Monday, December 30, 2024

ਭਾਰਤ-ਪਾਕਿਸਤਾਨ ਦਾ ਮਹਾਮੁਕਾਬਲਾ ਦੇਖਣ ਲਈ ਹੋ ਜਾਓ ਤਿਆਰ , ਸਿਰਫ਼ 342 ਰੁਪਏ ‘ਚ ਮਿਲੇਗੀ ਟਿਕਟ

Date:

IND vs PAK Match Ticket Price

ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2024 ਸੰਯੁਕਤ ਅਰਬ ਅਮੀਰਾਤ ਵਿੱਚ ਆਯੋਜਿਤ ਕੀਤਾ ਜਾਣਾ ਹੈ। ਇਹ ਟੂਰਨਾਮੈਂਟ 3 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਹਰਮਨਪ੍ਰੀਤ ਕੌਰ ਦੀ ਅਗਵਾਈ ਵਿੱਚ ਭਾਰਤੀ ਟੀਮ ਦੁਬਈ ਪਹੁੰਚ ਗਈ ਹੈ। ਇਸ ਦੇ ਨਾਲ ਹੀ ਆਈਸੀਸੀ ਨੇ ਮਹਿਲਾ ਟੀ-20 ਵਿਸ਼ਵ ਕੱਪ ਮੈਚਾਂ ਦੀਆਂ ਟਿਕਟਾਂ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਆਨਲਾਈਨ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ, ਪਰ ਭਾਰਤ ਅਤੇ ਪਾਕਿਸਤਾਨ ਮਹਿਲਾ ਟੀਮ ਵਿਚਾਲੇ ਹੋਣ ਵਾਲੇ ਮਹਾਮੁਕਾਬਲੇ ਦੀਆਂ ਟਿਕਟਾਂ ਦੀਆਂ ਕੀਮਤਾਂ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ!

ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ 6 ਅਕਤੂਬਰ ਨੂੰ ਆਹਮੋ-ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਭਾਰਤੀ ਸਮੇਂ ਅਨੁਸਾਰ ਦੁਪਹਿਰ 3:30 ਵਜੇ ਭਿੜਨਗੀਆਂ। ਇਸ ਦਿਨ ਸ਼ਾਮ ਨੂੰ ਇਸੇ ਮੈਦਾਨ ‘ਤੇ ਵੈਸਟਇੰਡੀਜ਼ ਅਤੇ ਸਕਾਟਲੈਂਡ ਵਿਚਾਲੇ ਮੈਚ ਹੋਵੇਗਾ। ਅਜਿਹੀ ਸਥਿਤੀ ਵਿੱਚ, ਆਈਸੀਸੀ ਨੇ ਦੋਵਾਂ ਮੈਚਾਂ ਨੂੰ ਮਿਲਾ ਕੇ ਇੱਕ ਟਿਕਟ ਜਾਰੀ ਕੀਤੀ ਹੈ। ਸਭ ਤੋਂ ਘੱਟ ਕੀਮਤ ਵਾਲੀ ਟਿਕਟ ਸਿਰਫ 15 ਦਿਰਹਮ ਹੈ, ਭਾਰਤੀ ਰੁਪਏ ਵਿੱਚ ਇਹ ਕੀਮਤ ਲਗਭਗ 342 ਰੁਪਏ ਹੈ। ਹਾਲਾਂਕਿ, ਵੱਖ-ਵੱਖ ਸਟੈਂਡਾਂ ਦੀਆਂ ਟਿਕਟਾਂ ਦੀਆਂ ਕੀਮਤਾਂ ਵੀ ਵੱਖਰੀਆਂ ਹਨ, ਜੋ ਕਿ 25 ਦਿਰਹਮ ਯਾਨੀ ਲਗਭਗ 570 ਭਾਰਤੀ ਰੁਪਏ ਹਨ। ਤੁਸੀਂ ਵੈੱਬਸਾਈਟ t20worldcup.platinumlist.net ‘ਤੇ ਆਨਲਾਈਨ ਟਿਕਟਾਂ ਬੁੱਕ ਕਰ ਸਕਦੇ ਹੋ। 18 ਸਾਲ ਜਾਂ ਇਸ ਤੋਂ ਘੱਟ ਉਮਰ ਦੇ ਲੋਕਾਂ ਨੂੰ ਸਟੇਡੀਅਮ ‘ਚ ਮੈਚ ਦੇਖਣ ਲਈ ਟਿਕਟ ਦੀ ਲੋੜ ਨਹੀਂ ਪਵੇਗੀ।

