Wednesday, January 8, 2025

ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਨੂੰ ਦਿਲੋਂ ਅਤੇ ਤਨਦੇਹੀ ਨਾਲ ਨਿਭਾਉਣ ਦਾ ਦਿੱਤਾ ਸੁਨੇਹਾ

Date:

ਸ੍ਰੀ ਮੁਕਤਸਰ ਸਾਹਿਬ, 09 ਸਤੰਬਰ:

ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐੱਸ ਵੱਲੋਂ ਅੱਜ ਸਕੂਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਕੂਲ ਦੇ ਪ੍ਰਿੰਸੀਪਲ ਤੇ ਪ੍ਰਸ਼ਾਸਕੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਕੂਲ ਵਿੱਚ ਚਲ ਰਹੇ ਕੰਮਾਂ ਬਾਰੇ ਜਾਣਕਾਰੀ ਹਾਸਲ ਕਰਕੇ ਭਵਿੱਖੀ ਵਿਕਾਸ ਦੀਆਂ ਯੋਜਨਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ।

ਉਨ੍ਹਾਂ ਸਕੂਲ ਦੇ ਸਮੂਹ ਸਟਾਫ਼ ਨਾਲ ਦੇਸ਼ ਦੇ ਭਵਿੱਖ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਦਿਲੋਂ ਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਉਹਨਾਂ ਵਿਦਿਆਰਥੀਆਂ ਵੱਲੋਂ ਬਣਾਏ ਗਏ ਵਿਗਿਆਨ ਵਿਸ਼ੇ ਨਾਲ ਸਬੰਧਤ ਮਾਡਲਾਂ ਵਿੱਚ ਡੂੰਘੀ ਦਿਲਚਸਪੀ ਜ਼ਾਹਰ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਇਕ ਵਿਸ਼ੇ ਜਿਨ੍ਹਾਂ ਵਿੱਚ ਉਹ ਰੁਚੀ ਰੱਖਦੇ ਹੋਣ ਜਾਂ ਉਸ ਵਿਸ਼ੇ ਨਾਲ ਸਬੰਧਤ ਖਾਸ ਮੁਹਾਰਤ ਹੋਵੇ ਜਿਵੇਂ ਕਿ ਵਿਗਿਆਨ ਵਿਸ਼ੇ ਨਾਲ ਜਾਂ ਖੇਡਾਂ ਨਾਲ ਜਾਂ ਕੋਈ ਹੋਰ ਮਨਪਸੰਧਦ ਵਿਸ਼ੇ ਵਿੱਚ ਖਾਸ ਤੌਰ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ, ਜਿਵੇਂ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਹਨ, ਵਿਦਿਆਰਥੀਆਂ ਵੱਲੋਂ ਵੀ ਇਨ੍ਹਾਂ ਖੇਡਾਂ ਵਿੱਚ ਭਾਗ ਲੈ ਕੇ ਤੰਦਰੁਸਤ ਰਿਹਾ ਜਾ ਸਕਦਾ ਹੈ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਰਿਤੂ ਨੰਦਾ ਨੇ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਨੁਕਤਿਆਂ ਬਾਰੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ।

Share post:

Subscribe

spot_imgspot_img

Popular

More like this
Related

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ...