ਵਿਧਾਨ ਸਭਾ ਸਪੀਕਰ ਵੱਲੋਂ DGP ਪੰਜਾਬ ਨੂੰ ਤਲਬ ਕਰਨ ਦੇ ਮਾਮਲੇ ‘ਚ ਨਵਾਂ ਮੋੜ

Matters of summoning DGP Punjab

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਤੋਂ ਤਲਬ ਕੀਤੀ ਗਈ ਰਿਪੋਰਟ ਦੇ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ। ਵਿਧਾਨ ਸਭਾ ਦੇ ਸਪੀਕਰ ਨੇ ਹੁਣ ਡੀ.ਜੀ.ਪੀ. ਤੋਂ ਇਕ ਏ.ਐੱਸ.ਆਈ. ਦੇ ਗੈਂਗਸਟਰ ਨਾਲ ਸਬੰਧਾਂ ਦੀ ਰਿਪੋਰਟ ਲੈਣ ਦੀ ਬਜਾਏ ਸੂਬੇ ਦੇ ਗ੍ਰਹਿ ਸਕੱਤਰ ਨੂੰ ਪੱਤਰ ਲਿਖ ਕੇ ਸਾਰੇ ਵਿਭਾਗਾਂ ਵਿਚ ਮੌਜੂਦ ਕਾਲੀਆਂ ਭੇਡਾਂ ਅਤੇ ਉਨ੍ਹਾਂ ਖ਼ਿਲਾਫ਼ ਕੀਤੀ ਕਾਰਵਾਈ ਬਾਰੇ ਰਿਪੋਰਟ ਮੰਗੀ ਹੈ। 

ਡੀ.ਜੀ.ਪੀ. ਤੋਂ ਮੰਗੀ ਗਈ ਰਿਪੋਟ ਬਾਰੇ ਪੁੱਛਣ ‘ਤੇ ਸਪੀਕਰ ਸੰਧਵਾਂ ਨੇ ਕਿਹਾ ਕਿ ਉਕਤ ਰਿਪੋਰਟ ਇਸ ਲਈ ਨਹੀਂ ਆਈ ਕਿਉਂਕਿ ਉਨ੍ਹਾਂ ਨੇ ਖੁਦ ਹੀ ਡੀ.ਜੀ.ਪੀ. ਨੂੰ ਰਿਪੋਰਟ ਲਈ ਮਨ੍ਹਾਂ ਕਰ ਦਿੱਤਾ ਸੀ। 

ਜ਼ਿਕਰਯੋਗ ਹੈ ਕਿ ਕੋਟਕਪੂਰਾ ਦੇ ASI ਬੋਹੜ ਸਿੰਘ ‘ਤੇ ਗੈਂਗਸਟਰ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਹਨ। ਇਹ ਮਾਮਲਾ ਸਦਨ ਵਿਚ ਚੁੱਕਿਆ ਗਿਆ ਸੀ। ਇਸ ‘ਤੇ ਤੁਰੰਤ ਐਕਸ਼ਨ ਲੈਂਦਿਆਂ ASI ਬੋਹੜ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡੀ.ਜੀ.ਪੀ. ਗੌਰਵ ਯਾਦਵ ਨੂੰ ਤਲਬ ਕੀਤਾ ਸੀ।

[wpadcenter_ad id='4448' align='none']