ਫਰੀਦਕੋਟ 9 ਸਤੰਬਰ ()
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਛੱਡ ਰਹੀ, ਉੱਥੇ ਬੱਚਿਆਂ ਨੂੰ ਉਚੇਰੀ ਸਿੱਖਿਆ ਦੇ ਨਾਲ ਨਾਲ ਉਨ੍ਹਾਂ ਦੇ ਮਾਨਸਿਕ ਵਿਕਾਸ ਲਈ ਵੀ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਪੱਕਾ ਵਿਖੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਉਨ੍ਹਾਂ ਦੇ ਮਾਨਸਿਕ ਵਿਕਾਸ ਅਤੇ ਉਨ੍ਹਾਂ ਨੂੰ ਤਣਾਅ ਮੁਕਤ ਕਰਨ ਦੇ ਮਕਸਦ ਨਾਲ ਮਨੋਰੰਜਨ ਵਾਲਾ ਮਾਹੋਲ ਦੇਣ ਲਈ ਮਗਨਰੇਗਾ ਅਧੀਨ 06 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਪਾਰਕ ਦਾ ਨਿਰਮਾਣ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਾਰਕ ਦੇ ਬਣਨ ਨਾਲ ਬੱਚਿਆਂ ਨੂੰ ਸਕੂਲ ਦੇ ਵਿੱਚ ਪੜ੍ਹਾਈ ਦੇ ਗਿਆਨ ਦੇ ਨਾਲ ਨਾਲ ਉਨ੍ਹਾਂ ਦੀ ਸਰੀਰਕ ਸਿਹਤ ਤੰਦਰੁਸਤ ਹੋਵੇਗੀ। ਇਸ ਪਾਰਕ ਦੇ ਬਣਨ ਨਾਲ ਹੁਣ ਬੱਚੇ ਪਾਰਕ ਵਿੱਚ ਬੈਠ ਕੇ ਖਾਣਾ ਖਾਂਦੇ ਹਨ ਅਤੇ ਖੇਡਾਂ ਖੇਡਦੇ ਹਨ, ਜਿਸ ਨਾਲ ਉਨ੍ਹਾਂ ਦਾ ਮਾਨਸਿਕ ਵਿਕਾਸ ਤੇ ਸਰੀਰਕ ਵਿਕਾਸ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਕਾਰਜ ਜਿਲ੍ਹੇ ਵਿੱਚ ਲਗਾਤਾਰ ਜਾਰੀ ਰਹਿਣਗੇ।