ਸਾਈਂ ਮੰਦਰ ਰੋਡ ਪ੍ਰੇਮ ਨਗਰ ਕੋਟਕਪੂਰਾ ਦੀ ਨਵੀਂ ਬਣਨ ਵਾਲੀ ਸੜਕ ਦਾ ਕੰਮ ਕਰਵਾਇਆ ਸ਼ੁਰੂ

ਕੋਟਕਪੂਰਾ, 9 ਸਤੰਬਰ (  ) :- ਸ਼ਹਿਰ ਵਾਸੀਆਂ ਦੀ ਚਿਰਾਂ ਤੋਂ ਲਟਕਦੀ ਮੰਗ ਪੂਰੀ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਵਿਸ਼ੇਸ਼ ਉਪਰਾਲੇ ਸਦਕਾ ਸਾਈਂ ਮੰਦਰ ਰੋਡ ਪ੍ਰੇਮ ਨਗਰ, ਕੋਟਕਪੂਰਾ ਦੀ ਸੜਕ ਨੂੰ ਪੱਕਾ ਕਰਨ ਦੇ ਕੰਮ ਦਾ ਉਦਘਾਟਨ ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਅਤੇ ਸੁਖਵੰਤ ਸਿੰਘ ਪੱਕਾ ਜਿਲਾ ਯੂਥ ਪ੍ਰਧਾਨ (ਆਪ) ਵਲੋਂ ਸਾਂਝੋ ਤੌਰ ’ਤੇ ਰਿਬਨ ਕੱਟ ਕੇ ਕੀਤਾ ਗਿਆ। ਸਪੀਕਰ ਸੰਧਵਾਂ ਦੀ ਟੀਮ ਨੇ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹਨਾਂ ਦੀਆਂ ਸਾਰੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਦੂਰ ਕਰਕੇ ਸਹੂਲਤਾਂ ਦੇਣ ਅਤੇ ਭਲਾਈ ਸਕੀਮਾ ਲਾਗੂ ਕਰਵਾਉਣ ਲਈ ਸਪੀਕਰ ਸੰਧਵਾਂ ਵਲੋਂ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬਕਾਇਦਾ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।

ਸੁਖਦੇਵ ਸਿੰਘ ਪਦਮ ਅਤੇ ਨਰਿੰਦਰ ਰਾਠੌਰ ਨੇ ਆਖਿਆ ਕਿ ਸਪੀਕਰ ਸੰਧਵਾਂ ਦੀਆਂ ਹਦਾਇਤਾਂ ਮੁਤਾਬਿਕ ਵਿਕਾਸ ਕਾਰਜਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਵਿੱਚ ਅਣਗਹਿਲੀ, ਲਾਪ੍ਰਵਾਹੀ ਜਾਂ ਹੇਰਾਫੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਤਪਾਲ ਸ਼ਰਮਾ ਅਤੇ ਪਿ੍ਰੰਸ ਬਹਿਲ ਨੇ ਦੱਸਿਆ ਕਿ ਭਾਵੇਂ ਸਪੀਕਰ ਸੰਧਵਾਂ ਵਲੋਂ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ ਨਾਲ ਠੇਕੇਦਾਰ ਨੂੰ ਵੀ ਸਾਰਾ ਕੰਮ ਇਮਾਨਦਾਰੀ ਨਾਲ ਵਧੀਆ ਮਟੀਰੀਅਲ ਲਾ ਕੇ ਨੇਪਰੇ ਚੜਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਪਰ ਫਿਰ ਵੀ ਉਹ ਸਾਰੇ ਕੰਮ ’ਤੇ ਬਾਜ਼ ਅੱਖ ਟਿਕਾਈ ਰੱਖਣਗੇ। ਹਰਵਿੰਦਰ ਸਿੰਘ ਨੱਥੇਵਾਲਾ, ਰਾਜੇਸ਼ ਕਕੜੀਆ ਅਤੇ ਬੱਬੂ ਸਿੰਘ ਸੇਖੋਂ ਨੇ ਮੁਹੱਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨਾਂ ਨੂੰ ਜਮੀਨਦੋਜ ਪਾਈਪਾਂ ਜਾਂ ਤਾਰਾਂ ਪਾਉਣ ਲਈ ਬਹੁਤ ਸਮਾਂ ਦਿੱਤਾ ਗਿਆ ਸੀ, ਇਸ ਲਈ ਸੜਕ ਬਣਨ ਤੋਂ ਬਾਅਦ ਕੋਈ ਵੀ ਸੜਕ ਪੁੱਟਣ ਦੀ ਖੇਚਲ ਨਾ ਕਰੇ, ਕਿਉਂਕਿ ਇਸ ਨਾਲ ਜਿੱਥੇ ਖਰਚਾ ਵਧਦਾ ਹੈ ਅਤੇ ਵਾਹਨ ਚਾਲਕਾਂ, ਰਾਹਗੀਰਾਂ ਅਤੇ ਮੁਹੱਲਾ ਵਾਸੀਆਂ ਨੂੰ ਦਿੱਕਤ ਆਉਂਦੀ ਹੈ, ਉੱਥੇ ਨਵੀਂ ਬਣੀ ਸੜਕ ਦੀ ਸੁੰਦਰਤਾ ਵੀ ਖਤਮ ਹੋ ਜਾਂਦੀ ਹੈ। ਉਹਨਾਂ ਆਖਿਆ ਕਿ ਸੜਕ ਬਣਾਉਣ ਮੌਕੇ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਸਾਹਮਣੇ ਆਉਣ ’ਤੇ ਸਪੀਕਰ ਸੰਧਵਾਂ ਦੀ ਟੀਮ ਦੇ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

[wpadcenter_ad id='4448' align='none']