Charanjit Singh Atwal resigned ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਅਤੇ ਲੋਕ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ੇ ਦੀ ਕਾਪੀ ਪਾਰਟੀ ਪ੍ਰਧਾਨ ਨੂੰ ਭੇਜ ਦਿੱਤੀ ਹੈ।
ਦੱਸਣਯੋਗ ਹੈ ਕਿ ਚਰਨਜੀਤ ਸਿੰਘ ਅਟਵਾਲ 2 ਵਾਰ ਐੱਮ. ਪੀ. ਅਤੇ ਤਿੰਨ ਵਾਰ ਦੇ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ 2 ਵਾਰ ਸਪੀਕਰ ਅਤੇ ਇਕ ਵਾਰ ਡਿਪਟੀ ਸਪੀਕਰ ਰਹਿ ਚੁੱਕੇ ਹਨ। ਇੱਥੇ ਇਹ ਵੀ ਦੱਸ ਦੇਈਏ ਕਿ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਜਲੰਧਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਵੱਜੋਂ ਖੜ੍ਹੇ ਹੋਏ ਹਨ। Charanjit Singh Atwal resigned
also read :- ਇਸ ਵੀਰਵਾਰ ਨਹੀਂ ਮਿਲ ਸਕਣਗੇ ਪਰਿਵਾਰ ਜੇਲ੍ਹ ਚ ਬੰਦ ਸਿੱਖਾਂ ਨੂੰ !
ਉਹ ਕੁੱਝ ਦਿਨ ਪਹਿਲਾਂ ਹੀ ਅਕਾਲੀ ਦਲ ਨੂੰ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਹਨ। ਇਹ ਚਰਚਾਵਾਂ ਵੀ ਚੱਲ ਰਹੀਆਂ ਸਨ ਕਿ ਚਰਨਜੀਤ ਸਿੰਘ ਅਟਵਾਲ ਆਪਣੇ ਪੁੱਤਰ ਦੇ ਪ੍ਰਚਾਰ ਲਈ ਜਲੰਧਰ ਪੁੱਜਣਗੇ ਜਾਂ ਨਹੀਂ ਕਿਉਂਕਿ ਉਨ੍ਹਾਂ ਨੇ ਅਕਾਲੀ ਦਲ ਤੋਂ ਅਸਤੀਫ਼ਾ ਨਹੀਂ ਦਿੱਤਾ ਸੀ।Charanjit Singh Atwal resigned