A big update related to the weather in Punjab!
ਪੰਜਾਬ ਵਿਚ ਅਚਾਨਕ ਵਧੀ ਗਰਮੀ ਵਿਚਾਲੇ ਅੱਜ ਬਾਰਿਸ਼ ਦੇ ਆਸਾਰ ਬਣ ਰਹੇ ਹਨ। ਬੀਤੇ ਦਿਨੀਂ ਚੰਡੀਗੜ੍ਹ ਵਿਚ ਬਾਰਿਸ਼ ਹੋਈ ਸੀ। ਉੱਥੇ ਹੀ ਚੰਡੀਗੜ੍ਹ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਵੀ ਹਲਕੀ ਬਾਰਿਸ਼ ਹੋਈ ਸੀ, ਜਿਸ ਨਾਲ ਸਥਾਨਕ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਤੇ ਔਸਤਨ ਤਾਪਮਾਨ ਵਿਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਮੋਹਾਲੀ ਵਿਚ ਚੰਗੀ ਬਾਰਿਸ਼ ਦੀ ਸੰਭਾਵਨਾ ਬਣ ਰਹੀ ਹੈ। ਇਸ ਤੋਂ ਇਲਾਵਾ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਕਪੂਰਥਲਾ, ਮੋਗਾ, ਬਰਨਾਲਾ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਵੀ ਹਲਕੀ ਬਾਰਿਸ਼ ਦੀ ਸੰਭਵਨਾ ਹੈ। A big update related to the weather in Punjab!
also read :- ਪੰਜਾਬ ਦੇ ਸਕੂਲਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਕਦਮ
ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਆਲਮ ਇਹ ਹੈ ਕਿ ਤੇਜ਼ ਧੁੱਪ ਕਾਰਣ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 36 ਡਿਗਰੀ ਪਾਰ ਕਰ ਗਿਆ ਹੈ ਤੇ ਕਈ ਜ਼ਿਲ੍ਹਿਆਂ ਵਿਚ ਤਾਂ ਇਹ 40 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ। ਫਰੀਦਕੋਟ ਵਿਚ ਤਾਪਮਾਨ 39.5 ਡਿਗਰੀ, ਬਠਿੰਡਾ ਵਿਚ 37.9, ਲੁਧਿਆਣਾ ਵਿਚ 36.3 ਅਤੇ ਅੰਮ੍ਰਿਤਸਰ ਵਿਚ 35.4 ਡਿਗਰੀ ਦਰਜ ਕੀਤਾ ਗਿਆ ਹੈ। ਮਾਨਸੂਨ ਦੀ ਵਾਪਸੀ ਸ਼ੁਰੂ ਹੋ ਗਈ ਹੈ। ਇਸ ਕਾਰਨ ਰਸਤੇ ਵਿਚ ਪੈਂਦੇ ਹਰ ਖੇਤਰ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। A big update related to the weather in Punjab!