ਮਾਨਸਾ, 11 ਸਤੰਬਰ:
ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਦਾ ਯੋਗ ਪ੍ਰਬੰਧਨ ਕਰਨ ਅਤੇ ਇਸ ਦੇ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਸਹਿਯੋਗ ਲੈਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਪਿੰਡ ਝੇਰਿਆਂਵਾਲੀ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਲਗਾਏ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਪਹਿਲਾਂ ਤੋਂ ਹੀ ਕੀਤੇ ਜਾ ਰਹੇ ਵਧੀਆ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ, ਹਵਾ ਤੇ ਸ਼ੁੱਧ ਵਾਤਾਵਰਣ ਸਾਡੇ ਜੀਵਨ ਅਤੇ ਆਉਣ ਵਾਲੀ ਪੀੜ੍ਹੀ ਲਈ ਅਣਮੁੱਲੀ ਦਾਤ ਹੈ, ਜਿਸ ਦੇ ਲਈ ਸਾਨੂੰ ਹੁਣੇ ਤੋਂ ਸੁਚੇਤ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਸਾਡੀਆਂ ਫਸਲਾਂ ਲਈ ਜ਼ਰੂਰੀ ਤੱਤ ਮਰ ਜਾਂਦੇ ਹਨ, ਜਿਸ ਦਾ ਕੁੱਲ ਮਿਲਾ ਕੇ ਨੁਕਸਾਨ ਕਿਸਾਨ ਨੂੰ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਵਰਤੋਂ ਕਰਨ। ਇਸ ਮੌਕੇ ਉਨ੍ਹਾਂ ਹਾਜ਼ਰ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਲਦ ਹੀ ਇੰਨ੍ਹਾਂ ਦੇ ਯੋਗ ਨਿਪਟਾਰੇ ਦਾ ਭਰੋਸਾ ਦਿੱਤਾ।
ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਹਰਵਿੰਦਰ ਸਿੰਘ ਸਿੱਧੂ, ਬੀ.ਡੀ.ਪੀ.ਓ. ਝੁਨੀਰ ਕੁਸਮ ਅਗਰਵਾਲ ਤੋਂ ਇਲਾਵਾ ਪਿੰਡ ਦੇ ਕਿਸਾਨ ਆਦਿ ਹਾਜ਼ਰ ਸਨ।
ਪਾਣੀ, ਹਵਾ ਤੇ ਸ਼ੁੱਧ ਵਾਤਾਵਰਣ ਸਾਡੇ ਜੀਵਨ ਅਤੇ ਆਉਣ ਵਾਲੀਪੀੜ੍ਹੀ ਲਈ ਹੈ ਅਣਮੁੱਲੀ ਦਾਤ-ਡਿਪਟੀ ਕਮਿਸ਼ਨਰ
[wpadcenter_ad id='4448' align='none']