ਕਿਰਨਦੀਪ ਕੌਰ ਤੋਂ ਹਵਾਈ ਅੱਡੇ ‘ਤੇ ਪੁੱਛਗਿੱਛ ਜਾਰੀ,ਮਹਿਲਾ ਪੁੁਲਿਸ ਵੀ ਮੌਕੇ ‘ਤੇ ਪੁੱਜੀ

Women police also reached the spot ਪੰਜਾਬ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਰੋਕ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਵਾਈ ਅੱਡੇ ’ਤੇ ਮਹਿਲਾ ਪੁਲਿਸ ਵੀ ਪਹੁੰਚ ਚੁੱਕੀ ਹੈ, ਮੰਨਿਆ ਜਾ ਰਿਹਾ ਹੈ ਕਿ ਮਹਿਲਾ ਪੁਲਿਸ ਦੀ ਮਦਦ ਦੇ ਨਾਲ ਵੀ ਕਿਰਨਦੀਪ ਕੌਰ ਤੋਂ ਪੁੱਛਗਿੱਛ ਕੀਤੀ ਜਾਵੇਗੀ।Women police also reached the spot

ਇਹ ਦੱਸਿਆ ਜਾ ਰਿਹਾ ਹੈ ਕਿ ਕਿਰਨਦੀਪ ਕੌਰ ਅੰਮ੍ਰਿਤਸਰ ਦੇ ਏਅਰਪੋਰਟ ਤੋਂ ਲੰਡਨ ਜਾਣ ਦੀ ਕੋਸ਼ਿਸ਼ ਕਰ ਰਹੀ ਸੀ।ਪਰ ਜਿਵੇਂ ਹੀ ਪੁਲਿਸ ਨੂੰ ਇਸ ਦਾ ਪਤਾ ਲੱਗਿਆ ਤਾਂ ਪੁਲਿਸ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚ ਗਈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਏਅਰਪੋਰਟ ‘ਤੇ ਹੀ ਕਿਰਨਦੀਪ ਕੌਰ ਤੋਂ ਪੁੱਛਗਿੱਛ ਕਰ ਰਹੀ ਹੈ।

also read :- ਦਿਲਜੀਤ ਦੋਸਾਂਝ ਦਾ ਨਵਾਂ ਮਿੱਤਰ ਬਣਿਆ ਮਸ਼ਹੂਰ ਡਿਪਲੋ ,ਇੰਸਟਾਗ੍ਰਾਮ ਤੇ ਸਾਂਝਾ ਕੀਤਾ ਇਹ ਵੀਡੀਓ


ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਕਿਰਨਦੀਪ ਕੋਲੋਂ ਇੱਕ ਵੱਖਰੇ ਕਮਰੇ ’ਚ ਬਿਠਾ ਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਵੱਲੋਂ ਕਿਰਨਦੀਪ ਕੌਰ ਨੂੰ ਅਜੇ ਤੱਕ ਹਿਰਾਸਤ ਵਿੱਚ ਲਏ ਜਾਣ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ। ਅੰਮ੍ਰਿਤਸਰ ਏਅਰਪੋਰਟ ’ਚ ਪੰਜਾਬ ਪੁਲਿਸ ਅਤੇ ਇਮੀਗ੍ਰੇਸ਼ਨ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।Women police also reached the spot

[wpadcenter_ad id='4448' align='none']