CM ਮਾਨ ਨੇ ਕੇਂਦਰ ਨੂੰ ਪੰਜਾਬ ਵਿਧਾਨ ਸਭਾ ‘ਚ ਪਾਸ ਮਤੇ ਦੀ ਦੁਆਈ ਯਾਦ

What the CM said to the Centre
What the CM said to the Centre

What the CM said to the Centre

ਮੁੱਖ ਮੰਤਰੀ ਭਗਵੰਤ ਮਾਨ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਦੀ ਮੰਗ ਨੂੰ ਦੁਹਰਾਇਆ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਲਿਖੇ ਪੱਤਰ ’ਚ ਉਨ੍ਹਾਂ ਯਾਦ ਕਰਵਾਇਆ ਕਿ ਪੰਜਾਬ ਵਿਧਾਨ ਸਭਾ ਨੇ 22 ਮਾਰਚ, 2023 ਨੂੰ ਆਪਣੀ ਬੈਠਕ ’ਚ ਸਰਬਸੰਮਤੀ ਨਾਲ ਅਧਿਕਾਰਤ ਮਤਾ ਪਾਸ ਕੀਤਾ ਸੀ, ਜਿਸ ’ਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਇੰਡੀਅਨ ਏਅਰਫੋਰਸ ਸਟੇਸ਼ਨ, ਹਲਵਾਰਾ, ਜ਼ਿਲ੍ਹਾ ਲੁਧਿਆਣਾ, ਪੰਜਾਬ ਵਿਖੇ ਬਣਾਏ ਜਾਣ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦੀ ਅਪੀਲ ਕੀਤੀ ਗਈ ਸੀ। 

CM ਮਾਨ ਨੇ ਕਿਹਾ ਕਿ ਇਸ ਹਵਾਈ ਅੱਡੇ ਦੀ ਅੰਤ੍ਰਿਮ ਟਰਮੀਨਲ ਇਮਾਰਤ ਇਸ ਮਹੀਨੇ ਦੇ ਅੰਤ ਤੱਕ ਬਣ ਕੇ ਤਿਆਰ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਇਸ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਹੈ ਤੇ ਉਨ੍ਹਾਂ ਨੇ ਇਸ ਸਬੰਧੀ ਪਿਛਲੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਵੀ ਬੇਨਤੀ ਕੀਤੀ ਸੀ।

also read-ਆਪ’ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਲੱਗਾ ਵੱਡਾ ਸਦਮਾ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ ‘ਤੇ ਇਹ ਮਾਮਲਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਉਠਾਇਆ ਹੈ ਕਿਉਂਕਿ ਇਹ ਮੁੱਦਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੁਹਰਾਇਆ ਕਿ ਹਵਾਈ ਅੱਡੇ ਦਾ ਨਾਂ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣਾ ਉਸ ਮਹਾਨ ਸ਼ਹੀਦ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਦੀ ਰੱਖਿਆ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਸ਼ਹੀਦ ਨੌਜਵਾਨ ਪੀੜ੍ਹੀ ਨੂੰ ਆਪਣੇ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ’ਚ ਅਹਿਮ ਭੂਮਿਕਾ ਨਿਭਾਈ। ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ਾਂ ’ਚ ਤੇ ਫਿਰ ਦੇਸ਼ ’ਚ ਆਜ਼ਾਦੀ ਦੀ ਪ੍ਰਾਪਤੀ ਲਈ ਅਣਥੱਕ ਯਤਨ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ ਤੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣਾ ਇਸ ਮਹਾਨ ਸ਼ਹੀਦ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਤੇ ਹੋਰ ਸੰਸਥਾਵਾਂ ਦਾ ਨਾਂ ਰੱਖਣਾ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਂ ਮਹਾਨ ਕੌਮੀ ਆਗੂਆਂ ਦੇ ਨਾਂ ‘ਤੇ ਰੱਖਣਾ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰ ਸਕਦਾ ਹੈ। What the CM said to the Centre

[wpadcenter_ad id='4448' align='none']