Read Also : ਸਾਵਧਾਨ ! ਪੈਰਾਸੀਟਾਮੋਲ ਸਮੇਤ 53 ਦਵਾਈਆਂ Quality Test ‘ਚ ਫੇਲ੍ਹ

ਦੱਸ ਦੇਈਏ ਕਿ ਮਹਿਲਾ ਟੀ-20 ਵਿਸ਼ਵ ਕੱਪ 2024 ਵਿੱਚ ਕੁੱਲ 10 ਟੀਮਾਂ ਹਿੱਸਾ ਲੈ ਰਹੀਆਂ ਹਨ। ਇਨ੍ਹਾਂ 10 ਟੀਮਾਂ ਨੂੰ 5-5 ਦੇ ਦੋ ਵੱਖ-ਵੱਖ ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਟੀਮ ਨੂੰ ਗਰੁੱਪ-ਏ ਵਿੱਚ ਰੱਖਿਆ ਗਿਆ ਹੈ। ਇਸ ਟੀਮ ਵਿੱਚ ਭਾਰਤ ਤੋਂ ਇਲਾਵਾ ਨਿਊਜ਼ੀਲੈਂਡ, ਪਾਕਿਸਤਾਨ, ਸ੍ਰੀਲੰਕਾ ਅਤੇ ਆਸਟ੍ਰੇਲੀਆ ਦੀਆਂ ਟੀਮਾਂ ਹਨ। ਇਸ ਦੇ ਨਾਲ ਹੀ ਭਾਰਤ ਅਤੇ ਪਾਕਿਸਤਾਨ ਇਸ ਫਾਰਮੈਟ ਵਿੱਚ 15 ਵਾਰ ਇੱਕ ਦੂਜੇ ਦਾ ਸਾਹਮਣਾ ਕਰ ਚੁੱਕੇ ਹਨ। ਜਿਸ ‘ਚ ਭਾਰਤੀ ਟੀਮ ਨੇ 12 ਮੈਚ ਜਿੱਤੇ ਹਨ, ਜਦਕਿ 3 ਮੈਚਾਂ ‘ਚ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਟੀ-20 ਵਿਸ਼ਵ ਕੱਪ 2023 ‘ਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ।

IND vs PAK Match Ticket Price

Share post:

Subscribe

spot_imgspot_img

Popular

More like this
Related

ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ  ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ

ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ, 2024: ਐਸ.ਡੀ.ਐਮ, ਡੇਰਾਬੱਸੀ, ਅਮਿਤ...

ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਤਲਵੰਡੀ ਨਿਪਾਲਾਂ (ਮੱਖੂ) ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ

ਮੱਖੂ, 30 ਦਸੰਬਰ 2024:         ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ...

ਰਜਿਸਟਰੀਆਂ ਲਈ ਆਨਲਾਈਨ ਸਮਾਂ ਲੈਣ ਤੇ ਡਾਕੂਮੈਂਟੇਸ਼ਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ

ਚੰਡੀਗੜ੍ਹ, 30 ਦਸੰਬਰ ਸੂਬਾ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਤੇ...

 2024 ‘ਚ ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ: ਸੌਂਦ

ਚੰਡੀਗੜ੍ਹ, 30 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...