Farmers stopped the trains ਪੰਜਾਬ ‘ਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅੱਜ ਪੰਜਾਬ ਭਰ ‘ਚ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਰੇਲਾਂ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੌਰਾਨ ਖੰਨਾ ਵਿਖੇ ਦਿੱਲੀ-ਪਠਾਨਕੋਟ ਰੇਲਗੱਡੀ ਰੋਕੀ ਗਈ। ਇਸ ਦੌਰਾਨ ਟਰੇਨ ‘ਚ ਬੈਠੇ ਮੁਸਾਫ਼ਰਾਂ ਨੂੰ ਗਰਮੀ ‘ਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਟਰੇਨ ‘ਚ ਬੈਠੇ ਬੱਚੇ ਅਤੇ ਬਜ਼ੁਰਗਾਂ ਦੇ ਚਿਹਰੇ ਮਾਯੂਸ ਦਿਖੇ। ਮੁਸਾਫ਼ਰਾਂ ਨੇ ਕਿਹਾ ਕਿ ਕਿਸਾਨਾਂ ਨੂੰ ਆਮ ਲੋਕਾਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੀਦਾ ਅਤੇ ਸਰਕਾਰਾਂ ਨੂੰ ਵੀ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ।Farmers stopped the trains
ALSO READ :- ਟਿਮ ਕੁੱਕ ਨੇ ਭਾਰਤ ਵਿੱਚ ਪਹਿਲੇ ਸਟੋਰ ਦਾ ਉਦਘਾਟਨ ਕੀਤਾ
ਦੂਜੇ ਪਾਸੇ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੌਰਾਨ ਖੰਨਾ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਵੀ ਮਨੁੱਖਤਾ ਦੀ ਮਿਸਾਲ ਕਾਇਮ ਕੀਤੀ। ਇਨ੍ਹਾਂ ਸੰਸਥਾਵਾਂ ਵੱਲੋਂ ਯਾਤਰੀਆਂ ਲਈ ਲੰਗਰ ਲਾਏ ਗਏ ਅਤੇ ਗਰਮੀ ਤੋਂ ਰਾਹਤ ਲਈ ਟਰੇਨ ਅੰਦਰ ਜਾ ਕੇ ਮੁਸਾਫ਼ਰਾਂ ਨੂੰ ਪਾਣੀ ਵੀ ਵੰਡਿਆ ਗਿਆ। ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਰੋਕੋ ਅੰਦੋਲਨ ਜਾਰੀ ਰੱਖਿਆ ਗਿਆ।
ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਉਨ੍ਹਾਂ ਦਾ ਨੁਕਸਾਨ ਹੋਇਆ ਹੈ ਅਤੇ ਹੁਣ ਸਰਕਾਰਾਂ ਭਾਵੇਂ ਸੂਬਾ ਸਰਕਾਰ ਹੋਵੇ ਜਾਂ ਕੇਂਦਰ ਸਰਕਾਰ ਨੇ ਫ਼ਸਲਾਂ ਦੇ ਮੁੱਲ ‘ਚ ਕਟੌਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਬੇਮੌਸਮੀ ਬਰਸਾਤ ਨੂੰ ਕੁਦਰਤੀ ਆਫ਼ਤ ਕਰਾਰ ਦੇਵੇ ਅਤੇ ਕਿਸਾਨਾਂ ਦੀ ਸਾਰੀ ਫ਼ਸਲ ਬਿਨਾਂ ਕਿਸੇ ਕੱਟ ਦੇ ਵਢਾਈ ਜਾਵੇ।Farmers stopped the trains