Monday, December 23, 2024

ਆਮ ਆਦਮੀ ਕਲੀਨਿਕਾਂ ਨੇ ਮਰੀਜ਼ਾਂ ਦੇ ਬਚਾਏ 1000 ਕਰੋੜ ਤੋਂ ਵੀ ਵੱਧ ਰੁਪਏ

Date:

Patients saved more than 1000 crore rupees
ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਆਮ ਆਦਮੀ ਕਲੀਨਿਕਾਂ ਵਿਚ ਹੁਣ ਤਕ 2 ਕਰੋੜ 7 ਲੱਖ ਮਰੀਜ਼ ਇਲਾਜ ਕਰਵਾ ਚੁੱਕੇ ਹਨ। ਸੂਬਾ ਸਰਕਾਰ ਦੇ ਅੰਕੜਿਆਂ ਮੁਤਾਬਕ ਇਸ ਪਹਿਲਕਦਮੀ ਨਾਲ ਮਰੀਜ਼ਾਂ ਦੀ ਤਕਰੀਬਨ ਹਜ਼ਾਰ ਕਰੋੜ ਰੁਪਏ ਤੋਂ ਵੀ ਦੀ ਬਚਤ ਹੋਈ ਹੈ। 

ਪੰਜਾਬ ਵਿਚ ਪਹਿਲਾਂ ਤੋਂ ਹੀ 842 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਤੇ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 30 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਪੰਜਾਬ ’ਚ ਹੁਣ ਕੁੱਲ 872 ਕਲੀਨਿਕ ਕਾਰਜਸ਼ੀਲ ਹੋ ਚੁੱਕੇ ਹਨ। ਮੁੱਖ ਮੰਤਰੀ ਵੱਲੋਂ ਜਨਤਾ ਨੂੰ ਸਮਰਪਿਤ ਕੀਤੇ ਗਏ 30 ਕਲੀਨਿਕਾਂ ’ਚੋਂ ਬਠਿੰਡਾ ਵਿਚ 5, ਹੁਸ਼ਿਆਰਪੁਰ ’ਚ 2, ਮਾਨਸਾ ’ਚ 7, ਮੋਗਾ ’ਚ 3, ਪਟਿਆਲਾ ’ਚ 6, ਐੱਸ. ਏ. ਐੱਸ. ਨਗਰ ਮੋਹਾਲੀ ’ਚ 5 ਅਤੇ ਸ੍ਰੀ ਮੁਕਤਸਰ ਸਾਹਿਬ ’ਚ 2 ਕਲੀਨਿਕ ਸ਼ਾਮਲ ਹਨ। ਇਨ੍ਹਾਂ ਕਲੀਨਿਕਾਂ ’ਚ ਕੁੱਲ 80 ਤਰ੍ਹਾਂ ਦੀਆਂ ਦਵਾਈਆਂ ਤੇ 38 ਟੈਸਟਾਂ ਦੀ ਸਹੂਲਤ ਮੁਹੱਈਆ ਮੁਫ਼ਤ ਕਰਵਾਈ ਜਾ ਰਹੀ ਹੈ। Patients saved more than 1000 crore rupees

ਇਨ੍ਹਾਂ ਕਲੀਨਿਕਾਂ ’ਚ 72 ਲੱਖ ਤੋਂ ਵੱਧ ਜਾਂਚ ਟੈਸਟ ਮੁਫਤ ਕੀਤੇ ਗਏ ਹਨ। ਇਨ੍ਹਾਂ ਸਹੂਲਤਾਂ ਨੇ ਸੂਬੇ ਦੇ ਲੋਕਾਂ ਦੇ ਸਿਹਤ ਸੰਭਾਲ ‘ਤੇ ਹੋਣ ਵਾਲੇ 1050 ਕਰੋੜ ਰੁਪਏ ਦੇ ਖਰਚੇ ਦੀ ਬੱਚਤ ਕਰਨ ’ਚ ਯੋਗਦਾਨ ਪਾਇਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਦਵਾਈਆਂ ਖਰੀਦਣ ਅਤੇ ਸਪਲਾਈ ਚੇਨ ਦੇ ਕੇਂਦਰੀਕਰਨ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।ਸੀ. ਐੱਮ. ਓਜ਼/ਐੱਸ. ਐੱਮ. ਓਜ਼ ਨੂੰ ਸਥਾਨਕ ਪੱਧਰ ’ਤੇ ਦਵਾਈਆਂ ਦੀ ਖਰੀਦ ਲਈ ਅਧਿਕਾਰਤ ਕੀਤਾ ਗਿਆ ਹੈ। ਇਸ ਪਹਿਲਕਦਮੀ ਨਾਲ ਮਰੀਜ਼ਾਂ ਦੀ ਲਗਭਗ 102.98 ਕਰੋੜ ਰੁਪਏ ਦੀ ਬੱਚਤ ਹੋਈ ਹੈ।

