ਪੱਤਰਕਾਰਤਾ ਨੂੰ ਦਰਪੇਸ਼ ਚਣੌਤੀਆਂ ‘ਤੇ ਵਿਚਾਰ ਵਿਟਾਂਦਰਾ ਕਰਨ ਲਈ ਜਿਲ੍ਹੇ ਭਰ ਦੇ ਪੱਤਰਕਾਰਾਂ ਦੀ ਹੋਈ ਭਰਵੀਂ ਮੀਟਿੰਗ

‌Jagsir Singh Sandhu appointed district convener

Jagsir Singh Sandhu appointed district convener

ਬਰਨਾਲਾ, 7 ਸਤੰਬਰ (ਨਿਰਪੱਖ ਪੋਸਟ ਬਿਊਰੋ) : ਮੌਜੂਦਾ ਸਮੇਂ ਦੌਰਾਨ ਪੱਤਰਕਾਰਤਾਂ ਨੂੰ ਦਰਪੇਸ਼ ਚੁਣੌਤੀਆਂ ਉਪਰ ਵਿਚਾਰ ਕਰਨ ਲਈ ਬਰਨਾਲਾ ਜ਼ਿਲ੍ਹੇ ਦੇ ਪੱਤਰਕਾਰਾਂ ਦੀ ਇੱਕ ਭਰਵੀਂ ਮੀਟਿੰਗ ਸਥਾਨਕ ਸ਼ਾਂਤੀ ਹਾਲ ਵਿਖੇ ਹੋਈ, ਜਿਸ ਵਿੱਚ ਪ੍ਰਿੰਟ ਅਤੇ ਇਲੈਕਟਰੋਨਿਕ ਅਦਾਰਿਆਂ ਵਿੱਚ ਕੰਮ ਕਰਦੇ ਪੱਤਰਕਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ (ਰਜਿ:) ਦੇ ਕੌਮੀ ਸਕੱਤਰ ਜਨਰਲ ਅਤੇ ਪੰਜਾਬ ਦੇ ਚੇਅਰਮੈਨ ਬਲਵਿੰਦਰ ਸਿੰਘ ਜੰਮੂ, ਪੰਜਾਬ ਦੇ ਪ੍ਰਧਾਨ ਬਲਵੀਰ ਸਿੰਘ ਜੰਡੂ ਅਤੇ ਮਾਲਵਾ ਜੋਨ ਦੇ ਇੰਚਾਰਜ ਸੰਤੋਖ ਸਿੰਘ ਗਿੱਲ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੇ ਗਠਨ ਸਬੰਧੀ ਵਿਚਾਰ ਕਰਕੇ ਇਕ ਐਡਹਾਕ ਕਮੇਟੀ ਬਣਾਈ ਗਈ, ਜਿਸ ਵਿੱਚ ਰਵਿੰਦਰ ਰਵੀ ਨੂੰ ਚੇਅਰਮੈਨ, ਜਗਸੀਰ ਸਿੰਘ ਸੰਧੂ ਨੂੰ ਕਨਵੀਨਰ, ਨਿਰਮਲ ਸਿੰਘ ਪੰਡੋਰੀ, ਬਘੇਲ ਸਿੰਘ ਧਾਲੀਵਾਲ ਅਤੇ ਬਲਜਿੰਦਰ ਸਿੰਘ ਚੌਹਾਨ ਨੂੰ ਕੋ-ਕਨਵੀਨਰ ਬਣਾਇਆ ਗਿਆ।


ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰੀ ਬਲਵਿੰਦਰ ਜੰਮੂ ਨੇ ਪੱਤਰਕਾਰਤਾ ਨੂੰ ਮੌਜੂਦਾ ਸਮੇਂ ‘ਚ ਦਰਪੇਸ਼ ਸਮੱਸਿਆਵਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਏਕਤਾ ਨਾਲ ਇੱਕ ਜਥੇਬੰਦੀ ਦੇ ਪਲੇਟਫਾਰਮ ‘ਤੇ ਕੰਮ ਕਰਦੇ ਹੋਏ ਪੱਤਰਕਾਰਾਂ ਨੂੰ ਦਰਪੇਸ਼ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕੀਤਾ ਜਾ ਸਕਦਾ ਹੈ। ‌ ਸ੍ਰੀ ਜੰਮੂ ਨੇ ਪੱਤਰਕਾਰਾਂ ਦੀਆਂ ਸਾਲਾਂ ਤੋਂ ਲਟਕਦੀਆਂ ਜ਼ਰੂਰੀ ਮੰਗਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਹ ਸਾਰੀਆਂ ਮੰਗਾਂ ਸਮੇਂ ਦੀਆਂ ਸਰਕਾਰਾਂ ਤੋਂ ਮਨਵਾਉਣ ਲਈ ਯੂਨੀਅਨ ‌ ਯਤਨ ਕਰ ਰਹੀ ਹੈ ਤੇ ਇਹਨਾਂ ਯਤਨਾਂ ਦੇ ਸਾਰਥਿਕ ਨਤੀਜੇ ਵੀ ਨਿਕਲ ਰਹੇ ਹਨ। ‌ ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀ ਬਲਵੀਰ ਜੰਡੂ ਨੇ ਯੂਨੀਅਨ ਦੇ ਸ਼ਾਨਾਮੱਤੇ ਇਤਿਹਾਸ ‘ਤੇ ਚਾਨਣਾ ਪਾਉਂਦੇ ਹੋਏ ਪੱਤਰਕਾਰਾਂ ਲਈ ਯੂਨੀਅਨ ਦੇ ਪਲੇਟਫਾਰਮ ਤੋਂ ਕੀਤੇ ਕੰਮਾਂ ਦੀ ਜਾਣਕਾਰੀ ਦਿੱਤੀ ਅਤੇ ਮੀਟਿੰਗ ਦੌਰਾਨ ਇਕੱਠੇ ਹੋਏ ਪੱਤਰਕਾਰਾਂ ਨੂੰ ਯੂਨੀਅਨ ਦਾ ਮੈਂਬਰ ਬਣਨ ਲਈ ਪ੍ਰੇਰਿਤ ਕੀਤਾ।

