Sunday, December 22, 2024

ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪਿੰਡ ਚੋਟੀਆ ਵਿਖੇ  ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

Date:

ਸ੍ਰੀ ਮੁੁਕਤਸਰ ਸਾਹਿਬ 12 ਸਤੰਬਰ
             ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਪਿੰਡ ਚੋਟੀਆਂ ਬਲਾਕ ਗਿਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ।
                                    ਇਸ ਕੈਂਪ ਦੌਰਾਨ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ. ਸ਼੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ, ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ ਵੱਖ ਢੰਗ ਤਰੀਕਿਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ  ਨੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਖੇਤੀਬਾੜੀ ਲਈ ਵਾਤਾਵਰਣ ਦੀ ਰਾਖੀ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਕੁਸ਼ਲ ਪ੍ਰਬੰਧਨ ਲਈ ਸੱਦਾ ਦਿੱਤਾ। ਉਨ੍ਹਾਂ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸਿਫਾਰਸ਼ ਕੀਤੀਆਂ ਤਕਨਾਲੋਜੀਆਂ ਅਪਨਾਉਣ ਦੀ ਸਲਾਹ ਦਿੱਤੀ।
                                     ਇਸ ਕੈਂਪ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਮਲਚਰ, ਸੀਡ ਡਰਿਲ ਆਦਿ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਵੱਖ-ਵੱਖ ਮਸ਼ੀਨਾਂ ਨਾਲ ਬੀਜੀ ਜਾਣ ਵਾਲੀ ਕਣਕ ਦੀ ਫਸਲ ਦੀ ਕਾਸ਼ਤ ਕਰਦਿਆਂ ਕਿਸਾਨਾਂ ਨੂੰ ਵੱਖ-ਵੱਖ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ।
                                     ਡਾ.ਮਨਜੀਤ ਕੌਰ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨਾਲ ਭੂਮੀ ਦੀ ਸਿਹਤ ਸੁਧਾਰ ਅਤੇ ਫਸਲਾਂ ਦੇ ਉਤਪਾਦਨ ਵਿੱਤ ਹੋਣ ਵਾਲੇ ਵਾਧੇ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਖੇਤਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਦੇ ਫ਼ਾਇਦਿਆਂ ਦਾ ਜ਼ਿਕਰ ਕਰਦਿਆਂ , ਉਹਨਾਂ ਦੱਸਿਆ ਕਿ ਇਸ ਨਾਲ ਜ਼ਮੀਨ ਦੇ ਭੌਤਿਕ ਗੁਣਾਂ ਵਿੱਚ ਸੁਧਾਰ ਹੁੰਦਾ ਹੈ ਅਤੇ ਫ਼ਸਲ ਉੱਤੇ ਮਾੜੇ ਪਾਣੀ ਦਾ ਅਸਰ ਵੀ ਘਟਦਾ ਹੈ।
                                    ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਮਨੁੱਖੀ ਸਿਹਤ ਲਈ ਫਲਾਂ ਅਤੇ ਸਬਜ਼ੀਆਂ ਦੀ ਖੁਰਾਕ ਵਿੱਚ ਮਹੱਤਤਾ ਬਾਰੇ ਦੱਸਦੇ ਹੋਏ ਬਾਗਾਂ, ਸਬਜ਼ੀਆਂ ਅਤੇ ਖੁੰਬਾਂ ਦੀ ਕਾਸ਼ਤ ਵਿੱਚ ਪਰਾਲੀ ਦੀ ਵਰਤੋਂ ਕਰਨ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।  
                                   ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਚੰਗੇ ਦੁੱਧ ਉਤਪਾਦਨ ਲਈ ਚੰਗੀ ਖੁਰਾਕ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ ਅਤੇ ਉਹਨਾਂ ਦੀ ਰੋਕਥਾਮ ਬਾਰੇ ਜਾਣੂ ਕਰਵਾਇਆ ਇਸ ਦੇ ਨਾਲ ਹੀ ਉਹਨਾਂ ਨੇ ਝੋਨੇ ਦੀ ਪਰਾਲੀ ਨੂੰ ਪਸੂਆਂ ਦੀ ਖੁਰਾਕ ਵਜੋਂ ਵਰਤਣ ਦੀ ਸਲਾਹ ਦਿਤੀ।
                              ਕੈਂਪ ਦੌਰਾਨ ਮੰਚ ਦੀ ਕਾਰਵਾਈ ਚਲਾਉਂਦਿਆਂ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ।
                             ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਲਗਾਏ ਜਾ ਰਹੇ ਕਿਸਾਨ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਮੇਲਿਆਂ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਉਹਨਾਂ ਆਏ ਹੋਏ ਕਿਸਾਨਾਂ ਨੂੰ ਖੇਤੀ ਸਾਹਿਤ ਪੜ੍ਹਣ ਲਈ ਪ੍ਰੇਰਿਤ ਕੀਤਾ। ਕੈਂਪ ਵਿਚ ਸ਼ਾਮਿਲ ਹੋਏ ਕਿਸਾਨ ਵੀਰਾਂ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਅਤੇ ਹੋਰ ਖੇਤੀ ਮਸਲਿਆਂ ਸੰਬੰਧੀ ਸਵਾਲ ਕੀਤੇ ਗਏ ਅਤੇ ਮਾਹਿਰਾਂ ਵੱਲੋਂ ਮੌਕੇ ਤੇ ਉਹਨਾਂ ਸਵਾਲਾਂ ਦੇ ਜਵਾਬ ਦਿੱਤੇ ਗਏ। 

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...