ਪੰਜਾਬ ਦੇ CM ਮਾਨ ਨੇ ਆਰਪੀਐਨਯੂਐਲ ਦੇ ਵਿਦਿਆਰਥੀਆਂ ਨਾਲ ਕੀਤੀ ਗੱਲ ,ਇਨਸਾਫ਼ ਦਿਵਾਉਣ ਦਾ ਦਿੱਤਾ ਭਰੋਸਾ

CM Talk to RPNUL Students

CM Talk to RPNUL Students

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖ਼ਰਾਬ ਹੋਣ ਕਾਰਨ ਅੱਜ ਕੱਲ੍ਹ ਮੁਹਾਲੀ ਦੇ ਹਸਪਤਾਲ ਵਿੱਚ ਦਾਖ਼ਲ ਹਨ। ਹਸਪਤਾਲ ‘ਚ ਭਰਤੀ ਹੋਣ ਤੋਂ ਬਾਅਦ ਵੀ ਸੀ.ਐਮ.ਭਗਵੰਤ ਮਾਨ ਸੂਬੇ ਲਈ ਆਪਣੀ ਡਿਊਟੀ ਨਿਭਾ ਰਹੇ ਹਨ। ਇਨ੍ਹੀਂ ਦਿਨੀਂ ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰ.ਪੀ.ਐਨ.ਯੂ.ਐਲ.) ਦੇ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਜਿਹੇ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਹਸਪਤਾਲ ਦੇ ਬੈੱਡ ‘ਤੇ ਅੰਦੋਲਨ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ ਹੈ।

ਸੀ.ਐਮ.ਭਗਵੰਤ ਮਾਨ ਨੇ ਆਰਪੀਐਨਯੂਐਲ ਦੇ ਅੰਦੋਲਨਕਾਰੀ ਵਿਦਿਆਰਥੀਆਂ ਨਾਲ ਫ਼ੋਨ ‘ਤੇ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਕਾਰਨ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ। ਕਿਸੇ ਵੀ ਵਿਅਕਤੀ ਜਾਂ ਅਧਿਕਾਰੀ ਦੀ ਮਨਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਇਆ ਜਾਵੇਗਾ।

Read Also : ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਫਲਸਤੀਨ ਬਦਮਾਸ਼ਾਂ ਦੇ ਵੱਲੋ ਛੇੜਛਾੜ

ਵਿਦਿਆਰਥੀਆਂ ਨੂੰ ਦਿੱਤਾ ਭਰੋਸਾ
ਇਸ ਤੋਂ ਇਲਾਵਾ ਸੀ.ਐਮ.ਭਗਵੰਤ ਮਾਨ ਨੇ ਆਰ.ਪੀ.ਐਨ.ਯੂ.ਐਲ. ਦੇ ਅੰਦੋਲਨਕਾਰੀ ਵਿਦਿਆਰਥੀਆਂ ਨਾਲ ਇਕਮੁੱਠਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਉਹਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿਛਲੇ ਕੁਝ ਦਿਨਾਂ ਤੋਂ ਵਾਪਰੀਆਂ ਸਮੁੱਚੀਆਂ ਘਟਨਾਵਾਂ ‘ਤੇ ਪਹਿਲਾਂ ਹੀ ਤਿੱਖੀ ਨਜ਼ਰ ਰੱਖ ਰਹੀ ਹੈ। ਸੀਐਮ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

CM Talk to RPNUL Students

[wpadcenter_ad id='4448' align='none']