Kirandeep Kaur could not go to UK ਖਾਲਿਸਤਾਨ ਪੱਖੀ ਆਗੂ ਅਤੇ ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਵੀਰਵਾਰ ਨੂੰ ਬਰਤਾਨੀਆ ਜਾਣ ਤੋਂ ਰੋਕ ਦਿੱਤਾ। ਕਿਰਨਦੀਪ ਕੌਰ ਨੂੰ ਲੰਮੀ ਪੁਛਗਿੱਛ ਤੋਂ ਬਾਅਦ ਅੰਮ੍ਰਿਤਸਰ ਏਅਰਪੋਰਟ ਤੋਂ ਵਾਪਸ ਪਿੰਡ ਭੇਜ ਦਿੱਤਾ ਗਿਆ ਹੈ। ਦੱਸ ਦਈਏ ਕਿ ਅੱਜ ਕਿਰਨਦੀਪ ਕੌਰ 11:30 ਵਜੇ ਯੂਕੇ ਜਾਣ ਲਈ ਏਅਰਪੋਰਟ ਉਤੇ ਆਈ ਸੀ ਅਤੇ ਦੁਪਹਿਰ 2:30 ਵਜੇ ਫਲਾਇਟ ਵਿੱਚ ਯੂਕੇ ਜਾਣਾ ਸੀ। ਕਿਰਨਦੀਪ ਨੂੰ ਯੂਕੇ ਨਹੀਂ ਜਾਣ ਦਿੱਤਾ ਗਿਆ ਅਤੇ ਵਾਪਸ ਪਿੰਡ ਭੇਜ ਦਿੱਤਾ ਗਿਆ।Kirandeep Kaur could not go to UK
also read :- ਕਿਰਨਦੀਪ ਕੌਰ ਤੋਂ ਹਵਾਈ ਅੱਡੇ ‘ਤੇ ਪੁੱਛਗਿੱਛ ਜਾਰੀ
ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਹਿਰਾਸਤ ‘ਚ ਲਏ ਜਾਣ ਦੀ ਖ਼ਬਰ ਸੀ। ਹਾਲਾਂਕਿ, ਪੰਜਾਬ ਪੁਲਿਸ ਨਾਲ ਜੁੜੇ ਇੱਕ ਸੂਤਰ ਨੇ ਕਿਹਾ ਕਿ ਉਹ ਪਹਿਲਾਂ ਹੀ ਪੁਲਿਸ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ ਅਤੇ ਉਸਨੂੰ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ। ਸੂਤਰ ਨੇ ਦੱਸਿਆ ਕਿ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਕਿਰਨਦੀਪ ਦੇ ਪਤੀ ਨੂੰ ਉਸ ਦੇ ਪਿਛੋਕੜ ਨੂੰ ਦੇਖਦੇ ਹੋਏ ਪੁੱਛਗਿੱਛ ਲਈ ਹੀ ਰੋਕ ਦਿੱਤਾ।Kirandeep Kaur could not go to UK