also read :- ਪ੍ਰਧਾਨ ਮੰਤਰੀ ਮੋਦੀ ਨੇ ਨਿਊਯਾਰਕ ‘ਚ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਕੀਤੀ ਮੁਲਾਕਾਤ

ਸਾਰੀਆਂ ਸੈਕੰਡਰੀ ਸਿਹਤ ਸਹੂਲਤਾਂ ’ਤੇ ਮੁਫ਼ਤ ਐਕਸ-ਰੇ ਅਤੇ ਅਲਟਰਾਸਾਊਂਡ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 512 ਪ੍ਰਾਈਵੇਟ ਐਕਸ-ਰੇ ਅਤੇ ਅਲਟਰਾਸਾਊਂਡ ਸੈਂਟਰਾਂ ਨੂੰ ਮਾਮੂਲੀ ਸਰਕਾਰੀ ਨਿਰਧਾਰਤ ਦਰਾਂ ‘ਤੇ ਸੇਵਾਵਾਂ ਪ੍ਰਦਾਨ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਮੌਜੂਦਾ ਸਰਕਾਰੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸੂਬੇ ਵਿਚ ਰੋਜ਼ਾਨਾ ਕੀਤੇ ਜਾਣ ਵਾਲੇ ਅਲਟਰਾਸਾਊਂਡ ਦੀ ਗਿਣਤੀ 650 ਤੋਂ ਵਧ ਕੇ 1350 ਹੋ ਗਈ ਹੈ, ਜਦਕਿ ਸੂਬੇ ’ਚ ਐਕਸ-ਰੇ ਦੀ ਗਿਣਤੀ 3,000 ਤੋਂ ਵੱਧ ਕੇ 4,200 ਹੋ ਗਈ ਹੈ। ਹੁਣ ਤੱਕ ਕੁੱਲ 7.52 ਲੱਖ ਮਰੀਜ਼ਾਂ (5.67 ਲੱਖ ਐਕਸ-ਰੇ ਸੇਵਾਵਾਂ ਅਤੇ 1.85 ਲੱਖ ਯੂ. ਐੱਸ. ਜੀ. ਸੇਵਾਵਾਂ ਪ੍ਰਾਪਤ ਕੀਤੀਆਂ) ਨੇ ਇਨ੍ਹਾਂ ਸੇਵਾਵਾਂ ਦੀ ਵਰਤੋਂ ਕੀਤੀ ਹੈ।Patients saved more than 1000 crore rupees

Share post:

Subscribe

spot_imgspot_img

Popular

More like this
Related

ਐਨ ਡੀ ਆਰ ਐਫ ਅਤੇ ਫੌਜ ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ 

ਐਸ.ਏ.ਐਸ.ਨਗਰ, 22 ਦਸੰਬਰ, 2024: ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ 4:30...

ਮੋਹਾਲੀ ਦੇ ਜਸਜੀਤ ਸਿੰਘ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਬਣੇ ਪੀ.ਸੀ.ਐਸ. ਅਫਸਰ

ਮੋਹਾਲੀ, 22 ਦਸੰਬਰ ਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਰਜਿਸਟਰ ਏ-2...