ਪੰਜਾਬ ‘ਚ ਅੱਜ ਤੋਂ OPD ਪੂਰੀ ਤਰ੍ਹਾਂ ਬੰਦ , ਨਹੀਂ ਹੋਵੇਗੀ ਮੈਡੀਕਲ ਜਾਂਚ

Doctors Strike in Punjab 

Doctors Strike in Punjab 

ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਦੀਆਂ ਓਪੀਡੀਜ਼ ਭਲਕੇ 12 ਸਤੰਬਰ ਤੋਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਫੈਸਲਾ ਸਿਹਤ ਮੰਤਰੀ ਬਲਬੀਰ ਸਿੰਘ ਸਾਲ ਆਟਿਮ ਬਸਿੱਟਾ ਰਹਿਣ ਬਾਅਦ ਲਿਆ ਹੈ। ਐਸੋਸੀਏਸ਼ਨ ਨੇ ਪਹਿਲਾਂ 9 ਸਤੰਬਰ ਤੋਂ ਤਿੰਨ ਘੰਟੇ ਓਪੀਡੀਜ਼ ਬੰਦ ਰੱਖਣ ਦੀ ਸ਼ੁਰੂਆਤ ਕੀਤੀ ਸੀ। 

ਹੜਤਾਲ ਕਾਰਨ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਖਿਲ ਸਰੀਨ ਨੇ ਦੱਸਿਆ ਕਿ ਸਾਰੀਆਂ ਓਪੀਡੀਜ਼ ਵਿੱਚ ਕੰਮ-ਕਾਜ ਪੂਰਾ ਦਿਨ ਬੰਦ ਰੱਖਿਆ ਜਾਵੇਗਾ ਅਤੇ ਮਰੀਜ਼ ਨਹੀਂ ਦੇਖੇ ਜਾਣਗੇ। ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚਾਲੂ ਰਹਿਣਗੀਆਂ।

ਪੀਸੀਐਮਐਸਏ ਦੇ ਸੂਬਾ ਪ੍ਰਧਾਨ ਡਾਕਟਰ ਅਖਿਲ ਸਰੀਨ ਨੇ ਕਿਹਾ ਕਿ ਸਿਹਤ ਮੰਤਰੀ ਨੇ ਸੁਰੱਖਿਆ ਸਬੰਧੀ ਮੰਗਾਂ ਨੂੰ ਸਿਧਾਂਤਕ ਤੌਰ ’ਤੇ ਪ੍ਰਵਾਨ ਕਰ ਲਿਆ ਅਤੇ ਕਰੀਅਰ ਨੂੰ ਅੱਗੇ ਵਧਾਉਣ ਦਾ ਭਰੋਸਾ ਦਿੱਤਾ, ਪਰ ਇਸ ’ਤੇ ਕੋਈ ਲਿਖਤੀ ਭਰੋਸਾ ਨਹੀਂ ਦਿੱਤਾ ਗਿਆ। ਸਰੀਨ ਨੇ ਕਿਹਾ ਕਿ ਹੁਣ ਵੀਰਵਾਰ ਤੋਂ ਓਪੀਡੀ ਸੇਵਾ ਪੂਰੀ ਤਰ੍ਹਾਂ ਬੰਦ ਰਹੇਗੀ।

ਪਿਛਲੇ ਤਿੰਨ ਦਿਨਾਂ ਤੋਂ ਡਾਕਟਰਾਂ ਨੇ ਰੋਸ ਵਜੋਂ ਰੋਜ਼ਾਨਾ ਸਵੇਰੇ 8 ਤੋਂ 11 ਵਜੇ ਤੱਕ ਓਪੀਡੀ ਬੰਦ ਰੱਖੀ। ਡਾਕਟਰਾਂ ਦੀ ਜਥੇਬੰਦੀ ਨੇ ਪਹਿਲਾਂ ਕਿਹਾ ਸੀ ਕਿ ਜੇਕਰ ਬੁਧਵਾਰ ਦੀ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਧਰਨਾ ਦੂਜੇ ਪੜਾਅ ਵਿੱਚ ਦਾਖ਼ਲ ਹੋ ਜਾਵੇਗਾ।

Read Also : ਹਰਿਆਣਾ ਵਿਧਾਨਸਭਾ ਚੋਣਾਂ ਲਈ AAP ਨੇ ਛੇਵੀ ਲਿਸਟ ਕੀਤੀ ਜ਼ਾਰੀ , ਦੇਖੋ ਕਿਸਨੂੰ ਕਿੱਥੋਂ ਮਿਲੀ ਟਿਕਟ

ਸਰਕਾਰ ਦੇ ਭਰੋਸੇ ਤੋਂ ਬਾਅਦ ਡਾਕਟਰਾਂ ਨੇ ਹੜਤਾਲ ਨੂੰ 3 ਪੜਾਵਾਂ ਵਿੱਚ ਬਦਲ ਦਿੱਤਾ ਹੈ। ਪਹਿਲਾ ਪੜਾਅ 9 ਤੋਂ 11 ਸਤੰਬਰ ਤੱਕ ਚੱਲਿਆ। ਇਸ ਦੌਰਾਨ ਓਪੀਡੀ ਸੇਵਾਵਾਂ ਸਵੇਰੇ 8 ਵਜੇ ਤੋਂ ਸਵੇਰੇ 11 ਵਜੇ ਤੱਕ ਬੰਦ ਰਹੀਆਂ। ਹੁਣ ਦੂਜਾ ਪੜਾਅ 12 ਤੋਂ 15 ਸਤੰਬਰ ਤੱਕ ਹੋਵੇਗਾ। ਜਿਸ ਵਿੱਚ ਓ.ਪੀ.ਡੀ ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਤੀਜਾ ਪੜਾਅ 16 ਸਤੰਬਰ ਤੋਂ ਬਾਅਦ ਹੋਵੇਗਾ। ਇਸ ਵਿੱਚ ਡਾਕਟਰ ਓਪੀਡੀ ਦੇ ਨਾਲ-ਨਾਲ ਮੈਡੀਕਲ ਲੀਗਲ ਕਰਨ ਤੋਂ ਸਾਫ਼ ਇਨਕਾਰ ਕਰ ਦੇਣਗੇ।

Doctors Strike in Punjab 

[wpadcenter_ad id='4448' align='none']