ਪੰਜਾਬ ਦੇ ਸਰਹੱਦੀ ਜਿਲਿਆਂ ਚ ਲੱਗ ਗਏ ਅਮ੍ਰਿਤਪਾਲ ਦੇ ਪੋਸਟਰ

The search for Amritpal continues

The search for Amritpal continues ਵਾਰਿਸ ਪੰਜਾਬ ਦੇ ਸੰਗਠਨ ਦਾ ਪ੍ਰਮੁੱਖ ਅੰਮ੍ਰਿਤਪਾਲ ਸਿੰਘ ਪਿਛਲੇ ਇਕ ਮਹੀਨੇ ਤੋਂ ਫ਼ਰਾਰ ਹੈ। ਪੰਜਾਬ ਪੁਲਸ ਕਈ ਸੂਬਿਆਂ ਦੀ ਪੁਲਸ ਨਾਲ ਮਿਲ ਕੇ ਉਸ ਦੀ ਤਲਾਸ਼ ’ਚ ਲੱਗੀ ਹੋਈ ਹੈ। ਇਸ ਮਾਮਲੇ ‘ਚ ਇਕ ਹਫ਼ਤਾ ਪਹਿਲਾਂ ਅੰਮ੍ਰਿਤਪਾਲ ਦੇ ਬਟਾਲਾ ਰੇਲਵੇ ਸਟੇਸ਼ਨ ਅਤੇ ਗੁਰਦਾਸਪੁਰ ਵਿਖੇ ਭਗੌੜੇ ਅੰਮ੍ਰਿਤਪਾਲ ਸਿੰਘ ਬਾਰੇ ਜਾਣਕਾਰੀ ਦੇਣ ਦੇ ਪੋਸਟਰ ਜੀ. ਆਰ. ਪੀ. ਵੱਲੋਂ ਲਗਾਏ ਗਏ ਸਨ। ਇਨ੍ਹਾਂ ਪੋਸਟਰਾਂ ‘ਤੇ ਲਿਖੇ ਫੋਨ ਨੰਬਰਾਂ ’ਤੇ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਣ ਦੀ ਗੱਲ ਵੀ ਕੀਤੀ ਗਈ ਸੀ। ਇਸੇ ਕੜੀ ’ਚ ਹੁਣ ਪਠਾਨਕੋਟ ਕੈਂਟ ਸਟੇਸ਼ਨ ’ਤੇ ਵੀ ਜੀ. ਆਰ. ਪੀ. ਵੱਲੋਂ ਰੇਲਵੇ ਸਟੇਸ਼ਨ ਦੇ ਕੰਪਲੈਕਸ ’ਚ ਅੰਮ੍ਰਿਤਪਾਲ ਦੇ ਪੋਸਟਰ ਲਗਾਏ ਗਏ ਤਾਂ ਜੋ ਉਸ ਦੇ ਬਾਰੇ ’ਚ ਜਾਣਕਾਰੀ ਮਿਲ ਸਕੇ।The search for Amritpal continues

ਦਰਸਲ :- ਪਠਾਨਕੋਟ ਕੈਂਟ ਸਟੇਸ਼ਨ ਜੰਮੂ-ਕਸ਼ਮੀਰ ਅਤੇ ਹਿਮਾਚਲ ਨੂੰ ਜੋੜਨ ਵਾਲਾ ਮੁੱਖ ਸਟੇਸ਼ਨ ਹੈ, ਜਿਥੇ ਰੋਜ਼ 100 ਤੋਂ ਜ਼ਿਆਦਾ ਰੇਲ ਗੱਡੀਆਂ ਲੰਘਦੀਆਂ ਹਨ। ਸਟੇਸ਼ਨ ਦੀ ਮੇਨ ਐਂਟਰੀ ਅਤੇ ਪਲੇਟਫਾਰਮ ’ਤੇ ਅੰਮ੍ਰਿਤਪਾਲ ਦੇ ਪੋਸਟਰ ਲਗਾਏ ਗਏ ਹਨ। ਇਨ੍ਹਾਂ ਪੋਸਟਰਾਂ ’ਤੇ ਜੀ. ਆਰ. ਪੀ. ਦੇ 2 ਫੋਨ ਨੰਬਰ ਦਿੱਤੇ ਗਏ ਹਨ ਅਤੇ ਲਿਖਿਆ ਗਿਆ ਹੈ ਕਿ ਵਾਂਟਿਡ ਅੰਮ੍ਰਿਤਪਾਲ ਦੀ ਸੂਚਨਾ ਦੇਣ ਵਾਲੇ ਦਾ ਨਾਮ-ਪਤਾ ਗੁਪਤ ਰੱਖਿਆ ਜਾਵੇਗਾ।

ALSO READ :- ਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰ ਤੋਂ 15 ਸਾਲਾ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ‘ਚ ਤਬਦੀਲੀ ਦੀ ਮੰਗ

ਦਸ ਦਈਏ ਕੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਆਪਣੇ ਇੱਕ ਸਾਥੀ ਨੂੰ ਰਿਹਾਅ ਕਰਵਾਉਣ ਲਈ 23 ਫਰਵਰੀ ਨੂੰ ਅਜਨਾਲਾ ਥਾਣੇ ਦਾ ਘਿਰਾਓ ਕੀਤਾ ਸੀ। ਇਸ ਘਿਰਾਓ ਦੌਰਾਨ ਹਿੰਸਾ ਵੀ ਹੋਈ ਸੀ। 18 ਮਾਰਚ ਨੂੰ ਇਸੇ ਮਾਮਲੇ ਤਹਿਤ ਜਲੰਧਰ ਦੇ ਸ਼ਾਹਕੋਟ-ਮਲਸੀਆਂ ਰੋਡ ਉੱਤੇ ਅਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਨਾਕਾ ਲਗਾ ਕੇ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਉਹ ਫ਼ਰਾਰ ਹੋ ਗਿਆ ਸੀ। ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਅੰਮ੍ਰਿਤਪਾਲ ਸਿੰਘ ਨੂੰ ਫ਼ਿਲਹਾਲ ਪੰਜਾਬ ਪੁਲਸ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ।The search for Amritpal continues

[wpadcenter_ad id='4448' align='none']