ਖੁਰਾਕ ਸਿਵਲ ਸਪਲਾਈ ਵਿਭਾਗ ਕਲੈਰੀਕਲ ਯੂਨੀਅਨ ਦੀ ਸਰਬਸੰਮਤੀ ਨਾਲ ਹੋਈ ਚੋਣ

Date:

ਫਿਰੋਜ਼ਪੁਰ 25 ਸਤੰਬਰ 2024 (   ) ਖੁਰਾਕ ਸਿਵਲ ਸਪਲਾਈ ਵਿਭਾਗ ਫਿਰੋਜ਼ਪੁਰ ਕਲੈਰੀਕਲ ਮੁਲਾਜ਼ਮਾਂ ਦੀ ਜਿਲ੍ਹਾ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਕਰਮਚਾਰੀ ਯੂਨੀਅਨ ਫਿਰੋਜ਼ਪਰ ਮਨਹੋਰ ਲਾਲ, ਪੰਜਾਬ ਜਨਰਲ ਸਕੱਰਤ ਪਿੱਪਲ ਸਿੰਘ ਸਿੱਧੂ, ਪ੍ਰਦੀਪ ਵਿਨਾਇਕ ਜਿਲ੍ਹਾਂ ਖਿਜਾਨਚੀ ਅਤੇ ਫੂਡ ਸਪਲਾਈ ਵਿਭਾਗ ਦੇ ਜਨਰਲ ਸਕੱਤਰ ਹਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ  ਦੀ ਚੋਣ ਕੀਤੀ ਗਈ।

                    ਇਸ ਮੌਕੇ ਜਿਲ੍ਹ ਪ੍ਰਧਾਨ ਕਲੈਰੀਕਲ ਯੂਨੀਅਨ ਮਨਹੋਰ ਲਾਲ ਜਨਰਲ ਸਕੱਤਰ ਪਿੱਪਲ ਸਿੰਘ ਅਤੇ ਪ੍ਰਦੀਪ ਵਿਨਾਇਕ ਜਿਲ੍ਹ ਖਿਜਾਨਚੀ ਨੇ ਦੱਸਿਆ ਕਿ ਜਿਲ੍ਹਾ ਪ੍ਰਧਾਨ ਗੋਬਿੰਦ ਮੁਟਨੇਜਾ ਦੀ ਬਦਲੀ ਜਿਲ੍ਹਾ ਫਿਰੋਜ਼ਪੁਰ ਤੋਂ ਬਾਹਰ ਹੋਣ ਕਾਰਨ ਦੁਬਾਰਾ ਚੋਣ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਚੋਣ ਨੂੰ ਭੰਗ ਕਰਦੇ ਹੋਏ ਨਵੀਂ ਚੋਣ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਮੱਲ੍ਹੀ ਜਿਲਾ ਪ੍ਰਧਾਨ  ਅਤੇ ਗੁਰਪ੍ਰੀਤ ਸਿੰਘ ਸਟੈਨੋ ਜਿਲਾ ਜਨਰਲ ਸਕੱਤਰ ਸਰਬਸੰਮਤੀ ਨਾਲ ਖੁਰਾਕ ਸਿਵਲ ਸਪਲਾਈ ਵਿਭਾਗ ਕਰਮਚਾਰੀ ਐਸੋਸੀਏਸ਼ਨ ਦੇ ਅਹੁੱਦੇਦਾਰ ਚੁਣੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਗੁਰਬਚਨ ਸਿੰਘ ਜਿਲ੍ਹਾ ਵਿੱਤ ਸਕੱਤਰ, ਅਮਿਤ ਕੁਮਾਰ ਥਿੰਦ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ, ਪਵਨਦੀਪ ਸਿੰਘ ਜਿਲ੍ਹਾ ਮੀਤ ਪ੍ਰਧਾਨ, ਮਿਸ ਰੀਨਾ ਜਿਲ੍ਹਾ ਮੀਤ ਪ੍ਰਧਾਨ, ਹਰਵਿੰਦਰ ਸਿੰਘ ਜਿਲ੍ਹਾ ਅਡੀਸ਼ਨਲ ਜਨਰਲ ਸਕੱਤਰ, ਅਸ਼ਵਨੀ ਕੁਮਾਰ ਜਿਲ੍ਹਾ ਮੁੱਖ ਸਲਾਹਕਾਰ, ਕ੍ਰਿਸ਼ਨ ਕੁਮਾਰ ਗਰਗ ਜਿਲ੍ਹਾ ਪ੍ਰੈਸ ਸਕੱਤਰ, ਮੰਨਨ,ਅਮਰਜੀਤ ਸਿੰਘ, ਸ੍ਰੀਮਤੀ ਕਵੇਰੀ ਅਤੇ ਸੁਖਵਿੰਦਰ ਸਿੰਘ ਨੂੰ ਜਿਲ੍ਹ ਬਾਡੀ ਮੈਬਰ ਨਿਯੁਕਤ ਕੀਤੀ ਗਿਆ ਹੈ।

                   ਇਸ ਮੌਕੇ ਨਵਨਿਯੁਕਤ ਹੋਏ ਜਿਲ੍ਹਾ ਪ੍ਰਧਾਨ ਅਤੇ ਜਨਰਲ ਸਕੱਤਰ ਵੱਲੋਂ ਇਹ ਵਿਸ਼ਵਾਸ਼ ਦਿਵਾਇਆ ਗਿਆ ਕੇ ਉਹ ਆਪਣਾ ਕੰਮ ਪੂਰੀ ਈਮਾਨਦਾਰੀ ਤੇ ਲਗਨ ਨਾਲ ਕਰਨਗੇ ਅਤੇ ਆਪਣੇ ਸਟਾਫ ਦੀ ਹਰ ਕੰਮ ਵਿੱਚ ਪੂਰੀ ਮੱਦਦ ਕਰਨਗੇ, ਨਾਲ ਦੀ ਨਾਲ ਸਟਾਫ ਦੇ ਅੜੇ ਥੁੜੇ ਕੰਮ ਪਹਿਲ ਦੇ ਅਧਾਰ ਤੇ ਕਰਨਗੇ। ਇਸ ਮੌਕੇ ਸਮੂਹ ਸਟਾਫ ਵਲੋਂ ਨਵੀ ਚੁਣੀ ਗਈ ਟੀਮ ਨੂੰ ਵਧਾਈਆਂ ਦਿਤੀਆਂ ਗਈਆਂ ਤੇ ਮੂੰਹ ਮਿੱਠਾ ਕਰਵਾਇਆ ਗਿਆ।

Share post:

Subscribe

spot_imgspot_img

Popular

More like this
Related

24 ਦਸੰਬਰ ਤੱਕ ਮਨਾਇਆ ਜਾਵੇਗਾ ਸੁਸ਼ਾਸਨ ਹਫ਼ਤਾ-ਡਿਪਟੀ ਕਮਿਸ਼ਨਰ

ਮਾਨਸਾ, 19 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ...