Saturday, December 28, 2024

1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

Date:


ਚੰਡੀਗੜ੍ਹ, 23 ਸਤੰਬਰ:

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਇਸ ਭਰਤੀ ਪ੍ਰਕਿਰਿਆ ਨੂੰ ਬਹਾਲ ਕਰ ਦਿੱਤਾ।

ਇਸ ਫੈਸਲੇ ਉਪਰੰਤ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਯੂਨੀਅਨ ਦੇ ਆਗੂਆਂ ਵੱਲੋਂ ਉਚੇਰੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਭਰਤੀ ਪ੍ਰਕਿਰਿਆ ਸਬੰਧੀ ਚੱਲ ਰਹੀ ਕਾਨੂੰਨੀ ਚਾਰਾਜੋਈ ਦੌਰਾਨ ਕੀਤੀ ਗਈ ਮਦਦ ਲਈ ਧੰਨਵਾਦ ਕੀਤਾ ਗਿਆ।

ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹੁਕਮ ਸਨ  ਕਿ ਇਸ ਭਰਤੀ ਪ੍ਰਕਿਰਿਆ ਨੂੰ  ਬਹਾਲ ਕਰਵਾਉਣ ਲਈ ਪੂਰਾ ਜ਼ੋਰ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਭਰਤੀ ਸਬੰਧੀ ਪ੍ਰਕਿਰਿਆ ਨੂੰ ਜਲਦ ਨੇਪਰੇ ਚਾੜ੍ਹ ਦਿੱਤਾ ਜਾਵੇਗਾ ਅਤੇ ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਮੁੜ ਤਰੱਕੀ ਦੇ ਰਾਹ ਤੇ ਲਿਆਂਦਾ ਜਾਵੇਗਾ।
1158  ਸਹਾਇਕ ਪ੍ਰੋਫੈਸਰ ਯੂਨੀਅਨ ਦੇ ਕਨਵੀਨਰ ਡਾ. ਜਸਵਿੰਦਰ ਕੌਰ ਵਲੋਂ  ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ  ਹਾਈਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਫੋਨ ਉਤੇ  ਧੰਨਵਾਦ ਕੀਤਾ ਗਿਆ ਅਤੇ ਕਿਹਾ ਪੰਜਾਬ ਸਰਕਾਰ ਦੇ ਸਹਿਯੋਗ ਤੋਂ ਬਿਨਾਂ ਸਾਡੀ ਇਸ ਕੇਸ ਵਿੱਚ ਜਿੱਤ ਸੰਭਵ ਨਹੀਂ ਸੀ।

ਯੂਨੀਅਨ ਆਗੂ ਡਾ. ਸੁਹੇਲ, ਡਾ. ਬਲਵਿੰਦਰ ਸਿੰੰਘ ਚਹਿਲ, ਡਾ. ਹਰਜਿੰਦਰ ਸਿੰਘ , ਡਾ. ਕਰਮਜੀਤ ਸਿੰਘ, ਚਿਰਾਗ ਗਰਗ, ਤਜਿੰਦਰ ਸਿੰਘ ਅਤੇ ਡਾ. ਰੋਹਿਤ ਢੀਂਗਰਾ ਨੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ  ਉਨ੍ਹਾਂ ਦਾ ਧੰਨਵਾਦ  ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਹਿਯੋਗ ਬਿਨ੍ਹਾਂ ਯੂਨੀਅਨ ਇਹ ਕੇਸ ਹਾਈ ਕੋਰਟ ਵਿੱਚ ਨਹੀਂ ਜਿੱਤ ਸਕਦੀ ਸੀ।

Share post:

Subscribe

spot_imgspot_img

Popular

More like this
Related