ਕਿਸਾਨਾਂ ਨੇ 5 ਦਿਨਾਂ ਚ ਮੰਨਵਾਈਆਂ ਮੰਗਾਂ , ਅੱਜ ਘਰਾਂ ਨੂੰ ਪਾਏ ਚਾਲੇ

Date:

Farmer Protest in Chandigarh

ਚੰਡੀਗੜ੍ਹ ‘ਚ ਪੰਜ ਦਿਨਾਂ ਤੋਂ ਡਟੇ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਆਪਣੀਆਂ ਕਈ ਮੰਗਾਂ ਮੰਨਵਾ ਲਈਆਂ ਹਨ। ਇਸ ਲਈ ਕਿਸਾਨਾਂ ਨੇ ਅੱਜ ਆਪਣਾ ਧਰਨਾ ਸਮਾਪਤ ਕਰ ਦਿੱਤਾ ਹੈ। ਅੱਜ ਕਿਸਾਨ ਵਾਪਸ ਘਰਾਂ ਨੂੰ ਮੁੜ ਰਹੇ ਹਨ।

ਭਾਰਤੀ ਕਿਸਾਨ ਏਕਤਾ ਉਗਰਾਹਾਂ ਦੇ ਮੁਖੀ ਜੋਗਿੰਦਰ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਨਵੀਂ ਖੇਤੀ ਨੀਤੀ ਦਾ ਖਰੜਾ 20 ਤਰੀਕ ਤੱਕ ਦੇਣ ਦਾ ਐਲਾਨ ਕੀਤਾ ਹੈ। ਹੋਰ ਮੰਗਾਂ ‘ਤੇ ਵੀ ਚਰਚਾ ਕੀਤੀ ਗਈ ਹੈ। ਜੇਕਰ ਇਸ ਤੋਂ ਬਾਅਦ ਵੀ ਮਸਲਾ ਹੱਲ ਨਾ ਹੋਇਆ ਤਾਂ ਮੁੜ ਸੰਘਰਸ਼ ਵਿੱਢਿਆ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਹੈ ਕਿ ਜੋ ਖੇਤੀ ਨੀਤੀ ਤਿਆਰ ਕੀਤੀ ਗਈ ਹੈ, ਉਸ ਦਾ ਖਰੜਾ ਕਿਸਾਨਾਂ ਤੇ ਸਾਰੇ ਵਿਭਾਗਾਂ ਨਾਲ ਸਾਂਝਾ ਕੀਤਾ ਜਾਵੇ। ਫਿਰ ਕਿਸਾਨਾਂ ਤੇ ਹੋਰ ਮੈਂਬਰਾਂ ਨਾਲ ਮੀਟਿੰਗ ਕੀਤੀ ਜਾਵੇ। ਇਸ ਤੋਂ ਬਾਅਦ ਇਸ ਨੂੰ ਲਾਗੂ ਕੀਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਕਰਜ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਸਹਿਕਾਰੀ ਬੈਂਕ ਵਨ ਟਾਈਮ ਸੈਟਲਮੈਂਟ ਸਕੀਮ (OTS) ਸ਼ੁਰੂ ਕਰੇਗਾ। ਪਿਛਲੇ ਦਿਨੀਂ ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ ‘ਤੇ ਚਰਚਾ ਹੋਈ ਹੈ। ਹਾਲਾਂਕਿ ਕਈ ਮਾਮਲਿਆਂ ਵਿੱਚ ਚਲਾਨ ਵੀ ਪੇਸ਼ ਕੀਤੇ ਗਏ ਹਨ। ਅਜਿਹੀ ਸਥਿਤੀ ਵਿੱਚ ਐਡਵੋਕੇਟ ਜਨਰਲ ਪੰਜਾਬ ਤੋਂ ਰਾਏ ਲੈ ਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।

Read Also : ਵਿਧਾਇਕ ਬੁੱਧ ਰਾਮ ਨੇ ਪਿੰਡ ਆਲਮਪੁਰ ਮੰਦਰਾਂ ਵਿਖੇ ਲਗਾਏ ‘ਜਨ ਸੁਣਵਾਈ ਕੈਂਪ’ ਦੌਰਾਨ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਇਸ ਤੋਂ ਇਲਾਵਾ ਜ਼ਮੀਨਦੋਜ਼ ਪਾਣੀ ਨੂੰ ਬਚਾਉਣ ਤੇ ਖੇਤ ਦੇ ਆਖਰੀ ਕਿਨਾਰੇ ਤੱਕ ਨਹਿਰੀ ਪਾਣੀ ਪਹੁੰਚਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਪੰਜਾਬ ਦੇ ਇਹ ਕਿਸਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਇੱਕਜੁੱਟ ਹੋਏ ਸਨ। ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨ ਚੰਡੀਗੜ੍ਹ ਪਹੁੰਚ ਗਏ ਸਨ।

ਦੱਸ ਦਈਏ ਕਿ ਕਰੀਬ 15 ਸਾਲਾਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਮੋਰਚਾ ਲਾਉਣ ਦੀ ਇਜਾਜ਼ਤ ਦਿੱਤੀ ਸੀ। ਸੈਕਟਰ-34 ਸਥਿਤ ਦੁਸਹਿਰਾ ਗਰਾਊਂਡ ਵਿੱਚ ਕਿਸਾਨਾਂ ਨੇ ਮੋਰਚਾ ਲਾਇਆ ਹੋਇਆ ਸੀ। ਕਿਸਾਨਾਂ ਨੇ ਮੰਗ ਕੀਤੀ ਸੀ ਕਿ ਉਹ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ਕਰਨਗੇ ਪਰ ਬਾਅਦ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮਟਕਾ ਚੌਕ ਤੱਕ ਮਾਰਚ ਕਰਨ ਦੀ ਇਜਾਜ਼ਤ ਦੇ ਦਿੱਤੀ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਮਟਕਾ ਚੌਕ ਪੁੱਜੇ ਤੇ ਕਿਸਾਨਾਂ ਤੋਂ ਮੰਗ ਪੱਤਰ ਲਿਆ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਵਕੀਲ ਬਣ ਕੇ ਮੁੱਖ ਮੰਤਰੀ ਕੋਲ ਮਾਮਲਾ ਉਠਾਉਣਗੇ।

Farmer Protest in Chandigarh

Share post:

Subscribe

spot_imgspot_img

Popular

More like this
Related

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 20 ਦਸੰਬਰ 2024

Hukamnama Sri Harmandir Sahib Ji ਧਨਾਸਰੀ ਭਗਤ ਰਵਿਦਾਸ ਜੀ ਕੀ ੴ...

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...