Jagsir Singh Sandhu appointed district convener

ਸ੍ਰੀ ਜੰਡੂ ਨੇ ਕਿਹਾ ਕਿ ਅਜੋਕੇ ਦੌਰ ਦੀ ਪੱਤਰਕਾਰੀ ਲਈ ਅਨੇਕਾਂ ਤਰ੍ਹਾਂ ਦੀਆਂ ਸਮੱਸਿਆਵਾਂ ਹਨ ਤੇ ਇਹਨਾਂ ਵਿੱਚੋਂ ਬਹੁਤੀਆਂ ਸਮੱਸਿਆਵਾਂ ਸਮੇਂ ਦੀ ਸਰਕਾਰ ਵੱਲੋਂ ਜਾਣ ਬੁੱਝ ਕੇ ਪੈਦਾ ਕੀਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਪੰਜਾਬ ‘ਚ ਜਿੱਥੇ ਵੀ ਕਿਤੇ ਸਾਹਮਣੇ ਆਇਆ ਕਿ ਪ੍ਰਸ਼ਾਸਨ ਜਾਂ ਸਰਕਾਰ ਨੇ ਜਾਣ ਬੁੱਝ ਕੇ ਪੀਲੇ ਕਾਰਡਾਂ ਵਿੱਚ ਕਟੌਤੀ ਕੀਤੀ ਹੈ ਤਾਂ ਜਥੇ ਯੂਨੀਅਨ ਨੇ ਉਹਨਾਂ ਸਾਰੇ ਪੱਤਰਕਾਰਾਂ ਦੇ ਪੀਲੇ ਕਾਰਡ ਬਣਵਾ ਕੇ ਦਿੱਤੇ। ‌ ਇਸ ਮੌਕੇ ਆਪਣੇ ਸੰਬੋਧਨ ਦੌਰਾਨ ਮਾਲਵਾ ਜੋਨ ਦੇ ਇੰਚਾਰਜ ਸ੍ਰੀ ਸੰਤੋਖ ਗਿੱਲ ਨੇ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਸੱਤਾ ਦੀ ਦੁਰਵਰਤੋਂ ਕਰਦੇ ਹੋਏ ਪੱਤਰਕਾਰਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਪੱਤਰਕਾਰਾਂ ਦੀ ਏਕਤਾ ਨੇ ਸਾਰੇ ਯਤਨਾਂ ਨੂੰ ਨਾਕਾਮ ਕੀਤਾ। ਸ੍ਰੀ ਗਿੱਲ ਨੇ ਮੌਜੂਦਾ ਸਰਕਾਰ ਵੱਲੋਂ ਪੀਲੇ ਕਾਰਡਾਂ ਦੀ ਬਣਤਰ ਵਿੱਚ ਕਟੌਤੀ ਕੀਤੇ ਜਾਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਏਕਤਾ ਵਿੱਚ ਸ਼ਕਤੀ ਹੈ ਅਤੇ ਏਕਤਾ ਹਰ ਸਮੱਸਿਆ ਦਾ ਹੱਲ ਹੈ। ਇਸ ਮੌਕੇ ਸੂਬਾ ਪ੍ਰਧਾਨ ਬਲਵੀਰ ਸਿੰਘ ਜੰਡੂ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ (ਰਜਿ) ਦੀ ਜ਼ਿਲ੍ਹਾ ਪੱਧਰੀ ਇਕਾਈ ਦੇ ਗਠਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਅੱਜ ਦੀ ਮੀਟਿੰਗ ਵਿੱਚ ਗਠਿਤ ਕੀਤੀ ਐਡਹਾਕ ਕਮੇਟੀ ਦੀ ਦੇਖਰੇਖ ਹੇਠ ਮੈਂਬਰਸ਼ਿਪ ਫਾਰਮ ਭਰੇ ਜਾਣਗੇ ਅਤੇ ਉਸ ਤੋਂ ਬਾਅਦ ਜਨਰਲ ਇਜਲਾਸ ਬੁਲਾ ਕੇ ਜ਼ਿਲ੍ਹਾ ਜਥੇਬੰਦੀ ਦੀ ਬਾਡੀ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਪੱਤਰਕਾਰ ਰਵਿੰਦਰ ਰਵੀ, ਜਗਸੀਰ ਸਿੰਘ ਸੰਧੂ, ਬਘੇਲ ਸਿੰਘ ਧਾਲੀਵਾਲ, ਨਿਰਮਲ ਸਿੰਘ ਪੰਡੋਰੀ, ਬੰਧਨਤੋੜ ਸਿੰਘ, ਕੁਲਦੀਪ ਸਿੰਘ ਗਰੇਵਾਲ ਅਤੇ ਪੱਤਰਕਾਰ ਲੁਭਾਸ ਸਿੰਗਲਾ ਨੇ ਸਰਕਾਰ ਵੱਲੋਂ ਪੀਲੇ ਕਾਰਡਾਂ ‘ਚ ਕਟੌਤੀ ਕਰਨ ਦੀ ਨਿੰਦਾ ਕਰਦੇ ਹੋਏ ਪੀਲਾ ਕਾਰਡ ਬਣਾਉਣ ਸਮੇਂ ਹਰ ਵਾਰ ਪੁਲਿਸ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਬੰਦ ਕਰਨ ਦੀ ਮੰਗ ਕੀਤੀ ਅਤੇ ਫੀਲਡ ਵਿੱਚ ਕੰਮ ਕਰਦੇ ਪੱਤਰਕਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਜ਼ਿਕਰ ਕਰਦੇ ਹੋਏ ਏਕਤਾ ਨਾਲ ਚੁਣੌਤੀਆਂ ਦਾ ਸਾਹਮਣਾ ਕਰਨ ‘ਤੇ ਜ਼ੋਰ ਦਿੱਤਾ। ਇਸ ਮੀਟਿੰਗ ਵਿੱਚ ਵੱਖ-ਵੱਖ ਪ੍ਰਿੰਟ ਅਤੇ ਇਲੈਕਟਰੋਨਿਕ ਅਦਾਰਿਆਂ ਦੇ ਜ਼ਿਲ੍ਹਾ ਇੰਚਾਰਜਾਂ ਤੋਂ ਇਹ ਇਲਾਵਾ ਬਰਨਾਲਾ ਸ਼ਹਿਰ ਦੇ ਸਾਰੇ ਸੀਨੀਅਰ ਪੱਤਰਕਾਰਾਂ ਸਮੇਤ ਜ਼ਿਲ੍ਹੇ ਦੇ ਸਟੇਸ਼ਨ ਮਹਿਲ ਕਲਾਂ, ਧਨੌਲਾ, ਹੰਡਿਆਇਆ, ਰੂੜੇਕੇ ਕਲਾਂ, ਸ਼ਹਿਣਾ ਭਦੌੜ ਅਤੇ ਤਪਾ ਤੋਂ ਇਲਾਵਾ ਫੀਲਡ ਵਿੱਚ ਸਰਗਰਮ ਪੱਤਰਕਾਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Read Also : ਪੰਜਾਬ ‘ਚ ਸਾਢੇ 4 ਸਾਲਾਂ ਬਾਅਦ ਵਧਿਆ ਬੱਸਾਂ ਦਾ ਕਰਾਇਆ

Jagsir Singh Sandhu appointed district convener

[wpadcenter_ad id='4448' align='none']