਤੇ ਸਰਕਾਰੀ ਸੀਨੀ. ਸਕੈਂ. ਸਕੂਲ ਬਰਗਾੜੀ ਦੀ ਟੀਮ ਨੇ ਸਰਕਾਰੀ ਹਹਾਈ ਸਕੂਲ ਬਹਿਬਲ ਦੀ ਟੀਮ ਨੂੰ ਹਰਾਇਆ।

ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ  02 ਸਤੰਬਰ 2024 ਤੱਕ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਡਾਇਰੈਕਟਰ ਖੇਡ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖਿਡਾਰੀਆਂ ਦੇ ਇਹ ਖੇਡ ਮੁਕਾਬਲੇ ਫਰੀਦਕੋਟ ਦੇ ਤਿੰਨੋ ਬਲਾਕਾਂ ਵਿੱਚ ਜਾਰੀ ਹਨ ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਦਫਤਰ ਦਾ ਸਮੂਹ ਸਟਾਫ ਹਾਜ਼ਰ ਸੀ।

[wpadcenter_ad id='4448' align='none']